ਨੋਟ ਬੰਦੀ: ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਬੇਖ਼ਬਰ ਹੈ ਕੇਂਦਰ ਸਰਕਾਰ: ਸਿੱਧੂ

ਨਿਊਜ਼ ਡੈਸਕ, ਮੁਹਾਲੀ, 11 ਦਸੰਬਰ
ਨੋਟਬੰਦੀ ਕਾਰਨ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਲਈ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਸਰਕਾਰ ਬੈਂਕਾਂ ਅੱਗੇ ਲਾਇਨਾਂ ਵਿੱਚ ਪੈਸੇ ਲੈਣ ਲਈ ਖੜੇ ਲੋਕਾਂ ਦੀ ਤਕਲੀਫ਼ ਨੂੰ ਬਿਲਕੁਲ ਵੀ ਸਮਝ ਨਹੀਂ ਰਹੀ ਹੈ। ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਇਹ ਵਿਚਾਰ ਮੁਹਾਲੀ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਸਥਾਨਕ ਫੇਜ਼ ਇੱਕ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਨੋਟ ਬੰਦੀ ਦਾ ਸਭ ਤੋਂ ਵੱਧ ਸ਼ਿਕਾਰ ਆਮ ਲੋਕਾਂ ਹੋਈ ਹੈ। ਵੱਡੀ ਗਿਣਤੀ ਵਿੱਚ ਲੋਕ ਰੁਜ਼ਗਾਰ ਤੋਂ ਵਾਂਝੇ ਹੋ ਗਏ ਹਨ ਕਿਉਂਕਿ ਲੋਕਾਂ ਕੋਲ ਮਜ਼ਦੂਰਾਂ ਨੂੰ ਦੇਣ ਲਈ ਪੈਸੇ ਨਹੀਂ ਹਨ। ਪਿੰਡਾਂ ਵਿੱਚ ਦੁੱਧ ਉਤਪਾਦਕ, ਸਹਿਕਾਰੀ ਸਭਾਵਾਂ ਆਪਣੇ ਗਾਹਕਾਂ ਨੂੰ ਦੁੱਧ ਦੀ ਅਦਾਇਗੀ ਨਹੀਂ ਕਰ ਪਾ ਰਹੀਆਂ ਹਨ। ਜਿਸ ਕਾਰਨ ਲੋਕ ਬਹੁਤ ਮੁਸ਼ਕਲ ਦੇ ਦੌਰ ਵਿੱਚੋਂ ਗੁਜਰ ਰਹੇ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਸਰਕਾਰ ਨੇ ਜੋ ਵਿਆਹ ਲਈ ਢਾਈ ਲੱਖ ਰੁਪਏ ਦੀ ਹੱਦ ਤਹਿ ਕੀਤੀ ਹੈ ਉਹ ਨਾਕਾਫੀ ਹੈ ਕਿਉਂਕਿ ਅੱਜ ਦੇ ਮਹਿੰਗਾਈ ਦੇ ਸਮੇਂ ਵਿੱਚ ਇਨੇ ਥੋੜੇ ਪੈਸਿਆਂ ਨਾਲ ਵਿਆਹ ਕਰਨਾ ਮੁਸ਼ਕਿਲ ਹੈ । ਉਨ੍ਹਾਂ ਕਿਹਾ ਕਿ ਹੋਰਨਾਂ ਨੂੰ ਵਿਆਹਾਂ ਉੱਤੇ ਘੱਟ ਖਰਚ ਕਰਨ ਦੀਆਂ ਨਸੀਹਤਾਂ ਦੇਣ ਵਾਲੇ ਭਾਜਪਾ ਆਗੂ ਖੁਦ ਆਪਣੇ ਬੱਚਿਆਂ ਦੇ ਵਿਆਹਾਂ ਉੱਤੇ ਪਾਣੀ ਵਾਂਗ ਪੈਸਾ ਵਹਾ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਵਾਂ ਨੁੰ ਸਮਝਦੇ ਹੋਏ ਬੈਂਕਾ ਕੋਲ ਲੋੜੀਂਦਾ ਕੈਸ਼ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਆਮ ਜਨਤਾ ਆਸਾਨੀ ਨਾਲ ਆਪਣੇ ਕਾਰ ਵਿਹਾਰ ਕਰ ਸਕੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਪਰਦੀਪ ਪੱਪੀ, ਮੀਤ ਪ੍ਰਧਾਨ ਸੁਰਿੰਦਰ ਸ਼ਰਮਾ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਅਰੁਣ ਕੁਮਾਰ, ਕੌਂਸਲਰ ਰਜਿੰਦਰ ਸਿੰਘ ਰਾਣਾ, ਨਛੱਤਰ ਸਿੰਘ, ਨਰੈਣ ਸਿੰਘ ਸਿੱਧੂ, ਅਮਰਜੀਤ ਸਿੰਘ ਜੀਤੀ ਸਿੱਧੂ, ਗੁਰਚਰਨ ਸਿੰਘ ਭੰਵਰਾ, ਖੁਸ਼ਵੰਤ ਸਿੰਘ ਰੂਬੀ, ਚੌਧਰੀ ਹਰੀਪਾਲ ਸਿੰਘ ਚੋਲਟਾ ਕਲਾਂ, ਅਸ਼ੋਕ ਕੌਂਡਲ, ਸੁਰਿੰਦਰ ਸਿੰਘ ਛਿੰਦਾ, ਬੈਜਨਾਥ, ਰਜਿੰਦਰ ਸ਼ਰਮਾ, ਸ੍ਰੀਮਤੀ ਨੀਲਮ, ਵਾਈ.ਐਸ. ਚੋਪੜਾ, ਡੀ.ਡੀ.ਜੈਨ, ਪੀ.ਐਸ.ਵਿਰਦੀ, ਜਰਨੈਲ ਸਿੰਘ ਪੀ.ਟੀ.ਐਲ. ਸੰਜੀਵ ਗੁਪਤਾ, ਗੁਰਦੇਵ ਸਿੰਘ ਚੌਹਾਨ, ਮਲਕੀਤ ਸਿੰਘ, ਵਾਈ.ਐਸ. ਸਿੱਧੂ, ਬੀ.ਸੀ. ਪ੍ਰੇਮੀ, ਸਵਰਨ ਸਿੰਘ ਚੰਨੀ, ਮਨਮੋਹਨ ਸਿੰਘ ਬੈਦਵਾਣ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…