Share on Facebook Share on Twitter Share on Google+ Share on Pinterest Share on Linkedin ਦਸਵੀਂ ਜਮਾਤ ਦੀ ਪ੍ਰੀਖਿਆ ਦੇ ਪਹਿਲੇ ਦਿਨ ਵਾਈਸ ਚੇਅਰਮੈਨ ਨੇ ਕੀਤੀ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2021-22 ਦੌਰਾਨ ਟਰਮ-2 ਦੀਆਂ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਵਿੱਚ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦੇ ਪਹਿਲੇ ਦਿਨ ਸਕੂਲ ਬੋਰਡ ਦੇ ਵਾਈਸ ਚੇਅਰਮੈਨ-ਕਮ-ਸਕੱਤਰ ਡਾ. ਵਰਿੰਦਰ ਭਾਟੀਆ ਨੇ ਮੁਹਾਲੀ ਜ਼ਿਲ੍ਹੇ ਦੇ ਕਈ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਚੈਕਿੰਗ ਕੀਤੀ ਗਈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਟਰਮ-2 ਦੀਆਂ ਪ੍ਰੀਖਿਆਵਾਂ ਦੌਰਾਨ ਸੰਸਥਾਵਾਂ ਵੱਲੋਂ ਪ੍ਰੀਖਿਆਰਥੀਆਂ ਦੀ ਸਹੂਲਤ ਲਈ ਕੀਤੇ ਇੰਤਜ਼ਾਮਾਂ ਦੀ ਜਾਂਚ ਕਰਨ ਅਤੇ ਨਕਲ ਨੂੰ ਠੱਲ੍ਹ ਪਾਉਣ ਦੀ ਮੁਹਿੰਮ ਤਹਿਤ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਖਟਕੜ ਕਲਾਂ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ। ਕੁਰਾਲੀ ਪ੍ਰੀਖਿਆ ਕੇਂਦਰ ਵਿੱਚ ਪ੍ਰੀਖਿਆ ਲਈ ਲੋੜੀਂਦੇ ਇੰਤਜ਼ਾਮ ਮੁਕੰਮਲ ਨਾ ਹੋਣ ਕਾਰਨ ਡਾ. ਭਾਟੀਆ ਨੇ ਪ੍ਰੀਖਿਆ ਕੇਂਦਰਾਂ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦੇ ਹੋਏ ਤੁਰੰਤ ਇੰਤਜ਼ਾਮ ਦਰੁਸਤ ਕਰਨ ਲਈ ਸਖ਼ਤ ਹਦਾਇਤ ਕੀਤੀ। ਡਾ. ਭਾਟੀਆ ਨੇ ਪ੍ਰੀਖਿਆਰਥੀਆਂ ਨੂੰ ਤਣਾਅ ਅਤੇ ਭੈਅ ਤੋਂ ਮੁਕਤ ਹੋ ਕੇ ਪ੍ਰੀਖਿਆਵਾਂ ਦੇਣ ਲਈ ਵੀ ਪ੍ਰੇਰਿਆ। ਆਪਣੇ ਇਸ ਅਚਨਚੇਤ ਦੌਰੇ ਦੌਰਾਨ ਡਾ. ਭਾਟੀਆ ਨੇ ਇਹ ਵੀ ਕਿਹਾ ਦੱਸਿਆ ਕਿ ਸਿੱਖਿਆ ਬੋਰਡ ਵਿਦਿਆਰਥੀਆਂ ਦੀ ਵਿਸ਼ਲੇਸ਼ਣ ਕਰਨ ਦੀ ਪ੍ਰਤਿਭਾ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਗ਼ੌਰਤਲਬ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਇਸ ਵਾਰ ਮਲਟੀਪਲ ਚੁਆਇਸ ਪੈਟਰਨ ਨਾਲ ਪਰੀਖਿਆ ਲੈ ਰਿਹਾ ਹੈ। ਵਾਈਸ ਚੇਅਰਮੈਨ ਵੱਲੋਂ ਪ੍ਰੀਖਿਆ ਕੇਂਦਰਾਂ ਦੀ ਕੀਤੀ ਗਈ ਇਸ ਚੈਕਿੰਗ ਦੌਰਾਨ ਨਕਲ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ