53ਵੀਂ ਲੜੀ ਦੀ ਸੰਪੂਰਨਤਾ ’ਤੇ ਮਹਾਨ ਜੱਗ ਤੇ ਧਾਰਮਿਕ ਸਮਾਗਮ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾ ਸਦਕਾ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸਦੀਵੀ ਲੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ 53ਵੀਂ ਲੜੀ ਦੇ 5353ਵੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪ੍ਰਵੀਨ ਸਿੰਘ ਪ੍ਰੀਤ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਸੰਗਤ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ।
ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਭਾਈ ਕਰਨਵੀਰ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਭਾਈ ਹਰਦੀਪ ਸਿੰਘ ਦਮਦਮੀ ਟਕਸਾਲ, ਅਕਾਲ ਕਵੀਸ਼ਰੀ ਜਥਾ, ਬੀਬੀ ਦਵਿੰਦਰ ਕੌਰ, ਭਾਈ ਜਗਜੀਤ ਸਿੰਘ, ਭਾਈ ਹਰਪ੍ਰੀਤ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ, ਭਾਈ ਨਿਰਮੈਲ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਲੱਡੂ-ਜਲੇਬੀਆਂ ਸਮੇਤ ਕਈ ਤਰ੍ਹਾਂ ਦੇ ਭੋਗਨ ਅਤੇ ਗੁਰੂ ਕਾ ਅਤੁੱਟ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …