Nabaz-e-punjab.com

ਸੁਲਤਾਨਪੁਰ ਲੋਧੀ ਵਿੱਚ ਨਤਮਸਤਕ ਹੋਏ ਸਿੱਖਿਆ ਬੋਰਡ ਦੇ 200 ਅਧਿਕਾਰੀ ਤੇ ਮੁਲਾਜ਼ਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ 200 ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਜਥਾ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਨਤਮਸਤਕ ਹੋਇਆ ਅਤੇ ਸ੍ਰੀ ਗੁਰੂ ਨਾਨਕ ਸਾਹਿਬ ਨੂੰ ਉਨ੍ਹਾਂ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਅਕੀਦਤ ਦੇ ਫੁਲ ਭੇਟ ਕੀਤੇ। ਇਸ ਧਾਰਮਿਕ ਯਾਤਰਾ ਦਾ ਪ੍ਰਬੰਧ ਬੋਰਡ ਮੈਨੇਜਮੈਂਟ ਵੱਲੋਂ ਕੀਤਾ ਗਿਆ। ਬੋਰਡ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਇਸ ਜਥੇ ਦੀ ਅਗਵਾਈ ਸਕੂਲ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਕੀਤੀ। ਅੰਮ੍ਰਿਤ ਵੇਲੇ ਅਰਦਾਸ ਉਪਰੰਤ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਹਰੀ ਝੰਡੀ ਦੇ ਕੇ ਇਸ ਯਾਤਰਾ ਨੂੰ ਚਾਰ ਬੱਸਾਂ ਵਿੱਚ ਰਵਾਨਾ ਕੀਤਾ। ਇਸ ਧਾਰਮਿਕ ਯਾਤਰਾ ਦਾ ਪਹਿਲਾ ਪੜਾਅ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿੱਚ ਹੋਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੋਰਡ ਦੇ ਵਾਈਸ ਚੇਅਰਮੈਨ ਅਤੇ ਗੁਰਮਤਿ ਵਿਚਾਰ ਸਭਾ ਦੇ ਪ੍ਰਧਾਨ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿੱਚ ਪਹੁੰਚਣ ’ਤੇ ਗੁਰਦੁਆਰਾ ਮੈਨੇਜਮੈਂਟ ਵੱਲੋਂ ਧਾਰਮਿਕ ਯਾਤਰਾ ਵਿੱਚ ਸ਼ਾਮਲ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਸ਼ਾਨਦਾਰ ਸਵਾਗਤ ਕਰਦਿਆਂ ਉਨ੍ਹਾਂ ਦੀ ਚੜ੍ਹਦੀ ਕਲਾਂ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਅਤੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਅਤੇ ਗੁਰਮਤਿ ਵਿਚਾਰ ਸਭਾ ਦੇ ਸੇਵਾਦਾਰਾਂ ਹਰਪਾਲ ਸਿੰਘ ਅਤੇ ਪ੍ਰਿਤਪਾਲ ਸਿੰਘ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਗਈ। ਇਸ ਮੌਕੇ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਮੀਤ ਪ੍ਰਧਾਨ ਪ੍ਰਭਦੀਪ ਸਿੰਘ ਬੋਪਾਰਾਏ, ਅਮਰਜੀਤ ਸਿੰਘ, ਬਲਵਿੰਦਰ ਸੈਣੀ ਅਤੇ ਬਿਕਰਮਜੀਤ ਕੌਰ ਸਮੇਤ ਵੱਡੀ ਗਿਣਤੀ ਅਧਿਕਾਰੀ ਅਤੇ ਮੁਲਾਜ਼ਮਾਂ ਨੇ ਰਸਤੇ ਵਿੱਚ ਆਉਂਦੇ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…