ਲੋਹੜੀ ਦੇ ਤਿਉਹਾਰ ਮੌਕੇ ਬੱਬੀ ਬਾਦਲ ਨੇ ਸਥਾਨਕ ਪ੍ਰੋਗਰਾਮ ਵਿੱਚ ਕੀਤੀ ਸ਼ਮੂਲੀਅਤ

ਮਾਲਵਾ ਕਲਚਰ ਵੈਲਫੇਅਰ ਸੁਸਾਇਟੀ ਵਲੋਂ ਉਲੀਕਿਆ ਪ੍ਰੋਗਰਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਅਤੇ ਮੁਹਾਲੀ ਹਲਕੇ ਦੇ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸਥਾਨਕ ਮਾਲਵਾ ਕਲਚਰ ਵੈਲਫੇਅਰ ਸੁਸਾਇਟੀ ਵੱਲੋਂ ਮੁਹਾਲੀ ਵਿਖੇ ਮਸ਼ਹੂਰ ਲੋਹੜੀ ਦੇ ਤਿਉਹਾਰ ਮੌਕੇ ਉਲੀਕੇ ਪ੍ਰੋਗਰਾਮ ਸ਼ਮੂਲੀਅਤ ਕੀਤੀ। ਇਸ ਮੌਕੇ ਬੱਬੀ ਬਾਦਲ ਨੇ ਦੱਸਿਆ ਕਿ ਲੋਹੜੀ ਦਾ ਖਾਸ ਮਹੱਤਵ ਹੈ, ਜੋ ਹਾੜੀ ਦੀਆਂ ਫਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਇਹ ਸਭਿਆਚਾਰਕ ਪੱਖ ਤੋ ਬਹੁਤ ਖਾਸ ਤਿਉਹਾਰ ਹੈ। ਦੂਜੇ ਪਾਸੇ ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਦੀ ਕਹਾਣੀ ਨਾਲ ਜੁੜਿਆ ਹੋਇਆ ਹੈ। ਦੁੱਲੇ ਦੀ ਦਾਸਤਨ ਅਕਬਰ ਦੇ ਸਮੇ ਦੀ ਹੈ, ਜਿਸ ਦੇ ਦਾਦੇ ਨੇ ਮੁਗਲ ਸਰਕਾਰ ਦੇ ਹੁਕਮ ਮੰਨਣ ਤੋ ਇਨਕਾਰ ਕਰ ਦਿੱਤਾ ਸੀ ਤੇ ਜਮੀਨ ਦਾ ਲਗਾਨ ਦੇਣਾ ਬੰਦ ਕਰ ਦਿੱਤਾ।
ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਇਹ ਸਾਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਮਹੀਨੇ ਹੋ ਰਹੀਆਂ ਹਨ। ਇਸ ਤਰ੍ਹਾਂ ਆਪਾ ਨੂੰ ਵੀ ਪ੍ਰਣ ਕਰਨਾ ਚਾਹੀਦਾ ਹੈ ਕਿ ਪੰਜਾਬ ਜੋ ਕਿ ਸ਼ਹੀਦਾਂ, ਸੂਰਬੀਰਾਂ, ਗੁਰੂਆਂ, ਪੀਰਾਂ, ਪਗੰਬਰਾਂ ਦੀ ਧਰਤੀ ਹੈ ਉਸ ਨੂੰ ਜਾਲਮ ਤੇ ਲੋਟੂ ਸਿਆਸਤਦਾਨਾਂ ਤੋਂ ਬਚਾਈਏ ਤਾਂ ਜੋ ਸਾਡੇ ਪੁਰਖਾਂ ਦੀਆਂ ਕੁਰਬਾਨੀਆਂ ਅਜ਼ਾਈ ਨਾ ਜਾ ਸਕਣ। ਇਕ ਹੋਰ ਪ੍ਰਥਾ ਬਾਰੇ ਬੱਬੀ ਬਾਦਲ ਨੇ ਕਿਹਾ ਕਿ ਲੋਹੜੀ ਦੇ ਤਿਉਹਾਰ ਮੌਕੇ ਪਰਿਵਾਰ ਮੁੰਡਾ ਹੋਣ ਦੀ ਖੁਸ਼ੀ ਵਿੱਚ ਲੋਹੜੀ ਦਾ ਤਿਉਹਾਰ ਮਨਾਉਂਦੇ ਹਨ ਪਰ ਕੁੜੀਆਂ ਬਾਰੇ ਨਹੀਂ, ਬੇਸ਼ੱਕ ਅੱਜ ਕੁਝ ਪਰਿਵਾਰ ਫਿਰ ਵੀ ਕੁੜੀਆਂ ਦੀ ਲੋਹੜੀ ਮਨਾਉਣੀ ਸ਼ੁਰੂ ਕੀਤੀ ਹੈ, ਜਿਸ ਦਾ ਸ਼ਲਾਘਾ ਕੀਤੀ ਜਾਂਦੀ ਹੈ। ਇਸ ਲਈ ਕੁੜੀਆਂ ਨੂੰ ਵੀ ਬਰਾਬਰ ਦੇ ਹੱਕ ਦੇਣ ਲਈ ਸਾਨੂੰ ਆਪਣੀ ਸੋਚ ਨੂੰ ਬਰਾਬਰ ਰੱਖਣਾ ਚਾਹੀਦਾ ਹੈ। ਬੱਬੀ ਬਾਦਲ ਨੇ ਮਾਲਵਾ ਕਲਚਰ ਵੈਲਫੇਅਰ ਸੁਸਾਇਟੀ ਵਲੋਂ ਕਰਵਾਏ ਇਸ ਪ੍ਰੋਗਰਾਮ ਦੀ ਵਧਾਈ ਦਿੱਤੀ ਤੇ ਕਿਹਾ ਕਿ ਇਵੇ ਦੇ ਪ੍ਰੋਗਰਾਮ ਸਮਾਜ ਨੂੰ ਸੇਧ ਤੇ ਅੱਗੇ ਵੱਧਣ ਲਈ ਹੋਰ ਪ੍ਰੇਰਿਤ ਕਰਦੇ ਹਨ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਣਜੀਤ ਸਿੰਘ ਮਾਨ, ਬਲਬੀਰ ਸਿੰਘ ਗਿੱਲ, ਸੁਖਵੰਤ ਸਿੰਘ ਬਦੇਸ਼ਾ, ਪ੍ਰੀਤਮ ਸਿੰਘ, ਮਲਕੀਤ ਸਿੰਘ ਵਿਰਕ, ਅਮਰਜੀਤ ਸਿੰਘ,ਨਿਰਮਲ ਸਿੰਘ ਸੰਧੂ, ਭੁਪਿੰਦਰ ਸਿੰਘ ਝੱਜ, ਚਰਨਜੀਤ ਸਿੰਘ ਸਿੱਧੂ, ਜਗਜੀਤ ਸਿੰਘ ਸ਼ੇਰਗਿੱਲ, ਤਰਸੇਮ ਚੰਦ, ਗੁਰਦੀਪ ਸਿੰਘ ਬਰਾੜ, ਦਰਸ਼ਨ ਸਿੰਘ, ਬਲਵਿੰਦਰ ਪਾਲ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਇਕਬਾਲ ਸਿੰਘ, ਅਮਰੀਕ ਸਿੰਘ, ਗੁਰਸੇਵਕ ਸਿੰਘ, ਜਵਾਲਾ ਸਿੰਘ ਆਦਿ ਹਾਜ਼ਰ ਸਨ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…