Share on Facebook Share on Twitter Share on Google+ Share on Pinterest Share on Linkedin ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਵਿੱਚ ਸਾਲਾਨਾ ਅਲੌਕਿਕ ਰੈਣਸਬਾਈ ਕੀਰਤਨ ਸਮਾਗਮ 12 ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਇੰਸਟੀਚਿਊਟ ਅਤੇ ਸੁਪਰ ਸਪੈਸ਼ਲਿਟੀ ਹਸਪਤਾਲ ਸੋਹਾਣਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ (ਅਲੌਕਿਕ ਰੈਣਸਬਾਈ ਕੀਰਤਨ ਸਮਾਗਮ) ਇੱਥੋਂ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿੱਚ 12 ਅਕਤੂਬਰ ਨੂੰ ਸ਼ਾਮ 4.30 ਵਜੇ ਤੋਂ ਲੈ ਕੇ ਦੇਰ ਸ਼ਾਮ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਇਲਾਕੇ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖਾਲਸਾ ਅਤੇ ਸਕੱਤਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਰੈਣਸਬਾਈ ਕੀਰਤਨ ਸਮਾਗਮ ਦੌਰਾਨ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਰਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਕਰਨੈਲ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ, ਭਾਈ ਪਰਮਿੰਦਰ ਸਿੰਘ ਆਸਟੇ੍ਰਲੀਆ, ਭਾਈ ਅਰਸ਼ਦੀਪ ਸਿੰਘ ਲੁਧਿਆਣਾ ਵਾਲੇ, ਭਾਈ ਲਲਿਤ ਸਿੰਘ ਸੋਹਾਣਾ ਵਾਲੇ, ਬੀਬੀ ਮਨਦੀਪ ਕੌਰ ਖਾਲਸਾ ਲੁਧਿਆਣਾ ਵਾਲੇ, ਬੀਬੀਆਂ ਦਾ ਗੁਰਸ਼ਬਦ ਪ੍ਰਚਾਰ ਸਭਾ ਜਥਾ ਸੋਹਾਣਾ, ਭਾਈ ਮਹਿੰਦਰਪਾਲ ਸਿੰਘ ਚੰਡੀਗੜ੍ਹ ਵਾਲੇ ਸਮੇਤ ਹੋਰ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਕਥਾ, ਕੀਰਤਨੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਨੂੰ ਨਿਹਾਲ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ