Share on Facebook Share on Twitter Share on Google+ Share on Pinterest Share on Linkedin ਬਦਲਾਖੋਰੀ ਨਹੀਂ ਪਰ ਕਿਸੇ ਖ਼ਿਲਾਫ਼ ਸੈਂਸਰਸ਼ਿਪ ਬਰਦਾਸ਼ਤ ਨਹੀਂ ਕਰਾਂਗਾਂ: ਕੈਪਟਨ ਅਮਰਿੰਦਰ ਸਿੰਘ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਨੇ ਹੁਣ ਤੱਕ 6900 ਨਸ਼ਾ ਸਮੱਗਲਰਾਂ ਨੂੰ ਨੱਪਿਆ ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 14 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਬਲ ਕੰਪਨੀਆਂ ਵੱਲੋਂ ਵੱਖ ਵੱਖ ਚੈਨਲਾਂ ਦੀ ਕੀਤੀ ਜਾ ਰਹੀ ਸੈਂਸਰਸ਼ਿਪ ਖਿਲਾਫ ਚੇਤਾਵਨੀ ਦਿੰਦੇ ਕਿਹਾ ਕਿ ਫਾਸਟਵੇਅ ਜਾਂ ਅਜਿਹੀ ਕਿਸੇ ਵੀ ਹੋਰ ਕੰਪਨੀ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੱਤਰਕਾਰਾਂ ਵਲੋਂ ਪ੍ਰੈਸ ਕਾਨਫਰੰਸ ਦੇ ਪ੍ਰਸ਼ਨਾਂ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਸਾਰਿਆਂ ਦੇ ਲਈ ਬਰਾਰਬਰ ਦੇ ਮੌਕੇ ਦੇਣ ਦਾ ਵਚਨ ਦੁਹਰਾਇਆ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਸਿਆਸੀ ਬਦਲਾਖੋਰੀ ਵਿਚ ਸ਼ਾਮਲ ਨਹੀਂ ਹੈ ਅਤੇ ਨਾ ਹੋਵੇਗੀ ਪਰ ਉਹ ਕਿਸੇ ਵੀ ਮੀਡੀਆ ਖਿਲਾਫ਼ ਸੈਂਸਰਸ਼ਿਪ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਲਗਾਏ ਜਾ ਰਹੇ ਦੋਸ਼ ਕਿ ਸਰਕਾਰ ਲੋਕਾਂ ਨੂੰ ਕਰਜ਼ਾ ਮੁਆਫ਼ੀ ਬਾਰੇ ਗੁੰਮਰਾਹ ਕਰ ਰਹੀ ਹੈ ਦੇ ਉੱਤਰ ਦਿੰਦੇ ਕਿਹਾ ਕਿ ਅਜਿਹੇ ਗੁਮਰਾਹਕੁੰਨ ਬਿਆਨ ਦੇ ਕੇ ਉਹ ਪੰਜਾਬ ਦੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਉਸਨੂੰ ਆਪਣੇ ਮੰਤਰਾਲੇ ਉੱਪਰ ਧਿਆਨ ਦੇਣਾ ਚਾਹੀਦਾ ਹੈ। ਕਪਾਹ ਦੀਆਂ ਫਸਲਾਂ ਉੱਤੇ ਸਫੈਦ ਮੱਖੀ ਦੇ ਹਮਲੇ ਬਾਰੇ ਪੁੱਛੇ ਜਾਣ ਉੱਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਮਾਨਸਾ ਗਏ ਸਨ ਅਤੇ ਪ੍ਰਭਾਵਿਤ ਕਪਾਹ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾ ਕਿਹਾ ਕਿ ਮੱਖੀ ਦੇ ਪ੍ਰਭਾਵ ਵਾਲੇ ਖੇਤਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਆਪਣੀ ਨਿਗਰਾਣੀ ਹੇਂਠ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਆਸ ਹੈ ਕਿ ਇਸ ਉੱਤੇ ਕਾਬੂ ਪਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਕਿਸਾਨਾਂ ਵੱਲੋਂ ਮਾੜੇ ਬੀਜ਼ ਵਰਤਣ ਅਤੇ ਮੌਸਮ ਦੀ ਖ਼ਰਾਬੀ ਕਾਰਨ ਆਈ ਹੈ। ਇਸ ਉੱਤੇ ਅਸੀਂ ਕਾਬੂ ਪਾ ਲਵਾਂਗੇ। ਅਕਾਲੀ ਭਾਜਪਾ ਸਰਕਾਰ ਦੀ ਪਿਛਲੇ 10 ਸਾਲ ਦੀ ਕਾਰਗੁਜਾਰੀ ਨੂੰ ਨਿਸ਼ਾਨਾ ਬਣਾਉਂਦੇ ਉਨ੍ਹਾਂ ਕਿਹਾ ਕਿ 7000 ਹਜ਼ਾਰ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਗਏ ਜੋ ਕਿ ਬਹੁਤ ਹੀ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ ਅਤੇ ਮੈਂ ਆਸ ਕਰਦਾ ਹਾਂ ਕਿ ਕਿਸਾਨ ਅਜਿਹੇ ਕਦਮ ਨਾ ਚੁੱਕਣ ਸਰਕਾਰ ਉਨ੍ਹਾਂ ਦੇ ਨਾਲ ਹੈ। ਵਿਰੋਧੀਆਂ ਵੱਲੋਂ ਮੁੱਖ ਮੰਤਰੀ ਉੱਤੇ ਰਾਜ ਵਿੱਚ ਨਾ ਘੁੰਮਣ ਦੀ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਉੱਤਰ ਦਿੰਦੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਸਵੇਰੇ ਗੁਰਦਾਸਪੁਰ ਰਾਸ਼ਟਰੀ ਝੰਡਾ ਲਹਿਰਾਉਣ ਜਾ ਰਿਹਾ ਹਾਂ ਜਿੱਥੇ ਕਿ ਅਜੇ ਤੱਕ ਕੋਈ ਮੁੱਖ ਮੰਤਰੀ ਇਸ ਮੌਕੇ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਲੋਂ ਰਾਜ ਦੀ ਆਰਥਿਕਤਾ ਨੂੰ ਮਾਰੀ ਗਈ ਭਾਰੀ ਸੱਟ ਕਾਰਨ ਅਸੀਂ ਇਸ ਨੂੰ ਮੁੜ ਲੀਹ ਉੱਤੇ ਪਾਉਣ ਦਾ ਯਤਨ ਕਰ ਰਹੇ ਹਾਂ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਬੇਹੱਦ ਕਾਮਯਾਬ ਰਹੀ ਹੈ ਅਤੇ ਪਹਿਲਾਂ ਹੀ ਪੁਲਿਸ ਜਾਲ ਵਿੱਚ 6,900 ਤੋਂ ਵੱਧ ਸਮੱਗਲਰ ਫੱਸ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਅਸੀਂ 95 ਕਿਲੋ ਹੈਰੋਇਨ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ ਅਤੇ ਇਸ ਧੰਦੇ ਵਿੱਚ ਸ਼ਾਮਲ ਵੱਡੇ ਵਪਾਰੀਆਂ ਦਾ ਪੁਲੀਸ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਪਾਰ ਵਿੱਚ ਸ਼ਾਮਲ ਕਈ ਵੱਡੀਆਂ ਮੱਛੀਆਂ ਰਾਜ ਤੋਂ ਭੱਜ ਗਈਆਂ ਹਨ ਜੋ ਕਿ ਛੇਤੀ ਹੀ ਪੁਲੀਸ ਦੀ ਗ੍ਰਿਫ਼ਤ ਵਿੱਚ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਚੀਨ ਅਤੇ ਰੂਸ ਵਰਗੇ ਦੇਸ਼ਾਂ ਸਮੇਤ 20 ਵੱਡੇ ਸਨਅਤੀ ਘਰਾਂ ਨੇ ਰਾਜ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਸਰਕਾਰ ਨੇ ਨੌਜਵਾਨਾਂ ਨੂੰ ਲਾਭਦਾਇਕ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਮੁਹਾਲੀ ਵਿਖੇ ਇੱਕ ਨੌਕਰੀ ਮੇਲਾ ਕਰਵਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜ ਵਿੱਚ ਨਿਵੇਸ਼ ਅਤੇ ਉਦਯੋਗ ਨੂੰ ਹੱਲਾਸ਼ੇਰੀ ਦੇਣ ਲਈ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਲਈ ਪਹਿਲਕਦਮੀਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਏਗੀ। ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਦੇ ਬਿਆਨ ਕਿ ਭਾਰਤ ਵਿੱਚ ਘੱਟ ਗਿਣਤੀ ਲੋਕ ‘ਅਸੁਰੱਖਿਅਤ’ ਮਹਿਸੂਸ ਕਰ ਰਹੇ ਹਨ ਬਾਰੇ ਪੁੱਛੇ ਜਾਣ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਭਾਈਚਾਰੇ ਵਿਚ ਕੋਈ ਅਸੁਰੱਖਿਆ ਦਾ ਕੋਈ ਮਾਹੌਲ ਨਹੀਂ ਹੈ ਅਤੇ ਲੋਕਾਂ ਵਿੱਚ ਭਾਈਚਾਰਕ ਸਾਂਝ ਹੋਰ ਪੀਡੀ ਹੋ ਰਹੀ ਹੈ। ਧਰਤੀ ਹੇਠ ਪਾਣੀ ਦੀ ਕਮੀ ਬਾਰੇ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਗਲੇ ਮਹੀਨੇ ਇਜ਼ਰਾਈਲ ਯਾਤਰਾ ਦੌਰਾਨ ਪਾਣੀ ਦੀ ਸੰਭਾਲ ਦੇ ਮੁੱਦੇ ’ਤੇ ਚਰਚਾ ਕਰਨਗੇ ਅਤੇ ਤੁਪਕਾ ਸਿੰਚਾਈ ਤੋਂ ਇਲਾਵਾ, ਉਨ੍ਹਾਂ ਦੀ ਸਰਕਾਰ ਜਲ ਸੰਭਾਲਣ ਦੇ ਤਰੀਕੇ ਨਾਲ ਹਾਈਡ੍ਰੋਪੋਨਿਕਸ ਅਤੇ ਏਰੋਪੋਨਿਕਸ ਦਾ ਅਧਿਐਨ ਕਰੇਗੀ ਅਤੇ ਫਸਲੀ ਬਦਲਾਅ ਲਿਆ ਕੇ ਪਾਣੀ ਦੇ ਸੰਭਾਲ ਦੇ ਯਤਨ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ