Share on Facebook Share on Twitter Share on Google+ Share on Pinterest Share on Linkedin ਪ੍ਰਵਾਸੀ ਮਜ਼ਦੂਰਾਂ ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਨੋਡਲ ਅਫ਼ਸਰ ਨਿਯੁਕਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਨੌਜਵਾਨ ਵਿਅਕਤੀਆਂ, ਪ੍ਰਵਾਸੀ ਮਜ਼ਦੂਰਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਆਪਣੀ ਵੋਟ ਬਣਾਉਣ, ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਚਾਰ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਧਿਕਾਰੀ ਆਪਣੇ ਵਿਸ਼ੇ ਨਾਲ ਸਬੰਧਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੁਆਰਾ ਸ਼ੁਰੂ ਕੀਤੇ ਗਏ ਸਵੀਪ ਪ੍ਰੋਗਰਾਮ ਅਧੀਨ ਗਤੀਵਿਧੀਆਂ ਕਰਕੇ ਸਮੇਂ-ਸਮੇਂ ਤੇ ਇਸ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਨੂੰ ਭੇਜਣਗੇ। ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ (98884-22998) ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਟ੍ਰਾਂਸਜੈਂਡਰ ਲਈ ਨੋਡਲ ਅਫ਼ਸਰ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜ਼ਿਲ੍ਹਾ ਮੈਨੇਜਰ (98159-93894) ਅਤੇ ਸਹਾਇਕ ਕਿਰਤ ਕਮਿਸ਼ਨਰ (98880-17525) ਪ੍ਰਵਾਸੀ ਮਜ਼ਦੂਰਾਂ ਲਈ ਨੋਡਲ ਅਫ਼ਸਰ ਅਤੇ ਪਰਮਜੀਤ ਸਿੰਘ ਨਹਿਰੂ ਯੁਵਾ ਕੇਂਦਰ (98557-11034) ਗੈਰ ਸਰਕਾਰੀ ਸੰਸਥਾਵਾਂ (ਐਨਜੀਓਜ਼) ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ