ਅਕਾਲੀ-ਭਾਜਪਾ ਸਰਕਾਰ ਹੁਣ ਗਿਣਵੇਂ ਦਿਨਾਂ ਦੀ ਮਹਿਮਾਨ: ਸਿੱਧੂ

ਕਾਂਗਰਸ ਉਮੀਦਵਾਰ ਬਲਬੀਰ ਸਿੰਘ ਸਿੱਧੂ ਵੱਲੋਂ ਟਿਕਟ ਮਿਲਣ ਤੋਂ ਬਾਅਦ ਸੈਕਟਰ-69 ਵਿੱਚ ਪਲੇਠੀ ਚੋਣ ਮੀਟਿੰਗ

ਨਬਜ਼-ਏ-ਪੰਜਾਬ ਨਿਊਜ਼ ਡੈਸਕ, ਮੁਹਾਲੀ, 17 ਦਸੰਬਰ
ਅਕਾਲੀ-ਭਾਜਪਾ ਦੇ ਜੰਗਲ ਰਾਜ ਦੇ ਹੁਣ ਸਿਰਫ ਗਿਣਵੇਂ ਦਿਨ ਰਹਿ ਗਏ ਤੇ ਇਸ ਤੋਂ ਸੂਬੇ ਦੇ ਲੋਕ ਇਸ ਤੋਂ ਨਿਜ਼ਾਤ ਪਾਉਣ ਲਈ ਕਾਹਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਮੁਹਾਲੀ ਦੇ ਸੈਕਟਰ-69 ਵਿਖੇ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਤੋਂ ਬਾਅਦ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੂਬੇ ਦੀ ਹਾਲਤ ਨੂੰ ਡਾਵਾਂਡੋਲ ਕਰਕੇ ਰੱਖ ਦਿੱਤਾ ਤੇ ਸੂਬਾ ਹਰ ਪੱਖੋਂ ਪਛੜ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਿੱਚ ਚੋਣਾਂ ਜਿੱਤਣ ਮਗਰੋਂ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਤੇ ਭ੍ਰਿਸ਼ਟਾਚਾਰ ਮੁਕਤ ਸਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਸੈਕਟਰ ਉਨੱਤਰ ਦੇ ਨਿਵਾਸੀਆਂ ਵੱਲੋਂ ਵਿਧਾਇਕ ਸ੍ਰੀ ਸਿੱਧੂ ਨੂੰ ਭਰੋਸਾ ਦਿਵਾਇਆ ਕਿ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਇੱਥੋਂ ਵੱਡੀ ਲੀਡ ਦਿਵਾਉਣਗੇ। ਇਸ ਮੀਟਿੰਗ ਨੂੰ ਨੌਜਵਾਨ ਕਾਂਗਰਸੀ ਆਗੂ ਕਮਲਪ੍ਰੀਤ ਸਿੰਘ ਬਨੀ ਅਤੇ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਐਮ.ਡੀ.ਐਸ. ਸੋਢੀ, ਚੌਧਰੀ ਹਰੀਪਾਲ ਚੋਲ੍ਹਟਾ ਕਲਾਂ, ਮੀਤ ਪ੍ਰਧਾਨ ਗੁਰਚਰਨ ਸਿੰਘ ਭੰਵਰਾ, ਕਮਲਪ੍ਰੀਤ ਸਿੰਘ ਬਨੀ, ਪ੍ਰਿੰਸੀਪਲ ਗੁਰਮੁੱਖ ਸਿੰਘ, ਠੇਕੇਦਾਰ ਕਰਨੈਲ ਸਿੰਘ, ਜੋਗਿੰਦਰ ਸਿੰਘ ਸਿੱਧੂ, ਗੁਰਦੇਵ ਸਿੰਘ ਚੌਹਾਨ, ਹਰਬੰਤ ਸਿੰਘ ਬੱਲ, ਰਾਜਵੀਰ ਸਿੰਘ, ਸੁਰਜੀਤ ਸਿੰਘ ਸੇਖੋ, ਮੇਜਰ ਸਿੰਘ, ਦੀਨਾ ਨਾਥ, ਕ੍ਰਿਸ਼ਨਾ ਮਿੱਤੂ, ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਬਾਵਾ ਸਿੰਘ, ਰਜਿੰਦਰ ਸਿੰਘ ਧਰਮਗੜ੍ਹ, ਬਲਵਿੰਦਰ ਸਿੰਘ ਕੁੰਭੜਾ, ਨਰੇਸ਼ ਕੁਮਾਰ ਕੁੰਭੜਾ, ਰਜੇਸ਼ ਕੁਮਾਰ, ਬੀਰਬਲ ਸ਼ਰਮਾ, ਕੇਵਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੈਕਟਰ ਦੇ ਵਸਨੀਕ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…