ਕਿਸਾਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਨਹੀਂ ਰੱਖਣਾ ਲੋਕਤੰਤਰ ਦੇ ਖ਼ਿਲਾਫ਼: ਪ੍ਰੋ. ਮਨਜੀਤ ਸਿੰਘ

ਫੇਰਿਆਂ ਤੋਂ ਬਾਅਦ ਨਵ-ਵਿਆਹੇ ਜੋੜੇ ਨੇ ਧਰਨੇ ਵਿੱਚ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਇੱਥੋਂ ਦੇ ਫੇਜ਼-7 ਸਥਿਤ ਟਰੈਫ਼ਿਕ ਲਾਈਟ ਪੁਆਇੰਟ, ਫੇਜ਼-3 ਤੇ ਫੇਜ਼-5 ਦੀਆਂ ਲਾਲ ਬੱਤੀਆਂ, ਮਦਨਪੁਰਾ ਚੌਂਕ, ਫੇਜ਼-6 ਲਾਲ ਬੱਤੀ ਚੌਕ ਅਤੇ ਦਾਰਾ ਸਟੂਡੀਓ ਚੌਂਕ ਸਮੇਤ ਸ਼ਹਿਰ ਵਿੱਚ ਹੋਰ ਵੱਖ-ਵੱਖ ਥਾਵਾਂ ’ਤੇ ਚੱਕਾ ਜਾਮ ਕਰਕੇ ਆਮ ਨਾਗਰਿਕਾਂ ਨੇ ਵੀ ਕਿਸਾਨੀ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਦੌਰਾਨ ਅੱਜ ਫੇਜ਼-4 ਦੇ ਵਸਨੀਕ ਜਸਦੀਪ ਸਿੰਘ (ਜਿਸ ਦਾ ਅੱਜ ਵਿਆਹ ਹੋਇਆ ਹੈ) ਨੇ ਫੇਰਿਆਂ ਤੋਂ ਬਾਅਦ ਆਪਣੀ ਨਵ-ਵਿਆਹੀ ਪਤਨੀ ਅਮਰਜੀਤ ਕੌਰ ਦੇ ਨਾਲ ਮਦਨਪੁਰ ਚੌਂਕ ’ਤੇ ਲੱਗੇ ਧਰਨੇ ਵਿੱਚ ਪਹੁੰਚੇ ਅਤੇ ਕਿਸਾਨ ਸੰਘਰਸ਼ ਪ੍ਰਤੀ ਇਕੱਮੁਠਤਾ ਪ੍ਰਗਟਾਉਂਦਿਆਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
ਸੈਕਟਰ-70 ਸਥਿਤ ਹੋਮਲੈਂਡ ਸੁਸਾਇਟੀ ਦੇ ਸਾਹਮਣੇ ਧਰਨੇ ਨੂੰ ਪ੍ਰੋ. ਮਨਜੀਤ ਸਿੰਘ ਨੇ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਬਾਰੇ ਬੋਲਦਿਆਂ ਕਿਹਾ ਕਿ ਦੇਸ਼ ਵਿੱਚ ਕਈ ਤਰ੍ਹਾਂ ਦੇ ਕੇਸ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਤੁਰੰਤ ਪ੍ਰਭਾਵ ਨਾਲ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ਸ਼ੀਲ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਨਹੀਂ ਰੱਖਣਾ ਲੋਕਤੰਤਰ ਦੇ ਖ਼ਿਲਾਫ਼ ਹੈ।
ਪਿੰਡ ਲਖਨੌਰ ਸੜਕ ’ਤੇ ਕਿਸਾਨਾਂ ਨੇ ਸੜਕ ਉੱਤੇ ਆਪਣੇ ਟਰੈਕਟਰ ਟਰਾਲੀਆਂ ਖੜ੍ਹੇ ਕਰਕੇ ਚੱਕਾ ਜਾਮ ਕੀਤਾ ਅਤੇ ਕਿਸੇ ਤਰ੍ਹਾਂ ਦੇ ਵਾਹਨ ਨੂੰ ਉੱਥੋਂ ਦੀ ਲੰਘਣ ਨਹੀਂ ਦਿੱਤਾ। ਇਸ ਮੌਕੇ ਅੰਤਰਰਾਸ਼ਟਰੀ ਪੁਆਧੀ ਮੰਚ ਦੀ ਸਰਪ੍ਰਸਤ ਪਰਮਜੀਤ ਕੌਰ ਲਾਂਡਰਾਂ, ਗੁਰਪ੍ਰੀਤ ਸਿੰਘ ਨਿਆਮੀਆਂ, ਹਰਦੀਪ ਸਿੰਘ ਬਠਲਾਣਾ, ਪਰਮਦੀਪ ਸਿੰਘ ਬੈਦਵਾਨ, ਸਿੱਖਿਆ ਬੋਰਡ ਦੇ ਸਾਬਕਾ ਸਹਾਇਕ ਸਕੱਤਰ ਜਸਵਿੰਦਰ ਸਿੰਘ ਸਹੋਤਾ, ਪ੍ਰਿੰਸੀਪਲ ਨਰਿੰਦਰ ਕੌਰ ਸਹੋਤਾ, ਭਾਰਤੀ ਕਿਸਾਨ ਯੂਨੀਅਨ ਦੇ ਮੁੱਖ ਬੁਲਾਰੇ ਨਛੱਤਰ ਸਿੰਘ ਬੈਦਵਾਨ, ਪ੍ਰਨੀਤ ਕੌਰ, ਪਰਮਿੰਦਰ ਕੌਰ ਨੇ ਵੀ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…