nabaz-e-punjab.com

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰੀ ਕਾਮਿਆਂ ਦੀ ਜੱਥੇਬੰਦੀ ਦੀ ਮੀਟਿੰਗ ਹੋਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਸਤੰਬਰ:
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰੀ ਕਾਮਿਆਂ ਦੀ ਜੱਥੇਬੰਦੀ ਸਬ ਕਮੇਟੀ/ਦਫਤਰੀ ਸਟਾਫ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸਬ ਕਮੇਟੀ ਪ੍ਰਧਾਨ ਸੌਰਵ ਕਿੰਗਰ ਅਤੇ ਮੁੱਖ ਸਲਾਹਕਾਰ ਮਲਾਗਰ ਸਿੰਘ ਖਮਾਣੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਸਬੰਧੀ ਸਬ ਕਮੇਟੀ ਜਨਰਲ ਸਕੱਤਰ ਸੁਨੀਤਾ ਕਾਜਲ ਵੱਲੋ ਦੱਸਿਆ ਗਿਆ ਕਿ ਵਿਭਾਗ ਵਿੱਚ ਦਫਤਰੀ ਕਾਮੇ ਇਨਲਿਸਟਮੈਟਂ, ਵੱਖ-ਵੱਖ ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਆਦਿ ਰਾਹੀਂ ਵੱਖ-ਵੱਖ ਪੋਸਟਾਂ ਜਿਵੇ ਕੰਪਿਊਟਰ ਉਪਰੇਟਰ, ਬਿੱਲ ਕਲਰਕ, ਲੈਜ਼ਰ ਕੀਪਰ, ਲੈਬ ਕੈਮਿਸਟ ਆਦਿ ਪੋਸਟਾਂ ਤੇ ਲੰਮੇ ਸਮੇ ਤੋਂ ਕੰਮ ਕਰਦੇ ਆ ਰਹੇ ਹਨ।
ਉਹਨਾਂ ਕਿਹਾ ਕਿ ਜੱਥੇਬੰਦੀ ਵਿਭਾਗ ਵਿੱਚ ਰੈਗੂਲਰ/ਸਿੱਧੇ ਸ਼ਾਮਲ ਹੋਣ ਲਈ ਲੰਮੇ ਸਮੇ ਤੋ ਮੰਗ ਅਤੇ ਸੰਘਰਸ਼ ਕਰਦੀ ਆ ਰਹੀ ਹੈ ਅਤੇ ਮਿਤੀ 12-09-2018 ਨੂੰ ਵਿਭਾਗ ਦੇ ਮੰਤਰੀ ਮੈਡਮ ਰਜਿਆ ਸੁਲਤਾਨਾ ਅਤੇ ਵਿਭਾਗ ਦੇ ਸਕੱਤਰ ਸਮੇਤ ਅਧਿਕਾਰੀਆਂ ਅਤੇ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ ਵਿੱਚ ਵੱਖ-ਵੱਖ ਮੰਗਾਂ ਤੇ ਚਰਚਾ ਕੀਤੀ ਗਈ, ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੰਗਾਂ ਦਾ ਨਿਪਟਾਰਾ ਕਰਨ ਵਿੱਚ ਕੋਈ ਦਿਲਚਸਪੀ ਨਹੀ ਦਿਖਾਈ ਗਈ। ਜਿਸ ਕਰਕੇ ਮਿਤੀ 24-09-2018 ਤੋਂਂ 28-09-2018 ਤੱਕ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋ ਮੰਡਲ ਪੱਧਰ ਤੇ ਵਿਭਾਗ ਦੇ ਮੰਤਰੀ ਅਤੇ ਸਕੱਤਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ, ਇਹਨਾਂ ਪ੍ਰੋਗਰਾਮਾਂ ਵਿੱਚ ਦਫਤਰੀ ਸਟਾਫ ਵੱਲੋ ਸਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਇਹਨਾਂ ਚਾਰ ਦਿਨਾਂ ਵਿੱਚ ਕਾਲੇ ਬਿੱਲੇ ਲਗਾਕੇ ਡਿਊਟੀ ਦੌਰਾਨ ਰੋਸ਼ ਕਰਨ ਦਾ ਫੈਸਲਾ ਕੀਤਾ। ਇਸ ਤੋ ਇਲਾਵਾ ਵਿਭਾਗ ਦੇ ਅਧਿਕਾਰੀਆਂ ਵੱਲੋ ਭਵਿੱਖ ਵਿੱਚ ਵਿਭਾਗ ਵਿੱਚ ਕੰਮ ਕਰਦੇ ਠੇਕਾ ਕਾਮਿਆਂ ਨੂੰ ਵਰਲਡ ਬੈਕਂ ਪੋਜੈਕਟ ਅਧੀਨ ਲੈਣ ਦੀ ਪਾਲਿਸੀ ਅਤੇ ਪ੍ਰਪੋਜਲ ਰੱਖੀ ਜਦੋ ਕਿ ਜੱਥੇਬੰਦੀ ਸਿੱਧਾ ਵਿਭਾਗ ਅਧੀਨ ਲੈਣ/ਰੈਗੂਲਰ ਕਰਨ ਦੀ ਮੰਗ ਕਰਦੀ ਆ ਰਹੀ ਹੈ ਜਿਸ ਕਰਕੇ ਜੱਥੇਬੰਦੀ ਵੱਲੋ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਅਤੇ ਸੂਬਾ ਫੀਲਡ ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿੱਚ ਜੋ ਪ੍ਰੋਗਰਾਮ ਉਲੀਕੇ ਜਾਣਗੇ ਉਸ ਤਹਿਤ ਦਫ਼ਤਰੀ ਅਤੇ ਫੀਲਡ ਕਾਮਿਆਂ ਵੱਲੋ ਸਾਝੇ ਤੌਰ ਤੇ ਵਿਭਾਗ ਅਤੇ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਮਿਤੀ 10-10-2018 ਤੋ 15-10-2018 ਤੱਕ ਜ਼ੋਨ ਪੱਧਰ ਤੇ ਜੱਥੇਬੰਦਕ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਵਿਭਾਗ ਦੇ ਸਕੱਤਰ ਨੂੰ ਦਫਤਰੀ ਕਾਮਿਆਂ ਨੂੰ ਸਿੱਧੇ ਵਿਭਾਗ ਅਧੀਨ ਲੈਣ ਲਈ ਪ੍ਰਪੋਜਲ ਕੇਸ ਭੇਜਿਆ ਜਾਵੇਗਾ ਅਤੇ ਕਿਰਤ ਕਾਨੂੰਨ ਲਾਗੂ ਕਰਵਾਉਣ ਲਈ ਮਿਤੀ 25-09-2018 ਨੂੰ ਲੇਬਰ ਕਮਿਸ਼ਨਰ ਦਫਤਰ ਵਿਖੇ ਡੈਪੂਟੇਸ਼ਨ ਮਿਲਿਆ ਜਾਵੇਗਾ। ਮੀਟਿੰਗ ਦੌਰਾਨ ਜੱਥੇਬੰਦੀ ਵੱਲੋਂ ਦਫਤਰੀ ਵਰਕਰਾਂ ਦੀਆਂ ਤਨਖਾਹਾਂ ਦਾ ਹੈਡ ਬਦਲਣ, ਬੁੱਧੀਜੀਵੀਆਂ ਤੇ ਕੀਤੇ ਪਰਚੇਆਂ, ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ, ਵਿਭਾਗ ਵੱਲੋਂ ਪੇਸ਼ ਕੀਤੀ ਵਰਲਡ ਬੈਂਕ ਪ੍ਰਪੋਜਲ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਰਕਰਾਂ ਦੀਆਂ ਮੰਗਾਂ ਵਿੱਚ ਦਿਲਚਸਪੀ ਨਾ ਲੈਣ ਦਾ ਨਿਖੇਦੀ ਮਤਾ ਪਾਸ ਕੀਤਾ। ਮੀਟਿੰਗ ਜਸਪ੍ਰੀਤ ਸਿੰਘ ਰੋਪੜ, ਸੰਦੀਪ ਕੋਰ ਖੰਨਾ, ਜਸਵਿੰਦਰ ਕੌਰ ਰੋਪੜ, ਅਨੁਰਾਗ ਬਾਂਸਲ ਬਠਿੰਡਾ, ਰੁਪਿੰਦਰ ਕੁਮਾਰ ਫਿਰੋਜ਼ਪੁਰ, ਪਵਨ ਫਾਜ਼ਿਲਕਾ, ਕੁਲਵਿੰਦਰ ਸਿੰਘ ਮੋਹਾਲੀ, ਗੁਰਦੀਪ ਕੌਰ ਰੋਪੜ, ਕਰਮਜੀਤ ਕੌਰ ਲੁਧਿਆਣਾ, ਗਗਨਦੀਪ ਸ਼੍ਰੀ ਮੁਕਤਸਰ ਸਾਹਿਬ ਆਗੂ ਹਾਜ਼ਰ ਹੋਏ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…