ਭਾਰਤ ਦੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਤੇ ਡੀਸੀ ਮੁਹਾਲੀ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਮੀਟਿੰਗ

ਡਰ ਤੇ ਭੈਅ ਤੋਂ ਮੁਕਤ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ

ਰਾਜਨੀਤਕ ਪਾਰਟੀਆਂ ਨੂੰ ਆਪੋ ਆਪਣੇ ਬੀ.ਐਲ.ਏ ਨਿਯੁਕਤ ਕਰਨ ਦੀ ਕੀਤੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਅਗਾਮੀ ਵਿਧਾਨ ਸਭਾ ਚੋਣਾਂ-2017 ਦੇ ਪ੍ਰਬੰਧਾਂ ਨੂੰ ਸਫਲਤਾ ਪੂਰਵਕ ਅਤੇ ਬਿਨ੍ਹਾਂ ਕਿਸੇ ਡਰ-ਭੈਅ ਤੋਂ ਕਰਾਉਣ ਲਈ ਚੋਣ ਕਮਿਸ਼ਨ ਪੁੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤ ਦੇ ਚੋਣ ਕਮਿਸ਼ਨ ਦੇ ਅਧਿਕਾਰੀ ਸੈਕਸ਼ਨ ਅਫਸਰ ਸ੍ਰੀ ਸੰਤੋਸ਼ ਕੁਮਾਰ ਦੂਬੇ ਅਤੇ ਸਕੱਤਰ ਸ੍ਰੀ ਮਲਾਏ ਮਲਿਕ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਡੀ.ਐਸ.ਮਾਂਗਟ ਦੀ ਮੌਜੂਦੀਗੀ ਵਿਚ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੀਆਂ ਤੋਂ ਵੋਟਾਂ ਬਣਾਉਣ ਦੇ ਕੰਮ ਵਿਚ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ 01 ਜਨਵਰੀ 2017 ਨੂੰ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਉਨ੍ਹਾਂ ਨੂੰ ਆਪਣੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਸ ਕੰਮ ਲਈ ਹਰੇਕ ਪੋਲਿੰਗ ਬੂਥ ਤੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਾਰੇ ਯੋਗ ਨਾਗਰਿਕ ਆਪਣੀ ਵੋਟ ਬਣਾ ਸਕਣ।
ਇਸ ਮੌਕੇ ਜਿਲਾ੍ਹ ਚੋਣ ਅਫਸਰ ਸ੍ਰੀ ਡੀ.ਐਸ ਮਾਂਗਟ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸਾਡੇ ਸੰਵਿਧਾਨ ਵਿਚ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੈ ਇਸ ਲਈ ਆਪੋ ਆਪਣੇ ਇਲਾਕਿਆਂ ਦੇ ਨੋਜਵਾਨਾਂ ਨੂੰ ਵੋਟਾਂ ਬਣਾਉਣ ਤੇ ਉਸ ਦੀ ਵਰਤੋਂ ਲਈ ਜਾਗਰੂਕ ਕਰਨ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਜਿਲ੍ਹੇ ਵਿਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ 100 ਫੀਸਦੀ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦਾ ਟੀਚਾ ਮੁਕਮੰਲ ਕੀਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚਰਨਦੇਵ ਸਿੰਘ ਮਾਨ, ਐਸ.ਡੀ.ਐਮ-ਕਮ- ਰਿਟਰਨਿੰਗ ਅਫ਼ਸਰ ਮੁਹਾਲੀ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ-ਕਮ-ਰਿਟਰਨਿੰਗ ਅਫ਼ਸਰ ਖਰੜ ਅਮਨਿੰਦਰ ਕੌਰ ਬਰਾੜ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…