nabaz-e-punjab.com

ਉੜੀਸਾ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠੂ ਨੂੰ ਢਾਹੁਣ ਦੀ ਸਖ਼ਤ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਦਸੰਬਰ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਰਾਜਧਾਨੀ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਉੜੀਸਾ ਦੇ ਪੁਰੀ ਇਲਾਕੇ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠੂ ਦਾ ਕੁਝ ਹਿੱਸਾ ਪ੍ਰਸ਼ਾਸਨ ਵੱਲੋਂ ਢਾਹ ਦਿੱਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਇਸ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਪੂਰੀ ਦੁਨੀਆਂ ਨੂੰ ਸਿੱਧੇ ਰਾਹ ਪਾਉਣ ਲਈ ਵੱਖ-ਵੱਖ ਥਾਵਾਂ ’ਤੇ ਜਾ ਕੇ ਗਿਆਨਤਾ ਦਾ ਚਾਨਣ ਫੈਲਾਇਆ ਗਿਆ ਹੈ, ਜਗਨਨਾਥ ਪੁਰੀ ਨਾਲ ਵੀ ਸਿੱਖਾਂ ਦਾ ਖ਼ਾਸ ਰਿਸ਼ਤਾ ਹੈ। ਲੇਕਿਨ ਉੱਥੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠ ਦੇ ਕੁਝ ਹਿੱਸੇ ਨੂੰ ਢਾਹੁਣਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸੰਜੀਦਗੀ ਨਾਲ ਵਿਚਾਰਨਾ ਚਾਹੀਦਾ ਹੈ ਅਤੇ ਪ੍ਰਸ਼ਾਸਨ ਵੱਲੋਂ ਤਹਿਸ ਨਹਿਸ ਕੀਤੀ ਗਈ ਧਾਰਮਿਕ ਇਮਾਰਤ ਨੂੰ ਮੁੜ ਪੁਰਾਣੇ ਵਿਰਾਸਤੀ ਰੂਪ ਵਿੱਚ ਸੰਭਾਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਨਿੱਜੀ ਦਖ਼ਲ ਦੇਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…