Nabaz-e-punjab.com

ਬਲਬੀਰ ਸਿੰਘ ਸਿੱਧੂ ਵੱਲੋਂ ਜਣੇਪੇ ਦੌਰਾਨ ਮਾਂ ਦੀ ਮੌਤ ਹੋਣ ਦੇ ਹਰੇਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ

ਉੱਚ ਪੱਧਰੀ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਮੁੱਖ ਪ੍ਰੋਗਰਾਮਾਂ ਅਤੇ ਸਕੀਮਾਂ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 10 ਜਨਵਰੀ:
ਜਣੇਪੇ ਦੌਰਾਨ ਮਾਂ ਦੀ ਮੌਤ ਹੋਣ ਦੇ ਮਾਮਲਿਆਂ ਨੂੰ ਜੜ•ੋਂ ਖ਼ਤਮ ਕਰਨ ਲਈ, ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅਜਿਹੇ ਹਰੇਕ ਮਾਮਲੇ ਦੀ ਡੂੰਘਾਈ ਨਾਲ ਮੈਡੀਕਲ ਜਾਂਚ ਕਰਨ ਅਤੇ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਸਟਾਫ਼ ਦੀ ਜਵਾਬਦੇਹੀ ਤੈਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਿਹਤ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਸਾਰੇ ਜ਼ਿਲਿ•ਆਂ ਦਾ ਮਾਈਕਰੋ-ਪਲਾਨ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਸਾਰੇ ਏ.ਐੱਨ.ਐੱਮਜ਼ ਕੋਲ ਆਪਣੇ ਖੇਤਰ ਵਿਚਲੀਆਂ ਸਾਰੀਆਂ ਉੱਚ ਜੋਖਮ ਵਾਲੀਆਂ ਗਰਭਵਤੀ ਮਹਿਲਾਵਾਂ ਦੀ ਸੂਚੀ ਇਕ ਰਜਿਸਟਰ ਵਿੱਚ ਹੋਵੇ ਤਾਂ ਜੋ ਬੱਚੇ ਦੇ ਜਨਮ ਤੋਂ ਪਹਿਲਾਂ ਗਰਭਵਤੀ ਮਹਿਲਾਵਾਂ ਦੇ ਚੈਕਅੱਪ ਅਤੇ ਫਾਲੋਅੱਪ ਨੂੰ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਇਹ ਵੀ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜਣੇਪੇ ਦੌਰਾਨ ਮਾਂ ਨੂੰ ਸਨਮਾਨਜਨਕ ਦੇਖਭਾਲ ਮੁਹੱਈਆ ਕਰਵਾਈ ਜਾਵੇ ਅਤੇ ਜ਼ਿਲਿ•ਆਂ ਵੱਲੋਂ ਰੈਫਰਲ ਪ੍ਰੋਟੋਕੋਲ ਵੀ ਤਿਆਰ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਐਸ.ਐਮ.ਓਜ਼ ਇਹ ਯਕੀਨੀ ਬਣਾਉਣ ਕਿ ਹਸਪਤਾਲ ‘ਚੋਂ ਛੁੱਟੀ ਮਿਲਣ ਤੋਂ ਬਾਅਦ ਏ.ਐਨ.ਐਮਜ਼ ਗਰਭਵਤੀ ਮਹਿਲਾਵਾਂ ਅਤੇ ਨਵੀਆਂ ਮਾਂ ਬਣੀਆਂ ਮਹਿਲਾਵਾਂ ਦੇ ਘਰ ਜਾਣ।
ਦਵਾਈਆਂ ਅਤੇ ਉਪਕਰਣਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸੂਬੇ ਭਰ ਵਿੱਚ ਜ਼ਰੂਰੀ ਅਤੇ ਆਮ ਦਵਾਈਆਂ ਦੀ ਸਪਲਾਈ ਕਾਇਮ ਰੱਖੀ ਜਾ ਰਹੀ ਹੈ। ਉਨ•ਾਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਸਪਤਾਲ ਖਰੜ (ਮੁਹਾਲੀ), ਬਠਿੰਡਾ ਅਤੇ ਵੇਰਕਾ (ਅੰਮ੍ਰਿਤਸਰ) ਵਿਖੇ ਸਬੰਧਤ ਖੇਤਰੀ ਡਰੱਗ ਵੇਅਰਹਾਊਸਾਂ ਤੋਂ ਸਿੱਧੇ ਤੌਰ ‘ਤੇ ਦਵਾਈਆਂ ਪ੍ਰਾਪਤ ਕਰਨ। ਸਿਹਤ ਮੰਤਰੀ ਨੇ ਕਿਹਾ ਕਿ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਦਵਾਈਆਂ ਦੀ ਉਪਲੱਬਧਤਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਜੋ ਉਨ•ਾਂ ਦੇ ਸਬੰਧਤ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਆਸਾਨੀ ਨਾਲ ਮੁਹੱਈਆ ਕਰਵਾਈਆਂ ਜਾ ਸਕਣ। ਉਨ•ਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਵਾਈਆਂ ਦੀ ਮੰਗ ਨੂੰ ਪਹਿਲਾਂ ਤੋਂ ਹੀ ਆਨਲਾਈਨ ਢੰਗ ਰਾਹੀਂ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਦਵਾਈ ਬੂਪਰੇਨੋਰਫੀਨ ਦੀ ਕੀਮਤ ਨੂੰ ਘਟਾ ਦਿੱਤਾ ਸੀ ਜਿਸ ਨਾਲ ਮਰੀਜ਼ਾਂ ‘ਤੇ ਵਿੱਤੀ ਬੋਝ ਕਾਫ਼ੀ ਘੱਟ ਹੋਇਆ ਹੈ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ, ਪੰਜਾਬ ਦੇ ਨੌਜਵਾਨਾਂ ਨੇ ਨਸ਼ਾ-ਅਤਿਵਾਦ ਨਾਲ ਲੜਨ ਲਈ ਸੂਬੇ ਨਾਲ ਮਿਲ ਕੇ ਕੰਮ ਕੀਤਾ ਹੈ ਅਤੇ ਉਹ ਨਸ਼ਿਆਂ ਅਤੇ ਉਹ ਹੁਣ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚੰਗੀ ਤਰ•ਾਂ ਜਾਣੂ ਹਨ। ਉਨ•ਾਂ ਅੱਗੇ ਕਿਹਾ ਕਿ ਸੂਬਾ ਭਰ ਵਿੱਚ 191 ਓਓਏਟੀ ਕਲੀਨਿਕਾਂ ਤੋਂ 1.2 ਲੱਖ ਤੋਂ ਵੱਧ ਮਰੀਜ਼ ਇਲਾਜ ਸੇਵਾਵਾਂ ਪ੍ਰਾਪਤ ਕਰ ਰਹੇ ਹਨ।
ਸਿਹਤ ਮੰਤਰੀ ਨੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂੰ ਨੂੰ ਮਿਲਾਵਟੀ ਅਤੇ ਘਟੀਆ ਦਰਜੇ ਦੇ ਭੋਜਨ ਪਦਾਰਥਾਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਕਰੇਤਾਵਾਂ ਅਤੇ ਉਤਪਾਦਕਾਂ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕਰਨ ਵੀ ਕਿਹਾ। ਉਨ•ਾਂ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਮਿਲਾਵਟਖੋਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਪੰਜਾਬ ਵਿੱਚ ਪੌਸ਼ਟਿਕ ਅਤੇ ਸਵੱਛਤਾ ਸੰਬੰਧੀ ਭੋਜਨ ਪਦਾਰਥਾਂ ਦੇ ਮਿਆਰ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ•ਾਂ ਕਿਹਾ ਕਿ ਦੁੱਧ ਉਤਪਾਦਕ ਵੀ ਆਪਣੇ ਦੁੱਧ ਅਤੇ ਹੋਰ ਚੀਜ਼ਾਂ ਦੇ ਲਾਭਦਾਇਕ ਭਾਅ ਲੈ ਰਹੇ ਹਨ।
ਮੀਟਿੰਗ ਦੌਰਾਨ ਸਰਬੱਤ ਸਹਿਤ ਬੀਮਾ ਯੋਜਨਾ, ਆਰ.ਬੀ.ਐਸ.ਕੇ., ਵੈਕਟਰ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸੂਬਾਈ ਪ੍ਰੋਗਰਾਮ, ਟੀ.ਬੀ. ਕੰਟਰੋਲ ਪ੍ਰੋਗਰਾਮ ਅਤੇ ਸੂਬਾ ਸਰਕਾਰ ਦੇ ਹੋਰ ਪ੍ਰਮੁੱਖ ਪ੍ਰੋਗਰਾਮਾਂ ‘ਤੇ ਵੀ ਵਿਚਾਰ ਵਟਾਂਦਰੇ ਕੀਤਾ ਗਿਆ।
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਸੀ.ਈ.ਓ. ਰਾਜ ਸਿਹਤ ਏਜੰਸੀ ਕਮ ਐਮ.ਡੀ. ਐਨ.ਐਚ.ਐਮ. ਸ੍ਰੀ ਕੁਮਾਰ ਰਾਹੁਲ, ਪੀ.ਐਚ.ਐਸ.ਸੀ. ਦੇ ਐਮ.ਡੀ. ਸ੍ਰੀ ਮਨਵੇਸ਼ ਸਿੰਘ ਸਿੱਧੂ, ਡਾਇਰੈਕਟਰ ਪਰਿਵਾਰ ਭਲਾਈ ਡਾ: ਰੀਟਾ ਭਾਰਦਵਾਜ, ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਐਨ.ਐਚ.ਐਮ. ਦੇ ਡਾਇਰੈਕਟਰ ਪਰਵਿੰਦਰ ਪਾਲ ਸਿੰਘ ਸਿੱਧੂ, ਡਾਇਰੈਕਟਰ ਪ੍ਰੋਕੀਓਰਮੈਂਟ ਡਾ. ਰਾਜੇਸ਼ ਕੁਮਾਰ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ ਮਿਲਕਫੈੱਡ ਤੇ ਮਿਲਕ ਪਲਾਂ…