Share on Facebook Share on Twitter Share on Google+ Share on Pinterest Share on Linkedin ਮਨੌਲੀ ਦਾ ਬਜ਼ੁਰਗ 23 ਅਪਰੈਲ ਨੂੰ ਲਾਪਤਾ, ਨਹੀਂ ਮਿਲਿਆ ਸੁਰਾਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ: ਮਨੌਲੀ ਦਾ ਇਕ ਵਸਨੀਕ ਕਰਨੈਲ ਸਿੰਘ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੈ। ਜਿਸ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਨੇਕ ਸਿੰਘ ਵਾਸੀ ਮਨੌਲੀ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਕਰਨੈਲ ਸਿੰਘ ਉਮਰ 60 ਸਾਲ ਬੀਤੀ 23 ਅਪਰੈਲ ਨੂੰ ਘਰੋਂ ਕਿਸੇ ਨੂੰ ਬਿਨਾਂ ਕੁੱਝ ਦੱਸੇ ਕਿਸੇ ਪਾਸੇ ਚਲਾ ਗਿਆ ਹੈ। ਜਿਸ ਦੀ ਉਹਨਾਂ ਨੇ ਕਾਫੀ ਭਾਲ ਕੀਤੀ ਪਰ ਅਜੇ ਤੱਕ ਉਸ ਦਾ ਅਤਾ ਪਤਾ ਨਹੀਂ ਚਲਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਭਰਾ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ, ਜਿਸ ਦਾ ਇਲਾਜ ਚਲ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਭਰਾ ਦਾ ਕੱਦ 5 ਫੁੱਟ 9 ਇੰਚ, ਰੰਗ ਸਾਫ, ਸੱਜੀ ਅੱਖ ’ਤੇ ਕਟ ਦਾ ਨਿਸ਼ਾਨ, ਸਿਰ ਤੇ ਕਾਲਾ ਪਰਨਾ ਬੰਨ੍ਹਿਆ ਹੋਇਆ ਹੈ। ਉਸ ਨੇ ਸਫੈਦ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ। ਉਹਨਾਂ ਦੱਸਿਆ ਕਿ ਉਹਨਾਂ ਨੇ ਇਸ ਸਬੰਧੀ ਸੋਹਾਣਾ ਪੁਲੀਸ ਨੂੰ ਸੂਚਨਾ ਦੇ ਦਿੱਤੀ ਹੈ। ਪੁਲੀਸ ਨੇ ਡੀਡੀਆਰ ਦਰਜ ਕਰਕੇ ਬਜ਼ੁਰਗ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ