Share on Facebook Share on Twitter Share on Google+ Share on Pinterest Share on Linkedin ਓਮ ਪ੍ਰਕਾਸ਼ ਸੋਨੀ ਵੱਲੋਂ 29ਵੇਂ ਲਾਲ ਬਹਾਦਰ ਸਾਸ਼ਤਰੀ ਹਾਕੀ ਟੂਰਨਾਮੈਂਟ ਦਾ ਉਦਘਾਟਨ ਸਾਸ਼ਤਰੀ ਜੀ ਵੱਲੋਂ ਦੇਸ਼ ਦੇ ਵਿਕਾਸ ਲਈ ਪਾਇਆ ਗਿਆ ਵੱਡਮੁੱਲਾ ਯੋਗਦਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ•, 17 ਦਸੰਬਰ: ਸਿੱਖਿਆ ਮੰਤਰੀ, ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸੈਕਟਰ 42 ਵਿਖੇ ਸਥਿਤ ਹਾਕੀ ਸਟੇਡੀਅਮ ਵਿਖੇ 29ਵੇਂ ਲਾਲ ਬਹਾਦਰ ਸਾਸ਼ਤਰੀ ਹਾਕੀ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਟੂਰਨਾਮੈਂਟ ਦੇ ਉਦਘਾਟਨ ਉਪਰੰਤ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸ੍ਰੀ ਲਾਲ ਬਹਾਦਰ ਸਾਸ਼ਤਰੀ ਦਾ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਸ੍ਰੀ ਸਾਸ਼ਤਰੀ ਜੀ ਨੇ ਦੇਸ਼ ਦੇ ਕਿਸਾਨ, ਜਵਾਨ ਅਤੇ ਖਿਡਾਰੀਆਂ ਲਈ ਬਹੁਤ ਕੰਮ ਕੀਤੇ ਸਨ। ਜਿਸਦਾ ਇਤਿਹਾਸ ਗਵਾਹ ਹੈ। ਉਨ•ਾਂ ਲਾਲ ਬਹਾਦਰ ਸਾਸ਼ਤਰੀ ਹਾਕੀ ਟੂਰਨਾਮੈਂਟ ਕਮੇਟੀ ਨੂੰ ਇਹ ਟੂਰਨਾਮੈਂਟ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਕਾਰਜ ਰਾਹੀਂ ਕਮੇਟੀ ਕੌਮੀ ਖੇਡ ਹਾਕੀ ਦੀ ਸੇਵਾ ਕਰ ਰਹੀ ਹੈ ਅਤੇ ਦੇਸ਼ ਲਈ ਵਧੀਆ ਖਿਡਾਰੀ ਪੈਦਾ ਕਰਨ ਲਈ ਯੋਗਦਾਨ ਪਾ ਰਹੀ ਹੈ। ਇਸ ਮੌਕੇ ਸ੍ਰੀ ਅਨਿਲ ਸਾਸ਼ਤਰੀ ਸਪੁੱਤਰ ਸਾਬਕਾ ਪ੍ਰਧਾਨ ਮੰਤਰੀ ਸਵਰਗਵਾਸੀ ਸ੍ਰੀ ਲਾਲ ਬਹਾਦਰ ਸਾਸ਼ਤਰੀ, ਸ੍ਰੀ ਕਮਲ ਚੌਧਰੀ ਸਾਬਕਾ ਮੈਂਬਰ ਪਾਰਲੀਮੈਂਟ, ਰਜਿੰਦਰ ਸਿੰਘ ਸਾਬਕਾ ਡੀ.ਜੀ.ਪੀ., ਜਗਦੀਪ ਸਿੰਘ ਸਿੱਧੂ ਓ.ਐਸ.ਡੀ. ਮੁੱਖ ਮੰਤਰੀ ਪੰਜਾਬ, ਐਡਵੋਕੇਟ ਵੀ ਪੀ ਸਿੰਘ, ਕਪਿਲ ਦੇਵ ਪਰਾਸ਼ਰ ਸੈਕਟਰੀ ਅਤੇ ਅਨਿਲ ਵੋਹਰਾ ਸਮੇਤ ਹੋਰ ਕਈ ਹਾਜ਼ਰ ਸਨ। ਇਸ ਟੂਰਨਾਮੈਂਟ ਵਿੱਚ ਦੇਸ਼ ਦੀਆਂ 8 ਪ੍ਰਸਿੱਧ ਹਾਕੀ ਟੀਮਾਂ ਭਾਗ ਲੈ ਰਹੀਆਂ ਹਨ ਜਿਨ•ਾਂ ਵਿੱਚ ਏਅਰ ਇੰਡੀਆ, ਸੀ.ਆਈ.ਐਸ.ਐਫ., ਚੰਡੀਗੜ• ਇਲੈਵਨ, ਬੀ ਐਸ ਐਫ, ਪੀ ਐਨ ਬੀ, ਈ ਐਮ ਈ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਹ ਟੂਰਨਾਮੈਂਟ 17 ਦਸੰਬਰ, 2018 ਤੋਂ 23 ਦਸੰਬਰ 2018 ਤੱਕ ਚੱਲੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ