Share on Facebook Share on Twitter Share on Google+ Share on Pinterest Share on Linkedin ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਅਧੀਨ ਨਰਸਿੰਗ ਤੇ ਫਾਰਮੇਸੀ ਕਾਲਜ ਖੋਲ੍ਹੇ ਜਾਣਗੇ: ਸਿੱਧੂ ਅਗਲੇ ਸੈਸ਼ਨ ਤੋਂ ਹੋਵੇਗਾ ਬੀਐਸਸੀ ਨਰਸਿੰਗ ਅਤੇ ਫਾਰਮੇਸੀ ਦਾ ਕੋਰਸ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ: ਮੁਹਾਲੀ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ ਅਧੀਨ ਨਰਸਿੰਗ ਅਤੇ ਫਾਰਮੇਸੀ ਕਾਲਜ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਫੈਸਲਾ ਵੀਡੀਓ ਕਾਨਫਰੰਸ ਵਿੱਚ ਲਿਆ ਗਿਆ। ਜਿੱਥੇ ਹੋਰਨਾਂ ਸਮੇਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਰਾਜ ਬਹਾਦਰ, ਸਿਹਤ ਤੇ ਮੈਡੀਕਲ ਸਿੱਖਿਆ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੈਡੀਕਲ ਸਿੱਖਿਆ ਦੇ ਸਕੱਤਰ ਡੀ.ਕੇ. ਤਿਵਾੜੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ ਅਧੀਨ ਨਵੇਂ ਕਾਲਜਾਂ ਵਿੱਚ ਅਗਲੇ ਸੈਸ਼ਨ ਤੋਂ ਬੀਐਸਸੀ ਨਰਸਿੰਗ ਅਤੇ ਫਾਰਮੇਸੀ ਦੇ ਕੋਰਸ ਸ਼ੁਰੂ ਕੀਤੇ ਜਾਣਗੇ। ਸ੍ਰੀ ਸਿੱਧੂ ਨੇ ਸਪੱਸ਼ਟ ਕੀਤਾ ਕਿ ਸਬੰਧਤ ਕਾਲਜਾਂ ਵਿੱਚ ਜ਼ਮੀਨ ਦੀ ਘਾਟ ਹੋਣ ਦੀ ਸਥਿਤੀ ਵਿੱਚ ਸੰਸਥਾ ਨੂੰ ਲੋੜੀਂਦੀ ਜ਼ਮੀਨ ਮੁਫ਼ਤ ਮੁਹੱਈਆ ਕਰਵਾਈ ਜਾਏਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ