Share on Facebook Share on Twitter Share on Google+ Share on Pinterest Share on Linkedin ਮੁਹਾਲੀ ਤੋਂ 1708 ਪ੍ਰਵਾਸੀ ਤੇ ਵਿਦਿਆਰਥੀ ਲਦਾਖ਼ ਤੇ ਯੂਪੀ ਦੇ ਗੋਰਖਪੁਰ ਲਈ ਰਵਾਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਰੇਲਵੇ ਸਟੇਸ਼ਨ ਤੋਂ ਸੋਮਵਾਰ ਨੂੰ ਇਕ ਹੋਰ ਵਿਸ਼ੇਸ਼ ਰੇਲਗੱਡੀ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਆਪਣੇ ਪਿੱਤਰੀ ਰਾਜ ਉੱਤਰ ਪ੍ਰਦੇਸ਼ (ਯੂਪੀ) ਭੇਜਣ ਲਈ ਰਵਾਨਾ ਹੋਈ। ਅੱਜ ਰੇਲਗੱਡੀ ਵਿੱਚ 1208 ਪ੍ਰਵਾਸੀ ਮਜ਼ਦੂਰਾਂ ਅਤੇ ਫੈਕਟਰੀ ਕਾਮਿਆਂ ਨੂੰ ਗੋਰਖਪੁਰ ਭੇਜਿਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੇ ਨਿੱਘੀ ਵਿਦਾਇਗੀ ਤੋਂ ਇਲਾਵਾ ਪੈਕ ਕੀਤਾ ਭੋਜਨ, ਪਾਣੀ ਅਤੇ ਬਿਸਕੁਟ ਦੇ ਪੈਕਟ ਮੁਹੱਈਆ ਕਰਵਾਏ। ਆਪਣੇ ਘਰਾਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਇਨ੍ਹਾਂ ਸਾਰੇ ਵਿਅਕਤੀਆਂ ਦੀ ਚੰਗੀ ਤਰ੍ਹਾਂ ਮੈਡੀਕਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਮਾਜਿਕ ਦੂਰੀਆਂ ਬਣਾ ਕੇ ਰੱਖਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਧਰ, ਮੁਹਾਲੀ ਜ਼ਿਲ੍ਹੇ ਵਿੱਚ ਫਸੇ ਵੱਖ-ਵੱਖ ਸੂਬਿਆਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਵਿੱਚ ਭੇਜਣ ਦੀ ਪਹਿਲਕਦਮੀ ਨੂੰ ਜਾਰੀ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਦੇਰ ਸ਼ਾਮ ਲਦਾਖ਼ ਦੇ 500 ਵਿਦਿਆਰਥੀਆਂ ਨੂੰ ਵਾਪਸ ਉਨ੍ਹਾਂ ਦੇ ਘਰ ਭੇਜਿਆ ਗਿਆ। ਇਨ੍ਹਾਂ ਵਿਦਿਆਰਥੀਆਂ ਦੀ ਸੁਵਿਧਾ ਲਈ 20 ਬੱਸਾਂ ਦੀ ਵਿਵਸਥਾ ਕੀਤੀ ਗਈ ਅਤੇ ਸਾਰੀਆਂ ਬੱਸਾਂ ਨੂੰ ਸੈਨੇਟਾਈਜ਼ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਖਾਣਾ ਪਰੋਸਿਆ ਗਿਆ। ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਜੰਮੂ ਭੇਜਿਆ ਗਿਆ। ਜਿੱਥੋਂ ਉਨ੍ਹਾਂ ਨੂੰ ਲਦਾਖ਼ ’ਚੋਂ ਘਰਾਂ ਤੱਕ ਪਹੁੰਚਾਇਆ ਜਾਵੇਗਾ। ਇਸ ਸਬੰਧੀ ਨਵਾਂ ਗਾਉਂ ਵਿੱਚ ਕੁਲੈਕਸ਼ਨ ਪੁਆਇੰਟ ਤੋਂ ਉਨ੍ਹਾਂ ਦੇ ਜਾਣ ਤੋਂ ਪਹਿਲਾਂ ਸਾਰੇ ਵਿਦਿਆਰਥੀਆਂ ਦੀ ਚੰਗੀ ਤਰ੍ਹਾਂ ਮੈਡੀਕਲ ਜਾਂਚ ਕੀਤੀ ਗਈ। ਵਿਦਿਆਰਥੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਨ੍ਹਾਂ ਦੇ ਘਰਾਂ ਨੂੰ ਵਾਪਸ ਭੇਜਣ ਲਈ ਹਰ ਸੰਭਵ ਯਤਨ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ