ਅਕਾਲੀ ਸੁਧਾਰ ਲਹਿਰ ਨਹੀਂ, ਬਲਕਿ ਅਕਾਲੀ ਆਗੂਆਂ ਨੂੰ ਆਪਣਾ ਸੁਧਾਰ ਕਰਨ ਦੀ ਲੋੜ: ਕੰਗ

ਪੁੱਤਰ-ਮੋਹ ’ਚ ਫਸੇ ਅਕਾਲੀ ਆਗੂਆਂ ਨੂੰ ਬਾਜ ਆਉਣ ਦੀ ਸਲਾਹ

ਨਬਜ਼-ਏ-ਪੰਜਾਬ, ਮੁਹਾਲੀ, 18 ਜੁਲਾਈ:
ਲੋਕ ਸਭਾ ਚੋਣਾਂ ਵਿੱਚ ਜ਼ਮਾਨਤਾਂ ਜ਼ਬਤ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਲੀਡਰਸ਼ਿਪ ਨੂੰ ਲੈ ਕੇ ਉੱਠਿਆ ਵਿਵਾਦ ਲਗਾਤਾਰ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਯੂਥ ਵਿੰਗ) ਦੇ ਸਾਬਕਾ ਕੌਮੀ ਪ੍ਰਧਾਨ ਅਤੇ ਪੰਥਕ ਆਗੂ ਕਿਰਨਬੀਰ ਸਿੰਘ ਕੰਗ ਨੇ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਅਕਾਲੀ ਦਲ ਨੂੰ ਬਚਾਉਣ ਲਈ ਅਕਾਲੀ ਸੁਧਾਰ ਲਹਿਰ ਦੀ ਨਹੀਂ ਬਲਕਿ ਅਕਾਲੀ ਆਗੂਆਂ ਨੂੰ ਆਪਣਾ ਸੁਧਾਰ ਕਰਨ ਦੀ ਸਖ਼ਤ ਲੋੜ ਹੈ।
ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਕਟ ਬਾਰੇ ਗੱਲ ਕਰਦਿਆਂ ਕਿਰਨਬੀਰ ਸਿੰਘ ਕੰਗ ਨੇ ਕਿਹਾ ਕਿ ਗੁਰੂ ਦੀ ਬਖ਼ਸ਼ਿਸ਼ ਲੈਣ ਲਈ ਮਨ ਸਾਫ਼ ਹੋਣਾ ਚਾਹੀਦਾ ਹੈ। ਇਸ ਲਈ ਪਾਖੰਡ ਰਚਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੂੰ ਹੁਣ ਇਹ ਸਮਝ ਲੈਣਾ ਚਾਹੀਦਾ ਹੈ ਕਿ ਫੋਕੀ ਸ਼ੋਹਰਤ ਹਾਸਲ ਕਰਨ ਲਈ ਭੇਸ ਵਟਾਉਣੇ ਠੀਕ ਨਹੀਂ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਸੁਧਾਰ ਲਹਿਰ ਦੇ ਨਵੇਂ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਬਾਰੇ ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਸਾਰੇ ਇਕੋ ਥਾਲੀ ਦੇ ਚੱਟੇ ਵੱਟੇ ਹਨ।
ਸ੍ਰੀ ਕੰਗ ਨੇ ਕਿਹਾ ਕਿ ਜਦੋਂ ਮੀਡੀਆ ਵੱਲੋਂ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸਵਾਲ ਕੀਤਾ ਗਿਆ ਕਿ ਜਦ ਸਿੱਖ ਮਰਿਆਦਾ ਦਾ ਸ਼ੋਸ਼ਣ ਹੋਇਆ, ਤੁਸੀਂ ਮੂਹਰਲੀ ਕਤਾਰ ਦੇ ਆਗੂ ਸੀ, ਫਿਰ ਤੁਸੀਂ ਉਸ ਸਮੇਂ ਕਿਉਂ ਨਹੀਂ ਬੋਲੇ ਤਾਂ ਵਡਾਲਾ ਵੱਲੋਂ ਗੈਰ ਜ਼ਿੰਮੇਵਾਰਾਨਾ ਅਤੇ ਹਾਸੋਹੀਣਾ ਜਵਾਬ ਦਿੱਤਾ ਗਿਆ ਕਿ ਅਸੀਂ ਸੋਚਿਆ ਸੀ ਕਿ ਲੋਕ ਛੇਤੀ ਭੁੱਲ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਅਤੇ ਵੋਟਰਾਂ ਨੇ ਤਾਂ ਪਹਿਲਾਂ ਹੀ ਅਕਾਲੀ ਆਗੂਆਂ ਨੂੰ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਡੁੱਲ੍ਹੇ ਬੇਰਾਂ ਦਾ ਕੁੱਝ ਨਹੀਂ ਵਿਗੜਿਆਂ ਹਾਲੇ ਵੀ ਸੁਧਰ ਜਾਉ’ ਲੇਕਿਨ ਪੰਜਾਬ ਅਤੇ ਪੰਥ ਨੂੰ ਦਰਕਿਨਾਰ ਕਰਨ ਵਾਲੇ ਕੁੱਝ ਅਕਾਲੀ ਆਗੂ ਸਿਰਫ਼ ਤੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਸੋਚਦੇ ਹਨ ਅਤੇ ਪੱੁਤਰ-ਮੋਹ ਵਿੱਚ ਫਸ ਕੇ ਅਕਾਲੀ ਦਲ, ਪੰਜਾਬ ਅਤੇ ਪੰਥ ਦਾ ਨੁਕਸਾਨ ਕਰਨ ’ਤੇ ਉਤਾਰੂ ਹੋਏ ਬੈਠੇ ਹਨ। ਅਜਿਹੇ ਆਗੂਆਂ ਨੂੰ ਸਮਝ ਤੋਂ ਕੰਮ ਲੈਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹ…