ਇੰਦੌਰ ਦੇ ਗੁਰਦੁਆਰਾ ਸਾਹਿਬ ਨੂੰ ਜਬਰੀ ਢਾਹੁਣ ਵਾਲੇ ਅਧਿਕਾਰੀਆਂ ਵਿਰੁੱਧ 295ਏ ਦਾ ਕੇਸ ਦਰਜ ਕੀਤਾ ਜਾਵੇ: ਜੇ.ਪੀ. ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲੇ ਦੇ ਰਾਜ ਮੁਹਲਾ ਇਲਾਕੇ ਵਿੱਚ ਸਥਾਨਕ ਪ੍ਰਸ਼ਾਸਨ ਵੱਲੋੱ ਕਥਿਤ ਤੌਰ ਤੇ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੇ ਸਮਾਗਮ ਦੇ ਦੋਰਾਨ ਜਬਰੀ ਦਾਖਿਲ ਹੋ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਹਿ-ਢੇਰੀ ਕਰਨ ਦੀ ਕਾਰਵਾਈ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਤੇ ਡਾਕਾ ਹੈ ਅਤੇ ਅਜਿਹਾ ਕਰਨ ਵਾਲੇ ਅਧਿਕਾਰੀਆਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਹ ਗੱਲ ਧਰਮ ਪ੍ਰਚਾਰ ਕਮੇਟੀ ਅਤੇ ਕਲਗੀਧਰ ਸੇਵਕ ਜੱਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਆਖੀ। ਉਧਰ, ਦੇਰ ਸ਼ਾਮ ਨੂੰ ਸ੍ਰ. ਜੇਪੀ ਸਿੰਘ ਦੀ ਅਗਵਾਈ ਹੇਠ ਸਿੱਖ ਸੰਗਤ ਨੇ ਸ਼ਹਿਰ ਵਿੱਚ ਮੋਮਬੱਤੀ ਮਾਰਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਉਕਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਹੈ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਨੇ ਦਸਿਆ ਹੈ ਕਿ ਗੁਰੂਘਰ ਵਿਖੇ ਸ਼ਨੀਵਾਰ ਦਾ ਹਫਤਾਵਾਰੀ ਸਮਾਗਮ ਚਲ ਰਿਹਾ ਸੀ ਜਦੋਂ ਉਥੇ ਅਚਾਨਕ ਪੁਲੀਸ ਸਮੇਤ ਨਗਰ ਨਿਗਮ ਅਧਿਕਾਰੀ ਗੁਰੂ-ਘਰ ਦਾਖਲ ਹੋਏ ਅਤੇ ਆਪਣੀ ਕਾਰਵਾਈ ਨੂੰ ਅੰਜਾਮ ਦਿੱਤਾ।
ਸ੍ਰ. ਜਤਿੰਦਰਪਾਲ ਸਿੰਘ ਨੇ ਕਿਹਾ ਕਿ ਉੱਥੋਂ ਦੇ ਪ੍ਰਸ਼ਾਸ਼ਕ ਵੱਲੋਂ ਜੋੜਿਆਂ ਸਮੇਤ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਸਰੂਪ ਜਬਰੀ ਚੁੱਕਣੇ ਸ਼ੁਰੂ ਕਰ ਦਿੱਤੇ ਅਤੇ ਸੰਗਤਾਂ ਨੂੰ ਧੱਕੇ ਮਾਰ ਕੇ ਉੱਥੋਂ ਬਾਹਰ ਕੱਢ ਦਿੱਤਾ ਗਿਆ। ਉਨ੍ਹਾਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਮੰਗ ਕੀਤੀ ਕਿ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਤੁਰੰਤ ਢਾਹੁਣ ਤੋਂ ਪਹਿਲਾਂ ਕੋਈ ਵੀ ਜਾਣਕਾਰੀ ਨਾ ਦੇਣਾ ਅਤਿ ਨਿਦਣਯੋਗ ਕਾਰਵਾਈ ਹੈ, ਉਥੇ ਸਕਰਾਰ ਵੱਲੋਂ ਪਹਿਲਾਂ ਗੁਰੂ ਘਰ ਲਈ ਹੋਰ ਥਾਂ ਮੁਹੱਈਆ ਕਰਵਾਉਣੀ ਚਾਹੀਦੀ ਸੀ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…