ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਵੱਖ-ਵੱਖ ਮੰਦਰਾਂ ਵਿੱਚ ਲੱਗੀਆਂ ਖੂਬ ਰੌਣਕਾਂ

ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਵੀ ਸਮਾਗਮਾਂ ’ਚ ਭਰੀ ਹਾਜ਼ਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਮਹਾਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਅੱਜ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਤੇ ਕਸਬਿਆਂ ਵਿੱਚ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਮੰਦਰਾਂ ਵਿੱਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ। ਸ਼ਿਵਲਿੰਗ ’ਤੇ ਦੁੱਧ ਅਤੇ ਜਲ ਚੜ੍ਹਾਉਣ ਲਈ ਸ਼ਰਧਾਲੂ ਕਤਾਰਾਂ ਵਿੱਚ ਲੱਗ ਕੇ ਆਪਣੀ ਵਾਰੀ ਦੀ ਉਡੀਕ ਕਰਦੇ ਨਜ਼ਰ ਆਏ।
ਇੱਥੋਂ ਦੇ ਪ੍ਰਾਚੀਨ ਸੱਤ ਨਾਰਾਇਣ ਮੰਦਰ ਮਟੌਰ ਵਿੱਚ ਮਹਾਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਮੰਦਰ ਕਮੇਟੀ ਦੇ ਨਵੇਂ ਪ੍ਰਧਾਨ ਰਾਕੇਸ਼ ਬੰਸਲ ਅਤੇ ਮਟੌਰ ਗਊਸ਼ਾਲਾ ਦੇ ਪ੍ਰਧਾਨ ਹਰੀਸ਼ ਦੱਤਾ ਨੇ ਸ਼ਿਵਰਾਤਰੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ 5 ਵਜੇ ਤੋਂ ਹੀ ਮੰਦਰ ਵਿੱਚ ਸ਼ਰਧਾਲੂਆਂ ਦੀ ਭੀੜ ਲੱਗੀ ਹੋਈ ਹੈ ਅਤੇ ਮਹਿਲਾ ਮੰਡਲ ਦੀਆਂ ਬੀਬੀਆਂ ਨੇ ਕੀਰਤਨ ਕੀਤਾ। ਸ਼ਰਧਾਲੂਆਂ ਨੇ ਮੰਦਰ ਵਿੱਚ ਪੂਜਾ ਅਰਚਨਾ ਕੀਤੀ ਅਤੇ ਸਾਰਾ ਦਿਨ ਦੁੱਧ ਤੇ ਫਲ ਦਾ ਭੰਡਾਰਾ ਅਤੁੱਟ ਵਰਤਿਆ। ਇਸ ਮੌਕੇ ਸਾਬਕਾ ਪ੍ਰਧਾਨ ਸਿਕੰਦਰ ਸ਼ਰਮਾ, ਮੁਹਾਲੀ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਨੌਜਵਾਨ ਆਗੂ ਆਸ਼ੂ ਵੈਦ, ਧੀਰਜ ਕੌਸ਼ਲ, ਮਹਿਲਾ ਮੰਡਲ ਦੀ ਚੇਅਰਪਰਸਨ ਸ੍ਰੀਮਤੀ ਚੇਤਨ ਬੰਸਲ, ਪ੍ਰਧਾਨ ਨਿਰਮਲਾ ਗਰਗ, ਮੀਤ ਪ੍ਰਧਾਨ ਦਰਸ਼ਨ ਕੌਰ, ਸਕੱਤਰ ਸ੍ਰੀਮਤੀ ਕਿਰਨ ਵਰਮਾ, ਰੇਖਾ ਸ਼ਰਮਾ, ਸਮੇਤ ਹੋਰ ਪਤਵੰਤੇ ਮੌਜੂਦ ਸਨ।
ਇਸੇ ਤਰ੍ਹਾਂ ਹਨੂੰਮਾਨ ਮੰਦਰ (ਲਕਸ਼ਮੀ ਨਾਰਾਇਣ ਮੰਦਰ) ਫੇਜ਼-3ਬੀ2, ਸ੍ਰੀ ਵੈਸ਼ਨੋ ਦੇਵੀ ਮਾਤਾ ਮੰਦਰ ਫੇਜ਼-3ਬੀ1, ਸਨਾਤਨ ਧਰਮ ਮੰਦਰ ਫੇਜ਼-5 ਸ੍ਰੀ ਸਨਾਤਨ ਧਰਮ ਮੰਦਰ ਫੇਜ਼-7, ਸ੍ਰੀ ਰਾਧਾ ਕ੍ਰਿਸ਼ਨ ਮੰਦਰ ਫੇਜ਼-2, ਲਕਸ਼ਮੀ ਨਾਰਾਇਣ ਮੰਦਰ ਫੇਜ਼-11, ਸ੍ਰੀ ਸ਼ਿਵ ਮੰਦਰ ਸੋਹਾਣਾ, ਕਸਬਾ ਬਲੌਂਗੀ, ਬੜਮਾਜਰਾ, ਬਹਿਲੋਲਪੁਰ ਸਮੇਤ ਹੋਰ ਵੱਖ-ਵੱਖ ਮੰਦਰਾਂ ਵਿੱਚ ਮਹਾਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸ਼ਿਵਰਾਤਰੀ ਸਮਾਗਮਾਂ ਦੌਰਾਨ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਜੀਤੀ ਸਿੱਧੂ, ਵਿਧਾਇਕ ਕੁਲਵੰਤ ਸਿੰਘ, ਭਾਜਪਾ ਆਗੂ ਸੰਜੀਵ ਵਸ਼ਿਸ਼ਟ, ਅਮਨਜੋਤ ਕੌਰ ਰਾਮੂਵਾਲੀਆ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਅਤੇ ਹੋਰਨਾਂ ਸਿਆਸੀ ਆਗੂਆਂ ਨੇ ਵੀ ਹਾਜ਼ਰੀ ਭਰੀ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…