5 ਸਤੰਬਰ ਨੂੰ ਪੰਜਾਬ ਸਰਕਾਰ ਤੇ ਸਿੰਗਲਾ ਦੀ ਘੇਰਾਬੰਦੀ ਕਰਨਗੇ ਅਧਿਆਪਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਮਾੜੀ ਨੀਤੀਆਂ ਦੇ ਚੱਲਦਿਆਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਕੱਚੇ ਅਧਿਆਪਕ ਅਤੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਅਤੇ ਬੇਰੁਜ਼ਗਾਰ ਨੌਜਵਾਨ ਇਨਸਾਫ਼ ਲਈ ਸੜਕਾਂ ’ਤੇ ਧਰਨੇ ਲਗਾ ਕੇ ਬੈਠੇ ਹਨ ਅਤੇ ਥਾਂ-ਥਾਂ ਰੋਸ ਪ੍ਰਦਰਸ਼ਨ ਅਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ। ਹੁਣ ਸੰਯੁਕਤ ਅਧਿਆਪਕ ਫਰੰਟ ਪੰਜਾਬ ਦੇ ਸੱਦੇ ’ਤੇ ਅਧਿਆਪਕ ਜਥੇਬੰਦੀਆਂ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਘੇਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਅੱਜ ਇੱਥੇ ਜਥੇਬੰਦੀ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ, ਜਨਰਲ ਸਕੱਤਰ ਸਤਿੰਦਰ ਸਿੰਘ ਦੁਆਬੀਆ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਅਧਿਆਪਕ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਸਰਕਾਰੀ ਪੱਧਰ ’ਤੇ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਘਿਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਧਿਆਪਕਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ।
ਇਸ ਵਿਰੋਧ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਭਗਵੰਤ ਭਟੇਜਾ, ਬੰਤ ਸਿੰਘ ਬਠਿੰਡਾ, ਪਰਮਜੀਤ ਤਲਵੰਡੀ, ਓਮ ਪ੍ਰਕਾਸ਼ ਸੰਗਰੂਰ, ਕਮਲ ਗੋਇਲ ਸੁਨਾਮ, ਸੁਖਵੀਰ ਸਿੰਘ ਸੰਗਰੂਰ, ਮਾਲਵਿੰਦਰ ਬਰਨਾਲਾ, ਕੁਲਦੀਪ ਸਿੰਘ ਲੁਧਿਆਣਾ, ਰਾਕੇਸ਼ ਕੁਮਾਰ ਚੋਟੀਆਂ ਪੰਕਜ ਬਰੇਟਾ, ਜਗਤਾਰ ਸਿੰਘ ਸੰਗਰੂਰ, ਲਵਨੀਸ਼ ਗੋਇਲ ਨਾਭਾ, ਜਸਬੀਰ ਸਿੰਘ ਹੁਸ਼ਿਆਰਪੁਰੀ, ਅਮਨਦੀਪ ਪਾਤਰਾਂ, ਪਰਮਜੀਤ ਸਿੰਘ ਤੂਰ, ਮੱਖਣ ਜੈਨ ਪਟਿਆਲਾ, ਕੁਲਵਿੰਦਰ ਬਰਾਸ ਪਟਿਆਲਾ, ਗੁਰਮੀਤ ਸਿੰਘ ਮੁਕਤਸਰ, ਜਸ਼ਨਦੀਪ ਕੁਲਾਣਾ, ਗੁਰਜੰਟ ਬੱਛੋਆਣਾ, ਹਰਫੂਲ ਬੋਹਾ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਅਧਿਆਪਕ ਵਰਗ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 5 ਸਤੰਬਰ ਨੂੰ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਸੰਗਰੂਰ ਪਹੁੰਚਣ ਤਾਂ ਜੋ ਪੰਜਾਬ ਸਰਕਾਰ ਨੂੰ ਅਧਿਆਪਕ ਦੀਆਂ ਜਾਇਜ਼ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…