ਤਰਕਸ਼ੀਲ ਸੁਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਬੰਧੀ ‘ਵਿਦਿਆਰਥੀ ਚੇਤਨਾ ਪ੍ਰੀਖਿਆ’ ਕਰਵਾਈ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 9 ਅਕਤੂਬਰ:
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਦੇ ਸਬੰਧ ਵਿੱਚ ‘ਵਿਦਿਆਰਥੀ ਚੇਤਨਾ ਪ੍ਰੀਖਿਆ’ ਦੇ ਬੈਨਰ ਹੇਠ ਕਰਵਾਈ ਗਈ ਪ੍ਰੀਖਿਆ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੇ ਵਿਦਿਆਰਥੀਆਂ ਨੇ ਕੇਂਦਰ ਖਰੜ ’ਚੋਂ ਪਹਿਲਾ, ਤੀਸਰਾ ਸਥਾਨ ਪ੍ਰਾਪਤ ਕੀਤਾ। ਚੰਡੀਗੜ੍ਹ ਜੋਨ ਦੇ ਮੁੱਖੀ ਪ੍ਰ੍ਰਿੰ.ਗੁਰਮੀਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਕੇਂਦਰ ਖਰੜ ਵਿਚ ਸੁਖਵਿੰਦਰਜੀਤ ਸਿੰਘ ਐਸ.ਐਸ. ਮਾਸਟਰ ਦੀ ਅਗਵਾਈ ਵਿਚ 21 ਵਿਦਿਆਰਥੀਆਂ ਨੇ ਭਾਗ ਲਿਆ ਸੀ। ਸਕੂਲ ਦੀ ਅਚੰਲਾ ਦੇਵੀ ਨੇ ਪਹਿਲਾਂ, ਤਰਨਜੀਤ ਕੌਰ ਨੇ ਤੀਸਰਾ ਸਥਾਨ ਪਾ੍ਰਪਤ ਕੀਤਾ ਹੈ। ਸਕੂਲ ਦੇ ਪਿੰ੍ਰਸੀਪਲ ਭੁਪਿੰਦਰ ਸਿੰਘ ਵਲੋਂ ਸੁਸਾਇਟੀ ਵਲੋਂ ਭੇਜੇ ਗਏ ਸਰਟੀਫਿਕੇਟ ਅਤੇ ਬਾਲ ਪੁਸਤਕਾਂ ਦੇ ਸੈਟ ਦੇ ਕੇ ਅੱਜ ਇਨ੍ਹਾਂ ਵਿਦਿਆਰਥਣਾਂ ਦਾ ਸਨਮਾਨਿਤ ਕੀਤਾ ਅਤੇ ਵਿਦਿਆਰਥਣਾਂ ਨੂੰ ਇਸ ਉਪਲਬਧੀ ਵਧਾਈ ਦਿੱਤੀ। ਇਸ ਮੌਕੇ ਸੁਖਵਿੰਦਰਜੀਤ ਸਿੰਘ ਸਮੇਤ ਹੋਰ ਸਟਾਫ ਮੈਂਬਰ ਹਾਂਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…