ਦਫ਼ਤਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪਰ ਹਸਪਤਾਲ ਸਵੇਰੇ 8 ਵਜੇ ਹੀ ਖੁੱਲ੍ਹਣਗੇ: ਸਿਵਲ ਸਰਜਨ

ਨਬਜ਼-ਏ-ਪੰਜਾਬ, ਮੁਹਾਲੀ, 16 ਜੁਲਾਈ:
ਜ਼ਿਲ੍ਹਾ ਸਿਹਤ ਵਿਭਾਗ ਅਧੀਨ ਆਉਂਦੇ ਸਾਰੇ ਦਫ਼ਤਰ ਭਲਕੇ 17 ਜਲਾਈ ਤੋਂ ਸਵੇਰੇ 9 ਵਜੇ ਖੁਲ੍ਹਣਗੇ ਅਤੇ ਸ਼ਾਮ 5 ਵਜੇ ਬੰਦ ਹੋਣਗੇ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਉਕਤ ਸਮਾਂ-ਸਾਰਣੀ ਸਿਰਫ਼ ਦਫ਼ਤਰਾਂ ’ਤੇ ਲਾਗੂ ਹੈ ਪ੍ਰੰਤੂ ਮੁਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲ ਪਹਿਲਾਂ ਵਾਂਗ ਸਵੇਰੇ 8 ਵਜੇ ਹੀ ਖੁਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਇਨ੍ਹਾਂ ਹਸਪਤਾਲਾਂ ਵਿੱਚ ਜ਼ਿਲ੍ਹਾ ਹਸਪਤਾਲ ਮੁਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬੱਸੀ ਸਮੇਤ ਜ਼ਿਲ੍ਹੇ ਦੇ ਸਮੂਹ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈਐਸਆਈ ਹਸਪਤਾਲ ਸ਼ਾਮਲ ਹਨ, ਜਿਨ੍ਹਾਂ ਦਾ ਸਮਾਂ ਪਹਿਲਾਂ ਵਾਂਗ ਸਵੇਰੇ 8 ਤੋਂ 2 ਵਜੇ ਤੱਕ ਹੋਵੇਗਾ।
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਾਰੇ ਦਫ਼ਤਰਾਂ ਜਿਨ੍ਹਾਂ ਵਿੱਚ ਸਿਵਲ ਸਰਜਨ ਦਫ਼ਤਰ ਮੁਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦਾ ਹੀ ਸਮਾਂ ਬਦਲਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ।
ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (15 ਅਪਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੁੰਦਾ ਹੈ ਜਦਕਿ ਦਫ਼ਤਰਾਂ ਦਾ ਸਮਾਂ ਸਵੇਰੇ 9 ਤੋਂ 5 ਵਜੇ ਤੱਕ ਹੀ ਰਹਿੰਦਾ ਹੈ। ਪੰਜਾਬ ਸਰਕਾਰ ਨੇ ਗਰਮੀ ਦੇ ਸੀਜ਼ਨ ਕਾਰਨ ਦਫ਼ਤਰਾਂ ਦਾ ਸਮਾਂ 2 ਮਈ ਤੋਂ 15 ਜੁਲਾਈ ਤੱਕ ਸਵੇਰੇ ਸਾਢੇ 7 ਵਜੇ ਤੋਂ 2 ਵਜੇ ਤੱਕ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…