Share on Facebook Share on Twitter Share on Google+ Share on Pinterest Share on Linkedin ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮਾਮਲੇ ਵਿੱਚ ਸਿੱਖਾਂ ਦਾ ਕੋਈ ਸਾਰੋਕਾਰ ਨਹੀਂ: ਗੁਰਧਿਆਨ ਸਿੰਘ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 23 ਅਗਸਤ: ਸੀਬੀਆਈ ਦੀ ਪੰਚਕੂਲਾ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਕੇਸ ਵਿੱਚ 25 ਅਗਸਤ ਨੂੰ ਫੈਸਲਾ ਸੁਣਾਇਆ ਜਾ ਰਿਹਾ ਹੈ। ਜਿਸ ਦਾ ਸਿੱਖਾਂ ਨਾਲ ਕੋਈ ਸਾਰੋਕਾਰ ਨਹੀਂ ਹੈ ਇਹ ਪ੍ਰਗਟਾਵਾ ਯੂਥ ਅਕਾਲੀ ਆਗੂ ਗੁਰਧਿਆਨ ਸਿੰਘ ਪ੍ਰਧਾਨ ਗੁਰਧਿਆਨ ਗਰੁੱਪ ਨਵਾਂ ਗਰਾਓ, ਅਕਾਲੀ ਕੌਂਸਲਰ ਗੁਰਬਚਨ ਸਿੰਘ, ਕੌਂਸਲਰ ਨਿਸ਼ਾਨ ਨਵਾਂਗਰਾਓ, ਕ੍ਰਿਸ਼ਨ ਯਾਦਵ ਅਤੇ ਕੁਲਵੀਰ ਸਿੰਘ ਜਨਰਲ ਸਕੱਤਰ ਯੂਥ ਅਕਾਲੀ ਦਲ ਜਿਲ੍ਹਾ ਮੋਹਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਫੈਸ਼ਲਾ ਸਣਾਉਣ ਸਬੰਧੀ ਅਦਾਲਤੀ ਪ੍ਰੀਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ ਤੇ 25 ਅਗੱਸਤ ਨੂੰ ਕਿਸੇ ਵੀ ਤਰ੍ਹਾਂ ਦਾ ਫੈਸ਼ਲਾ ਆ ਸਕਦਾ ਹੈ ਜਿਸ ਸਬੰਧੀ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ਤੇ ਢੱੁਕਵੇਂ ਪ੍ਰਬੰਧ ਕੀਤੇ ਗਏ ਹਨ ਜਿਸ ਲਈ ਸਿੱਖ ਭਾਈਚਾਰੇ ਅਤੇ ਹੋਰ ਧਰਮਾਂ ਦੇ ਲੋਕਾਂ ਨੂੰ ਸੂਬੇ ਦਾ ਮਹੌਲ ਖਰਾਬ ਕਰਨ ਵਾਲੇ ਗਲਤ ਅਨਸਰਾਂ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਪਰ ਪ੍ਰਸ਼ਾਸਨ ਦੇ ਨਾਲ ਸਾਰੇ ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਸੂਬੇ ਦਾ ਮਹੌਲ ਸ਼ਾਂਤਮਈ ਬਣਿਆ ਰਹੇ। ਉਕਤ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਤਿੰਨ ਦਿਨਾਂ ਵਿਚ ਸੋਸ਼ਲ ਮੀਡੀਆ ਜਾਂ ਹੋਰ ਸਾਧਨਾ ਰਾਹੀਂ ਪੈਦਾ ਕੀਤੀਆਂ ਜਾਣ ਵਾਲੀਆਂ ਅਫ਼ਵਾਹਾਂ ਤੋਂ ਬਚਣ ਅਤੇ ਸਦਭਾਵਨਾ ਵਾਲਾ ਮਹੌਲ ਬਣਾਇਆ ਜਾਵੇ ਤਾਂ ਜੋ ਆਪਸੀ ਭਾਈਚਾਰਾ ਅਤੇ ਏਕਤਾ ਬਣਾਕੇ ਪੰਜਾਬ ਦਾ ਮਹੌਲ ਅਮਨ ਸ਼ਾਂਤੀ ਵਾਲਾ ਕਾਇਮ ਰੱਖਿਆ ਜਾ ਸਕੇ। ਇਸ ਮੌਕੇ ਗੁਰਧਿਆਨ ਸਿੰਘ ਨਵਾਂਗਰਾਓ ਨੇ ਕਿਹਾ ਕਿ ਜ਼ਿਲ੍ਹਾ ਮੁਹਾਲੀ ਦੀ ਹਦੂਦ ਵਿੱਚ ਪ੍ਰਸ਼ਾਸਨ ਵੱਲੋਂ ਧਾਰਾ 144 ਲਾਈ ਗਈ ਹੈ ਜਿਸ ਵਿਚ ਜਨਤਕ ਥਾਵਾਂ ‘ਤੇ ਕੋਈ ਮਾਰੂ ਹਥਿਆਰ, ਅਸਲਾ ਜਾਂ ਵਿਸਫੋਟਕ ਸਮੱਗਰੀ ਲੈ ਕੇ ਚੱਲਣਾ ਮਨ੍ਹਾ ਹੈ ਅਤੇ 5 ਜਾਂ 5 ਤੋਂ ਵੱਧ ਵਿਅਕਤੀਆਂ ਨੂੰ ਇਕੱਠੇ ਨਾ ਹੋਣ ਦੇਣ ਦੀਆਂ ਉੱਚ ਪੱਧਰੀ ਹਦਾਇਤਾਂ ਨੂੰ ਜਿਨ੍ਹਾਂ ਨੂੰ ਧਿਆਨ ਵਿਚ ਰੱਖਦਿਆਂ ਲੋਕ ਪ੍ਰਸ਼ਾਸਨ ਦਾ ਸਹਿਯੋਗ ਦੇਣ ਤਾਂ ਜੋ ਮਹੌਲ ਆਮ ਵਾਂਗ ਬਣਿਆ ਰਹੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ