ਪੰਚਾਇਤੀ ਚੋਣਾਂ ਦੌਰਾਨ ਅਧਿਕਾਰੀ ਆਪਣੀ ਨਿਰਪੱਖ ਭੂਮਿਕਾ ਨਿਭਾਉਣ: ਗਰਚਾ

ਅੌਰਤਾਂ ਨੂੰ ਸਰਕਾਰ ਵੱਲੋਂ ਦਿੱਤੇ 50 ਪ੍ਰਤੀਸ਼ਤ ਰਾਖਵੇਂਕਰਨ ਦਾ ਲਾਹਾ ਲੈਂਦਿਆਂ ਚੋਣਾਂ ਲੜਨ ਲਈ ਅੱਗੇ ਆਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਖਰੜ, 19 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਬੀਬੀ ਲਖਵਿੰਦਰ ਕੌਰ ਗਰਚਾ ਨੇ ਪੰਚਾਇਤੀ ਚੋਣਾਂ ਸਬੰਧੀ ਸਰਕਾਰੀ ਦਫ਼ਤਰਾਂ ਵਿੱਚ ਚੱਲ ਰਹੀ ਪ੍ਰਕਿਰਿਆ ਵਿੱਚ ਡਿਊਟੀ ਨਿਭਾ ਰਹੇ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਬਿਲਕੁਲ ਨਿਰਪੱਖ ਢੰਗ ਨਾਲ ਆਪਣੀ ਡਿਊਟੀ ਨਿਭਾਉਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਗਰਚਾ ਨੇ ਕਿਹਾ ਕਿ ਭਾਰਤੀ ਲੋਕਤੰਤਰ ਦੀ ਮੁਢਲੀ ਇਕਾਈ ਪੰਚਾਇਤ ਲੋਕਤੰਤਰ ਦਾ ਅਹਿਮ ਹਿੱਸਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਵਿਚ ਬਿਲਕੁਲ ਨਿਰਪੱਖ ਚੋਣਾਂ ਕਰਵਾਈਆਂ ਜਾਣ। ਇਸ ਲਈ ਪੰਚਾਇਤੀ ਚੋਣ ਪ੍ਰਕਿਰਿਆ ਦੌਰਾਨ ਸਰਕਾਰੀ ਦਫ਼ਤਰਾਂ ਵਿਚ ਕਿਸੇ ਨਾਲ ਕੋਈ ਭੇਦਭਾਵ ਨਾ ਕੀਤਾ ਜਾਵੇ ਅਤੇ ਨਾ ਹੀ ਕਿਸੇ ਵੀ ਪਾਰਟੀ ਦੇ ਰਾਜਨੀਤਕ ਪਾਰਟੀ ਦੇ ਆਗੂਆਂ ਦੇ ਇਸ਼ਾਰੇ ’ਤੇ ਜਾਂ ਦਬਾਅ ਹੇਠ ਚੱਲਿਆ ਜਾਵੇ। ਅਜਿਹਾ ਕਰਨ ਨਾਲ ਜਿੱਥੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਿਚ ਨਿਰਾਸ਼ਾ ਪਾਈ ਜਾਂਦੀ ਹੈ, ਉਸ ਦੇ ਨਾਲ ਹੀ ਸਰਕਾਰ ਦੀ ਵੀ ਅਜਿਹੇ ਅਫ਼ਸਰਾਂ ਜਾਂ ਆਗੂਆਂ ਕਾਰਨ ਬਦਨਾਮੀ ਹੁੰਦੀ ਹੈ।
ਉਨ੍ਹਾਂ ਹਲਕਾ ਖਰੜ ਵਿਚ ਅੌਰਤਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਚੋਣ ਦੰਗਲ ਭਖ ਚੁੱਕਾ ਹੈ ਅਤੇ ਵੱਧ ਤੋਂ ਵੱਧ ਅੌਰਤਾਂ ਸਰਕਾਰ ਵੱਲੋਂ ਦਿੱਤੇ ਗਏ 50 ਪ੍ਰਤੀਸ਼ਤ ਰਾਖਵੇਂਕਰਨ ਦਾ ਫ਼ਾਇਦਾ ਉਠਾਉਂਦਿਆਂ ਚੋਣ ਲੜਨ ਲਈ ਅੱਗੇ ਆਉਣ। ਬੀਬੀ ਗਰਚਾ ਨੇ ਹਲਕਾ ਖਰੜ ਵਿਚ ਆਪਣੇ ਸਮਰਥਕਾਂ ਅਤੇ ਨਿਰਪੱਖ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ ਖੁੱਲ੍ਹ ਕੇ ਚੋਣ ਮੈਦਾਨ ਵਿਚ ਆਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਕ ਪਾਰਟੀ ਦੇ ਆਗੂਆਂ ਦੀ ਧੱਕੇਸ਼ਾਹੀ ਨੂੰ ਮੰੂਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…