ਐਨਆਰਐਚਐਮ ਇੰਪਲਾਈਜ਼ ਐਸੋਸੀਏਸ਼ਨ ਵੱਲੋਂ ਜੰਮੂ ਕਸ਼ਮੀਰ ਸਰਕਾਰ ਦੀ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਐਨਆਰਐਚਐਮ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਰਾਣਾ ਨੇ ਜੰਮੂ ਸਰਕਾਰ ਦੀ ਨਿਖੇਧੀ ਅਤੇ ਸੂਬੇ ਦੇ ਮੁਲਾਜ਼ਮਾਂ ਦਾ ਸਮਰਥਨ ਕਰਦੇ ਹੋਏ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਮੁਲਾਜ਼ਮਾਂ ਪ੍ਰਤੀ ਆਪਣੇ ਰੁੱਖ ਵਿੱਚ ਤਬਦੀਲੀ ਲਿਆਉੱਦੇ ਹੋਏ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਹੋਰ ਅਣਦੇਖੀ ਕਰਦੀ ਹੈ ਤਾਂ ਜਲਦੀ ਹੀ ਵਿਰੋਧ-ਪ੍ਰਦਰਸ਼ਨ ਦੇ ਰੂਪ ਵਿੱਚ ਦੇਸ਼-ਵਿਆਪੀ ਸੰਘਰਸ਼ ਉਲੀਕਿਆ ਜਾਵੇਗਾ। ਅੱਜ ਇੱਕ ਬਿਆਨ ਵਿੱਚ ਉਹਨਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਰਾਜ ਦੇ ਸਿਹਤ ਵਿਭਾਗ ਵਿੱਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਪਿਛਲੇ ਕਈ ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮ ਆਪਣੀਆਂ ਸੇਵਾਵਾਂ ਨੂੰ ਸੂਬਾ ਸਰਕਾਰ ਤੋਂ ਰੈਗੁਲਰ ਕਰਵਾਊੱਣ ਦੇ ਮਕਸਦ ਨਾਲ ਪਿਛਲੇ ਦੋ ਹਫ਼ਤਿਆਂ ਤੋਂ ਹੜਤਾਲ ’ਤੇ ਸਨ। ਸਰਕਾਰ ਨੇ ਮੁਲਾਜ਼ਮਾਂ ਦੀ ਮੰਗ ਮੰਨਣ ਦੀ ਬਜਾਏ ਉਹਨਾਂ ਦੀ ਅਵਾਜ਼ ਨੂੰ ਦਬਾਉੱਣ ਲਈ ਉਹਨਾਂ ਤੇ ਲਾਠੀਆਂ ਬਰਸਾਈਆਂ, ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਘੱਟ ਹੈ।
ਡਾ. ਰਾਣਾ ਨੇ ਕਿਹਾ ਕਿ ਇਸੇ ਸਬੰਧ ਵਿੱਚ 21 ਜਨਵਰੀ ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿਖੇ ਸਮੂਚੇ ਭਾਰਤ ਦੇਸ਼ ਦੇ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੇ ਨੁਮਾਇੰਦੇ ਆਗੂਆਂ ਦੀ ਮੀਟਿੰਗ ਹੋਣ ਜਾ ਰਹੀ ਹੈ; ਜਿਸ ਵਿੱਚ ਅੱਗੇ ਦੀ ਰਣਨੀਤੀ ਨਿਰਧਾਰਿਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰ ਨੂੰ ਸੂਬੇ ਦੀ ਜਨਤਾ ਚੁਣਦੀ ਹੈ ਅਤੇ ਇਹੀ ਸਰਕਾਰਾਂ ਸੱਤਾ ਵਿੱਚ ਆਉਣ ਤੋਂ ਬਾਅਦ ਮੁਲਾਜ਼ਮਾਂ ਨੂੰ ਆਪਣੇ ਨਿਜੀ ਫਾਇਦਿਆਂ ਲਈ ਗੁੰਮਰਾਹ ਕਰਦੀਆਂ ਹਨ, ਉਹਨਾਂ ਦਾ ਸ਼ੋਸ਼ਣ ਕਰਦੀਆਂ ਹਨ। ਸਾਡੇ ਆਪਣੇ ਪੰਜਾਬ ਰਾਜ ਵਿੱਚ ਮੁਲਾਜ਼ਮਾਂ ਨੇ ਸੰਘਰਸ਼ ਕਰਕੇ ਸਰਕਾਰ ਤੋੱ ਆਪਣੀਆਂ ਸੇਵਾਵਾਂ ਰੈਗੁਲਰ ਕਰਵਾਉੱਣ ਲਈ ਐਕਟ ਬਣਵਾਇਆ ਸੀ ਮੌਜੂਦਾ ਕੈਪਟਨ ਸਰਕਾਰ ਨੇ ਇਸ ਐਕਟ ਅਧੀਨ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਵੀ ਕੀਤਾ ਪਰ ਹੁਣ ਸੱਤਾ ਵਿੱਚ ਆਉੱਣ ਤੋੱ ਬਾਅਦ ਸਰਕਾਰ ਮੁਲਾਜ਼ਮਾਂ ਨੂੰ ਐਕਟ ਨਾਲ ਸਬੰਧਿਤ ਕਾਨੂੰਨੀ ਦਾਅ-ਪੇਚਾਂ ਵਿੱਚ ਉਲਝਾ ਕੇ ਗੁਮਰਾਹ ਕਰ ਰਹੀ ਹੈ। ਹਾਲਾਤ ਇੰਨੇ ਖਰਾਬ ਹਨ ਕਿ ਸਰਕਾਰ ਮੁਲਾਜ਼ਮਾਂ ਨਾਲ ਮੀਟਿੰਗ ਤੱਕ ਕਰਨ ਦਾ ਟਾਈਮ ਨਹੀਂ ਦੇ ਰਹੀ। ਇਸੇ ਤਰ੍ਹਾਂ ਨੇੜਲੇ ਰਾਜ ਹਰਿਆਣਾ ਵਿੱਚ ਵੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਸ਼ੰਤੋਖਜਣਕ ਨਿਪਟਾਰਾ ਨਹੀਂ ਕੀਤਾ ਹੈ ਅਤੇ ਲੱਗਭੱਗ ਇਸੇ ਤਰ੍ਹਾਂ ਦੀ ਸਥਿਤੀ ਦੇਸ਼ ਦੇ ਸਮੂਚੇ ਰਾਜਾਂ ਵਿੱਚ ਚੱਲ ਰਹੀ ਹੈ। ਉਹਨਾਂ ਕਿਹਾ ਕਿ ਹੁਣ ਮੁਲਾਜ਼ਮ ਸਰਕਾਰਾਂ ਦੇ ਹੋਰ ਅੱਤਿਆਚਾਰ ਅਤੇ ਸ਼ੋਸ਼ਣ ਸਹਿਣ ਕਰਨ ਦੇ ਮੂੜ ਵਿੱਚ ਨਹੀਂ ਹਨ। ਉਹਨਾਂ ਨੇ ਆਰ-ਪਾਰ ਦੇ ਸੰਘਰਸ਼ ਦਾ ਮਨ ਬਣਾ ਲਿਆ ਹੈ ਜਿਸ ਦਾ ਨਜ਼ਾਰਾ ਸਰਕਾਰ ਨੂੰ ਵਿਸ਼ਾਲ ਪੱਧਰ ’ਤੇ ਬੜੀ ਜਲਦੀ ਹੀ ਦੇਖਣ ਨੂੰ ਮਿਲੇਗਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …