ਪੰਜਾਬ ਸਰਕਾਰ ਨੇ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਕੌਂਸਲਰਸ਼ਿਪ ਤੋਂ ਹਟਾਉਣ ਲਈ ਭੇਜਿਆ ਨੋਟਿਸ

ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਨਵਜੋਤ ਸਿੱਧੂ

ਤਤਕਾਲੀ ਕਮਿਸ਼ਨਰ ਵਿਰੁੱਧ ਕਾਰਵਾਈ ਲਈ ਕੇਸ ਸਰਕਾਰ ਨੂੰ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਜਨਵਰੀ:
ਸਥਾਨਕ ਸਰਕਾਰ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਵੱਲੋਂ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਸਰਕਾਰੀ ਖਜਾਨੇ ਨੂੰ ਖੋਰਾ ਲਾਉਣ ਦੀ ਕੀਤੀ ਕਥਿਤ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਮੇਅਰ ਨੂੰ ਕੌਂਸਲਰਸ਼ਿਪ ਦੇ ਅਹੁਦੇ ਤੋਂ ਹਟਾਉਣ ਲਈ ਨੋਟਿਸ ਭੇਜਿਆ ਗਿਆ ਹੈ ਅਤੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰਨ ਸਮੇਤ ਤਤਕਾਲੀ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕੇਸ ਸਰਕਾਰ ਨੂੰ ਭੇਜਿਆ ਹੈ। ਇਸ ਤੋਂ ਇਲਾਵਾ ਤਿੰਨ ਹੋਰ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰੀ ਪ੍ਰੈਸ ਨੋਟ ਅਨੁਸਾਰ ਮੇਅਰ ਨੂੰ ਮੁਅੱਤਲ ਕਰਨ ਦੀ ਗੱਲ ਆਖੀ ਗਈ ਸੀ ਲੇਕਿਨ ਸਰਕਾਰ ਨੇ ਤੁਰੰਤ ਯੂ ਟਰਨ ਲੈਂਦਿਆਂ ਨਵੇਂ ਸਿਰਿਓ ਸੋਧਿਆ ਹੋਇਆ ਬਿਆਨ ਜਾਰੀ ਕਰਕੇ ਕਿਹਾ ਗਿਆ ਕਿ ਮੇਅਰ ਨੂੰ ਮੁਅੱਤਲ ਨਹੀਂ ਬਲਕਿ ਕਾਰਨ ਦੱਸੋ ਨੋਟਿਸ ਹੀ ਭੇਜਿਆ ਗਿਆ ਹੈ।
ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਦੇ ਟੈਕਸ ਤੋਂ ਇਕੱਠੀ ਕੀਤੀ ਰਕਮ ਦੀ ਦੁਰਵਰਤੋਂ ਕਰਨ ਦੀ ਕਿਸੇ ਨੂੰ ਵੀ ਇਜਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਂਾਂ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਸੀ ਕਿ ਨਗਰ ਨਿਗਮ, ਮੁਹਾਲੀ ਵਲੋਂ ਦਰੱਖਤ ਛਾਂਗਣ ਵਾਲੀ ਮਸ਼ੀਨ ਖਰੀਦਣ ਸਮੇਂ ਮੇਅਰ ਕੁਲਵੰਤ ਸਿੰਘ ਨੇ ਤੱਤਕਾਲੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਸਰਕਾਰੀ ਖਜਾਨੇ ਨੂੰ ਖੋਰਾ ਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਦਰੱਖਤ ਛਾਂਗਣ ਵਾਲੀ ਮਸ਼ੀਨ ਜਿਸ ਦੀ ਭਾਰਤ ਵਿੱਚ ਕੀਮਤ 28 ਲੱਖ ਰੁਪਏ ਅਤੇ ਵਿਦੇਸ਼ ਤੋਂ ਮੰਗਵਾਉਣ ਦੀ ਕੀਮਤ 80 ਲੱਖ ਰੁਪਏ ਸੀ, ਨੂੰ 1.79 ਕਰੋੜ ਰੁਪਏ ਵਿੱਚ ਖਰੀਦਣ ਦਾ ਮਤਾ ਪਾਸ ਕਰਕੇ ਇਸ ਦੀ ਖਰੀਦ ਦਾ ਹੁਕਮ ਜਾਰੀ ਕਰ ਦਿੱਤਾ। ਉਨਂਾਂ ਕਿਹਾ ਕਿ ਵਿਭਾਗ ਵਲੋਂ ਇਸ ਦੀ ਜਾਂਚ ਵਿਜੀਲੈਂਸ ਸੈੱਲ ਵਲੋਂ ਕਰਵਾਈ ਗਈ ਅਤੇ ਮੁੱਖ ਚੌਕਸੀ ਅਧਿਕਾਰੀ ਦੀ ਰਿਪੋਰਟ ਤੇ ਦੋਸ਼ੀ ਪਾਏ ਗਏ ਮੇਅਰ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ।
ਮੁੱਖ ਚੌਕਸੀ ਅਧਿਕਾਰੀ ਦੀ ਰਿਪੋਰਟ ਤੇ ਕਾਰਵਾਈ ਕਰਦਿਆਂ ਮੇਅਰ ਕੁਲਵੰਤ ਸਿੰਘ ਨੂੰ ਅਧਿਕਾਰਾਂ ਦੀ ਦੁਰਵਰਤੋਂ ਅਤੇ ਨਗਰ ਨਿਗਮ, ਮੁਹਾਲੀ ਨੂੰ ਵਿੱਤੀ ਘਾਟਾ ਪਹੁੰਚਾਉਣ ਦੇ ਦੋਸ਼ ਹੇਠ ਮੇਅਰ ਨੂੰ ਕੌਂਸਲਰਸ਼ਿਪ ਦੇ ਅਹੁਦੇ ਤੋਂ ਹਟਾਉਣ ਲਈ ਨੋਟਿਸ ਭੇਜਿਆ ਗਿਆ ਹੈ। ਇਸ ਤਰਂਾਂ ਤੱਤਕਾਲੀ ਕਮਿਸ਼ਨਰ ਰਾਜੇਸ਼ ਧੀਮਾਨ ਨੂੰ ਪੰਜਾਬ ਸਿਵਲ ਸੇਵਾਵਾਂ (ਦੰਡ ਤੇ ਅਪੀਲ) ਰੂਲ 1970 ਦੀ ਧਾਰਾ 8 ਤਹਿਤ ਚਾਰਜਸ਼ੀਟ ਜਾਰੀ ਕਰਦਿਆਂ ਮੁਅੱਤਲ ਕਰਨ ਦੀ ਸਿਫਾਰਸ਼ ਕਰਦਿਆਂ ਸਬੰਧਤ ਵਿਭਾਗ ਨੂੰ ਕੇਸ ਭੇਜ ਦਿੱਤਾ ਹੈ। ਇਸੇ ਤਰਂਾਂ ਪੰਜਾਬ ਸਿਵਲ ਸੇਵਾਵਾਂ (ਦੰਡ ਤੇ ਅਪੀਲ) ਰੂਲ 1970 ਦੀ ਧਾਰਾ 8 ਤਹਿਤ ਐਕਸੀਅਨ ਨਰੇਸ਼ ਬੱਤਾ ਤੇ ਡੀ.ਸੀ.ਐਫ.ਏ. ਵਿਨਾਇਕ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਏ.ਸੀ.ਈ. ਮਹਿੰਦਰਪਾਲ ਤੇ ਸੁਰਿੰਦਰ ਗੋਇਲ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਨਗਰ ਨਿਗਮ, ਮੁਹਾਲੀ ਦੇ ਸਥਾਨਕ ਫੰਡ ਆਡੀਟਰ ਨੂੰ ਵੀ ਚਾਰਜਸ਼ੀਟ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਮਸ਼ੀਨ ਨੂੰ ਖਰੀਦਣ ਦਾ ਜਾਰੀ ਹੁਕਮ ਤੁਰੰਤ ਰੱਦ ਕਰਨ ਦੇ ਹੁਕਮ ਕੀਤੇ ਗਏ ਅਤੇ ਕੰਟਰੈਕਟਰ ਤੋਂ ਐਡਵਾਂਸ ਦਿੱਤੀ ਗਈ ਰਾਸ਼ੀ ਨੂੰ ਰਿਕਵਰ ਕਰਨ ਦਾ ਵੀ ਹੁਕਮ ਜਾਰੀ ਕੀਤਾ ਗਿਆ।

Load More Related Articles
Load More By Nabaz-e-Punjab
Load More In Important Stories

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…