Nabaz-e-punjab.com

ਬੀਰਦਵਿੰਦਰ ਸਿੰਘ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਗੁਰਦੁਆਰਾ ਅੰਬ ਸਾਹਿਬ ’ਚ ਨਤਮਸਤਕ ਹੋਏ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹੁਕਮਰਾਨ ਕਾਂਗਰਸ ਪਾਰਟੀ ਅਤੇ ਅਕਾਲੀ ਭਾਜਪਾ ਦੇ ਖ਼ਿਲਾਫ਼ ਕੱਢੀ ਭੜਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਤੋਂ ਪਹਿਲਾਂ ਉਹ ਆਪਣੇ ਵੱਡੀ ਗਿਣਤੀ ਵਿੱਚ ਸਮਰਥਕਾਂ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਨਤਮਸਤਕ ਹੋਏ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸੀਆਂ ਸਿੰਘ ਕੋਲੋਂ ਅਰਦਾਸ ਕਰਵਾਈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਸੀਨੀਅਰ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ, ਸਾਹਿਬ ਸਿੰਘ ਬਡਾਲੀ, ਡਾ. ਜਸਮੇਰ ਸਿੰਘ, ਮਨਦੀਪ ਸਿੰਘ ਖਿਜਰਾਬਾਦ, ਗੁਰਬਚਨ ਸਿੰਘ ਪ੍ਰੇਮਗੜ੍ਹ, ਗੁਰਪਾਲ ਸਿੰਘ ਹਿੰਮਤਪੁਰਾ, ਮਲਵਿੰਦਰ ਸਿੰਘ ਗੀਗੇਮਾਜਰਾ, ਪਰਮਜੀਤ ਸਿੰਘ, ਬੌਬੀ ਕੰਗ, ਡਾ. ਤੇਜਪਾਲ ਸਿੰਘ ਕੰਗ, ਐਡਵੋਕੇਟ ਅਨੰਤਵੀਰ ਸਿੰਘ ਸੰਨ੍ਹੀ, ਗਗਨਪ੍ਰੀਤ ਸਿੰਘ ਬੈਂਸ, ਅਮਰੀਕ ਸਿੰਘ ਧਾਲੀਵਾਲ ਸਮੇਤ ਹੋਰ ਆਗੂ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਬੀਰਦਵਿੰਦਰ ਸਿੰਘ ਹੁਕਮਰਾਨ ਕਾਂਗਰਸ ਲੀਡਰਸ਼ਿਪ ਅਤੇ ਅਕਾਲੀ ਭਾਜਪਾ ਗੱਠਜੋੜ ਖ਼ਿਲਾਫ਼ ਦਿਲ ਖੋਲ੍ਹ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਇਕ ਹੀ ਸਿੱਕੇ ਦੇ ਦੋ ਪਹਿਲੂ ਹਨ ਅਤੇ ਮੌਜੂਦਾ ਸਮੇਂ ਵਿੱਚ ਫਰੈਂਡਰੀ ਮੈਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਗੋਲੀ ਕਾਂਡ ਨੂੰ ਲੈ ਕੇ ਸਿੱਖਾਂ ਖਾਸ ਕਰ ਕੇ ਪੰਜਾਬੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੜੀ ਹੈਰਾਨੀ ਦੀ ਗੱਲ ਹੈ ਕਿ ਹਾਲੇ ਤੱਕ ਜ਼ਿੰਮੇਵਾਰ ਰਾਜਸੀ ਆਗੂਆਂ ਅਤੇ ਹੋਰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ। ਬੀਰਦਵਿੰਦਰ ਸਿੰਘ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕ ਆਪ ਮੁਹਾਰੇ ਚੋਣ ਜਲਸਿਆਂ ਵਿੱਚ ਪਹੁੰਚ ਰਹੇ ਹਨ ਅਤੇ ਮੌਜੂਦਾ ਸਮੇਂ ਵਿੱਚ ਉਨ੍ਹਾਂ ਦੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣ ਚੁੱਕੀ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਲੋਕ ਪੂਰੀ ਜ਼ਿੰਮੇਵਾਰੀ ਅਤੇ ਉਤਸ਼ਾਹ ਨਾਲ ਮੋਰਚਾ ਸੰਭਾਲੀ ਬੈਠੇ ਹਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…