ਨਵੇਂ ਸਾਲ ਦੀ ਆਮਦ ’ਤੇ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੇਂ ਸਾਲ ਦੇ ਮੌਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਨਬਜ਼-ਏ-ਪੰਜਾਬ, ਮੁਹਾਲੀ, 1 ਜਨਵਰੀ:
ਪੰਜਾਬ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਇੱਥੋਂ ਦੇ ਸੈਕਟਰ-65 ਸਥਿਤ ਮੁੱਖ ਦਫ਼ਤਰ ਵਿੱਚ ਨਵੇਂ ਸਾਲ ਦੀ ਆਮਦ ਦੀ ਖ਼ੁਸ਼ੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਹਰਚੰਦ ਸਿੰਘ ਨੇ ਆਰਤੀ ਕੀਤੀ ਅਤੇ ਭਾਈ ਸਰੂਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਸਾਲ-2024 ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ ਅਤੇ ਖ਼ੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਐਲਾਨ ਕੀਤਾ ਕਿ ਨਵੇਂ ਸਾਲ ਅੰਦਰ ਪੇਂਡੂ ਵਿਕਾਸ ਅਤੇ ਲਿੰਕ ਸੜਕਾਂ ਬਣਾਉਣ ਅਤੇ ਲੋੜ ਅਨੁਸਾਰ ਮੁਰੰਮਤ ਕਰਨ ਦੇ ਕੰਮ ਕੀਤੇ ਜਾਣਗੇ ਅਤੇ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਸੂਬੇ ਅਤੇ ਕਿਸਾਨਾਂ ਦੇ ਸਰਬਪੱਖੀ ਵਿਕਾਸ ਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾ ਮਿਆਰੀ ਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਾਰਿਆਂ ਨੂੰ ਗੁਰੂਆਂ ਦੇ ਦਿਖਾਏ ਰਾਹ ’ਤੇ ਚੱਲਣ ਲਈ ਵੀ ਪ੍ਰੇਰਿਆ।
ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਸੰਯੁਕਤ ਸਕੱਤਰ ਗੀਤਿਕਾ ਸਿੰਘ, ਮੁੱਖ ਇੰਜੀਨੀਅਰ ਗੁਰਦੀਪ ਸਿੰਘ, ਜੀਐਮ ਮਨਜੀਤ ਸਿੰਘ ਸੰਧੂ ਸਮੇਤ ਸਮੂਹ ਉੱਚ ਅਧਿਕਾਰੀ, ਕਰਮਚਾਰੀ ਅਤੇ ਪੰਜਾਬ ਮੰਡੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਗੁਰਨਾਮ ਸਿੰਘ ਸੈਣੀ, ਦਲੀਪ ਸਿੰਘ ਸਿੱਧੂ ਸਮੇਤ ਹੋਰ ਮੈਂਬਰ ਮੌਜੂਦ ਸਨ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …