ਅੰਤਰਰਾਸ਼ਟਰੀ ਨਰਸ ਦਿਵਸ ’ਤੇ ਡੀਸੀ ਨੇ ਨਰਸਾਂ ਨੂੰ ਤੋਹਫ਼ੇ ਤੇ ‘ਧੰਨਵਾਦ’ ਕਾਰਡ ਵੰਡੇ

ਹਸਪਤਾਲਾਂ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਨਰਸਾਂ: ਗਿਰੀਸ਼ ਦਿਆਲਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਹਸਪਤਾਲਾਂ ਵਿੱਚ ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਜੋ ਆਮ ਮਰੀਜ਼ਾਂ ਦੀ ਦੇਖਭਾਲ ਦੇ ਨਾਲ-ਨਾਲ ਮੌਜੂਦਾ ਸਮੇਂ ਵਿੱਚ ਕਰੋਨਾ ਮਹਾਮਾਰੀ ਖ਼ਿਲਾਫ਼ ਜੰਗ ਵਿੱਚ ਵੀ ਮੂਹਰਲੀ ਕਤਾਰ ਵਿੱਚ ਕੰਮ ਕਰ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮਾਂਤਰੀ ਨਰਸ ਦਿਵਸ ਦੇ ਮੌਕੇ ਹੋਣਹਾਰ ਨਰਸਾਂ ਨੂੰ ਵਿਸ਼ੇਸ਼ ਤੋਹਫ਼ੇ ਅਤੇ ‘ਧੰਨਵਾਦ’ ਵਾਰਡ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ। ਇਸ ਮੌਕੇ ਏਡੀਸੀ ਰਾਜੀਵ ਗੁਪਤਾ ਅਤੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੇ ਸਮੇਂ ਨਰਸਾਂ ਦਾ ਅਸਧਾਰਨ ਯੋਗਦਾਨ ਪ੍ਰੇਰਣਾਦਾਇਕ ਰਿਹਾ ਹੈ ਅਤੇ ਉਨ੍ਹਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ।
ਸ੍ਰੀ ਦਿਆਲਨ ਨੇ ਕਿਹਾ ਕਿ ਨਰਸਾਂ ਨੇ ਦੁਨੀਆ ਭਰ ਦੇ ਮਰੀਜ਼ਾਂ ਦੀ ਸਿਹਤਯਾਬੀ ਅਤੇ ਤੰਦਰੁਸਤੀ ਵਿੱਚ ਹਮੇਸ਼ਾ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ। ਜਿਸ ਕਾਰਨ ਨਰਸਾਂ ਨੂੰ ਹਸਪਤਾਲਾਂ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਵਜੋਂ ਜਾਣਿਆ ਜਾਂਦਾ ਹੈ। ਜਿਸ ਕਾਰਨ ਉਨ੍ਹਾਂ ਦਾ ਅਜਿਹੇ ਮੌਕਿਆਂ ’ਤੇ ਸਨਮਾਨ ਕਰਨਾ ਬਣਦਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਲੇਬਰ ਰੂਮਜ਼ ਤੋਂ ਫਲੂ ਕਾਰਨਰਾਂ, ਐਮਰਜੈਂਸੀ ਵਾਰਡਾਂ ਅਤੇ ਕੋਵਿਡ ਕੇਅਰ ਸੈਂਟਰਾਂ ਵਿੱਚ ਨਰਸਾਂ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਨਿਰਵਿਘਨ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀਆਂ ਹਨ। ਮਹਾਮਾਰੀ ਦੀ ਅੌਖੀ ਘੜੀ ਵਿੱਚ ਨਰਸਾਂ ਦੀਆਂ ਵੱਡਮੁੱਲੀਆਂ ਸੇਵਾਵਾਂ ਸਾਨੂੰ ਨਿਮਰਤਾ ਅਤੇ ਸਮਰਪਿਤ ਭਾਵਨਾ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦਿਨ ਫਲੋਰੈਂਸ ਨਾਈਟਇੰਗੇਲ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਨਰਸ ਨੇ ਮਨੁੱਖਤਾ ਦੀ ਸੇਵਾ ਲਈ ਕੰਮ ਕੀਤਾ ਅਤੇ ਸਾਲ 1853-1856 ਵਿੱਚ ਕ੍ਰਾਈਮਿਨ ਯੁੱਧ ਦੌਰਾਨ ਬਹੁਤ ਸਾਰੇ ਸੈਨਿਕਾਂ ਦੀ ਜਾਨ ਬਚਾਈ ਅਤੇ ਸਮਰਪਿਤ ਭਾਵਨਾ ਨਾਲ ਸੇਵਾ ਦਾ ਰਸਤਾ ਦਿਖਾਇਆ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…