
ਮੁਹਾਲੀ ਪ੍ਰੈਸ ਕਲੱਬ ਦੀ ਚੋਣ ਲਈ ਸ਼ਾਹੀ-ਪਟਵਾਰੀ ਗਰੁੱਪ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਾਰਚ:
ਮੁਹਾਲੀ ਪ੍ਰੈਸ ਕਲੱਬ ਦੀ ਸਾਲਾਨਾ ਚੋਣ ਲਈ ਗੁਰਮੀਤ ਸਿੰਘ ਸ਼ਾਹੀ ਅਤੇ ਸੁਖਦੇਵ ਸਿੰਘ ਪਟਵਾਰੀ ਪੈਨਲ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਮੁੱਖ ਚੋਣ ਕਮਿਸ਼ਨਰ ਹਰਿੰਦਰਪਾਲ ਸਿੰਘ ਹੈਰੀ, ਚੋਣ ਕਮਿਸ਼ਨਰ ਕਿਰਪਾਲ ਸਿੰਘ ਅਤੇ ਗੁਰਮੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪ੍ਰੈਸ ਕਲੱਬ ਚੋਣ ਲਈ ਅੱਜ ਆਖ਼ਰੀ ਦਿਨ ਸਿਰਫ਼ ਇਕ ਹੀ ਸ਼ਾਹੀ ਅਤੇ ਪਟਵਾਰੀ ਪੈਨਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਏ ਗਏ। ਉਨ੍ਹਾਂ ਦੱਸਿਆ ਕਿ ਭਲਕੇ ਵੀਰਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਇਸ ਉਪਰੰਤ ਫਾਰਮਾਂ ਦੀ ਪੜਤਾਲ ਕੀਤੀ ਜਾਵੇਗੀ।
ਚੋਣ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਦੇ ਅਹੁਦੇ ਲਈ ਗੁਰਮੀਤ ਸਿੰਘ ਸ਼ਾਹੀ, ਜਨਰਲ ਸਕੱਤਰ ਲਈ ਸੁਖਦੇਵ ਸਿੰਘ ਪਟਵਾਰੀ, ਸੀਨੀਅਰ ਮੀਤ ਪ੍ਰਧਾਨ ਲਈ ਮਨਜੀਤ ਸਿੰਘ ਚਾਨਾ, ਮੀਤ ਪ੍ਰਧਾਨ ਲਈ ਸੁਸ਼ੀਲ ਗਰਚਾ ਤੇ ਵਿਜੈ ਕੁਮਾਰ, ਸੰਗਠਨ ਸਕੱਤਰ ਲਈ ਰਾਜ ਕੁਮਾਰ ਅਰੋੜਾ, ਸੰਯੁਕਤ ਸਕੱਤਰ ਮਾਇਆ ਰਾਮ ਤੇ ਨੀਲਮ ਕੁਮਾਰੀ ਠਾਕੁਰ ਅਤੇ ਕੈਸ਼ੀਅਰ ਲਈ ਰਾਜੀਵ ਤਨੇਜਾ ਨੇ ਫਾਰਮ ਭਰੇ ਹਨ।