ਕੇਜਰੀਵਾਲ ਦੇ ਜਨਮ ਦਿਨ ’ਤੇ ਆਪ ਵਲੰਟੀਅਰਾਂ ਨੇ ਲਾਇਆ ਖੂਨਦਾਨ ਕੈਂਪ

ਕੈਬਨਿਟ ਮੰਤਰੀ ਜੋੜੇਮਾਜਰਾ, ਅਨਮੋਲ ਗਗਨ ਮਾਨ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰਨਾਂ ਆਗੂਆਂ ਨੇ ਕੀਤੀ ਸ਼ਿਰਕਤ

ਕੈਂਪ ਵਿੱਚ 76 ਵਲੰਟੀਅਰਾਂ ਨੇ ਕੀਤਾ ਖੂਨਦਾਨ, ਖੂਨਦਾਨੀਆਂ ਨੂੰ ਪੌਦੇ ਦੇ ਕੇ ਕੀਤਾ ਸਨਮਾਨਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਮੌਕੇ ਅੱਜ ਪਾਰਟੀ ਦੇ ਯੂਥ ਵਿੰਗ ਵੱਲੋਂ ਇੱਥੋਂ ਦੇ ਸੈਕਟਰ-68 ਦੀ ਮਾਰਕੀਟ ਵਿੱਚ ਖੂਨਦਾਨ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਕੀਤਾ ਜਦੋਂਕਿ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੇਕ ਕੱਟਣ ਦੀ ਰਸਮ ਅਦਾ ਕੀਤੀ। ਇਸ ਮੌਕੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਯੂਥ ਵਿੰਗ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ, ਡਾ. ਸੰਨੀ ਆਹਲੂਵਾਲੀਆ, ਵਿਨੀਤ ਵਰਮਾ, ਜਸਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ, ਸੁਭਾਸ਼ ਸ਼ਰਮਾ ਅਤੇ ਹੋਰ ਵਲੰਟੀਅਰ ਹਾਜ਼ਰ ਸਨ।

ਇਸ ਮੌਕੇ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਯੂਥ ਵਿੰਗ ਵੱਲੋਂ ਅੱਜ ਖੂਨਦਾਨ ਕੈਂਪ ਲਗਾਇਆ ਗਿਆ। ਉਨ੍ਹਾਂ ਕੇਜਰੀਵਾਲ ਦੇ ਜਨਮ ਦਿਨ ’ਤੇ ਲੋਕਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਅਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ, ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਸਿਹਤ ਮੰਤਰੀ ਨੇ ਪਿੰਡ ਪੱਧਰ ’ਤੇ ਖੂਨਦਾਨ ਪ੍ਰਤੀ ਲੋਕ ਲਹਿਰ ਪੈਦਾ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਵਿੱਚ 76 ਵਲੰਟੀਅਰਾਂ ਨੇ ਖੂਨਦਾਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…