Nabaz-e-punjab.com

ਆਈਪੀਐਲ ਮੈਚਾਂ ਮੌਕੇ ਸਟੇਡੀਅਮ ਵਿੱਚ ਸਿਗਰਟਨੋਸ਼ੀ ’ਤੇ ਪਾਬੰਦੀ ਯਕੀਨੀ ਬਣਾਈ ਜਾਵੇ: ਜਤਿੰਦਰਪਾਲ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ’ਤੇ ਹਾਵੀ ਹੁੰਦੇ ਨਜ਼ਰ ਆਉਂਦੇ ਹਨ ਆਈਪੀਐਲ ਮੈਚ ਦੇ ਪ੍ਰਬੰਧਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਅਤੇ ਜ਼ਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੇ ਮੈਂਬਰ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਮੰਗ ਕੀਤੀ ਹੈ ਕਿ ਮੁਹਾਲੀ ਦੇ ਫੇਜ਼-9 ਵਿੱਚ ਸਥਿਤ ਕ੍ਰਿਕਟ ਸਟੇਡੀਅਮ ਵਿੱਚ ਹੋਣ ਵਾਲੇ ਆਈਪੀਐਲ ਮੈਚਾਂ ਦੌਰਾਨ ਸਿਗਰਟਨੋਸ਼ੀ ’ਤੇ ਪਾਬੰਦੀ ਯਕੀਣੀ ਬਣਾਈ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਜੇਪੀ ਸਿੰਘ ਨੇ ਕਿਹਾ ਕਿ ਹਰ ਸਾਲ ਜਦੋਂ ਵੀ ਇਸ ਸਟੇਡੀਅਮ ਵਿੱਚ ਆਈਪੀਐਲ ਮੈਚ ਹੁੰਦੇ ਹਨ ਤਾਂ ਮੈਚ ਦੇਖਣ ਵਾਲਿਆਂ ਅਤੇ ਆਏ ਹੋਏ ਵਿਦੇਸ਼ੀ ਮਹਿਮਾਨਾਂ ਵੱਲੋਂ ਇਸ ਸਟੇਡੀਅਮ ਵਿਚ ਵੱਡੀ ਪੱਧਰ ਤੇ ਬੀੜੀਆਂ ਸਿਗਰਟਾਂ ਪੀਤੀਆਂ ਜਾਂਦੀਆਂ ਹਨ। ਜਿਸ ਕਾਰਨ ਤੰਬਾਕੂਨੋਸ਼ੀ ਨੂੰ ਰੋਕਣ ਵਾਲੇ ਕਾਨੂੰਨ ਦੀਆਂ ਸ਼ਰ੍ਹੇਆਮ ਧੱਜੀਆਂ ਉੱਡਦੀਆਂ ਦੇਖੀਆਂ ਜਾ ਸਕਦੀਆਂ ਹਨ ਅਤੇ ਸ਼ਹਿਰ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।
ਸ੍ਰ. ਜੇਪੀ ਸਿੰਘ ਨੇ ਕਿਹਾ ਕਿ ਆਈਪੀਐਲ ਮੈਚਾਂ ਦੌਰਾਨ ਹੁੰਦੀ ਸਿਗਰਟਨੋਸ਼ੀ ਰੋਕਣ ਲਈ ਉਨ੍ਹਾਂ ਵੱਲੋਂ ਪਿਛਲੇ ਸਮੇਂ ਦੌਰਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਬੇਨਤੀ ਕੀਤੀ ਗਈ ਸੀ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ। ਇਸ ’ਤੇ ਕਾਰਵਾਈ ਯਕੀਨੀ ਬਣਾਈ ਜਾਵੇ ਪ੍ਰੰਤੂ ਆਈਪੀਐਲ ਮੈਚਾਂ ਦੌਰਾਨ ਸਟੇਡੀਅਮ ਦੀਆਂ ਸ਼ਿਕਾਇਤਾਂ ਆਮ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੈਚਾਂ ਦੌਰਾਨ ਸਿਗਰਟਨੋਸ਼ੀ ਨਾ ਰੋਕੀ ਗਈ ਤਾਂ ਉਹ ਆਈਪੀਐਲ ਮੈਚਾਂ ਦੌਰਾਨ ਧਰਨਾ ਲਗਾਉਣਗੇ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਤੁਰੰਤ ਤੰਬਾਕੂ ਨੋਸ਼ੀ ਨੂੰ ਰੋਕਣ ਵਾਲੀਆਂ ਟੀਮਾਂ ਦਾ ਗਠਨ ਕੀਤਾ ਜਾਵੇ ਪਰ ਉਨ੍ਹਾਂ ਦੀ ਐਂਟਰੀ ਅਤੇ ਕਾਰਵਾਈ ਯਕੀਨੀ ਬਣਾਈ ਜਾਵੇ ਕਿਉਂਕਿ ਆਮ ਤੌਰ ’ਤੇ ਦੇਖਣ ਵਿੱਚ ਪਿਛਲੇ ਸਮੇਂ ਦੌਰਾਨ ਇਹ ਆਇਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੰਬਾਕੂ ਕੰਟਰੋਲ ਕਰਨ ਲਈ ਜਿਹੜੀ ਕਮੇਟੀ ਬਣਾਈ ਜਾਂਦੀ ਹੈ ਉਸ ਨੂੰ ਸਟੇਡੀਅਮ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਅਤੇ ਆਮ ਤੌਰ ’ਤੇ ਦੇਖਣ ਵਿੱਚ ਆਉਂਦਾ ਹੈ ਕਿ ਆਈਪੀਐਲ ਮੈਚ ਦੇ ਪ੍ਰਬੰਧਕ ਜ਼ਿਲ੍ਹਾ ਪ੍ਰਸ਼ਾਸਨ ’ਤੇ ਹਾਵੀ ਹੁੰਦੇ ਨਜ਼ਰ ਆਉਂਦੇ ਹਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…