Share on Facebook Share on Twitter Share on Google+ Share on Pinterest Share on Linkedin ਪੋਲੀਓ ਮੁਹਿੰਮ: ਦੂਜੇ ਦਿਨ 55 ਹਜ਼ਾਰ 710 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ: ਤਿੰਨ ਰੋਜ਼ਾ ਕੌਮੀ ਪਲਸ ਪੋਲੀਉ ਪ੍ਰੋੋਗਰਾਮ ਅਧੀਨ ਦੂਜੇ ਦਿਨ ਜ਼ਿਲ੍ਹਾ ਮੁਹਾਲੀ ਵਿੱਚ 55 ਹਜ਼ਾਰ 710 ਬੱਚਿਆਂ ਨੂੰ ਪੋੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਅਤੇ ਇੰਝ ਮਿਥੇ ਗਏ ਟੀਚੇ ਦਾ ਕਰੀਬ 75 ਫ਼ੀਸਦੀ ਹਾਸਲ ਕਰ ਲਿਆ ਗਿਆ ਹੈ। ਐਤਵਾਰ ਨੂੰ ਪਹਿਲੇ ਦਿਨ ਕਰੀਬ 51 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ ਸਨ। ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ 1,46,423 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਹੈ। ਅੱਜ ਸਿਹਤ ਕਾਮਿਆਂ ਨੇ ਇਸ ਮੁਹਿੰਮ ਤਹਿਤ ਕੁਲ 1,88,266 ਘਰਾਂ ਤੱਕ ਪਹੁੰਚ ਕੀਤੀ। ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਦੂਜੇ ਦਿਨ ਸਿਹਤ ਕਾਮਿਆਂ ਨੇ ਘਰ ਘਰ ਜਾ ਕੇ 0 ਤੋੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਉ ਰੋੋਕੂ ਬੂੰਦਾਂ ਪਿਲਾਈਆਂ। ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿਚ ਕੁਲ 2396 ਵੈਕਸੀਨੇਟਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ, ਜਿਨ੍ਹਾਂ ਨੇ ਭੱਠਿਆਂ, ਸਲਮਜ਼, ਡੇਰਿਆਂ, ਰੇਲਵੇ ਸਟੇਸ਼ਨਾਂ ਤੇ ਘਰਾਂ ਆਦਿ ਵਿਚ ਜਾ ਕੇ ਸੇਵਾਵਾਂ ਦਿਤੀਆਂ। ਉਨ੍ਹਾਂ ਕਿਹਾ ਕਿ 0 ਤੋੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋੋਲੀਓ ਰੋਕੂ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ ਬੇਸ਼ੱਕ ਉਨ੍ਹਾਂ ਨੂੰ ਪਹਿਲਾਂ ਇਹ ਦਵਾਈ ਪਿਲਾਈ ਜਾ ਚੁੱਕੀ ਹੋੋਵੇ। ਉਨ੍ਹਾਂ ਸਿਹਤ ਕਾਮਿਆਂ ਨੂੰ ਹਦਾਇਤ ਦਿਤੀ ਕਿ ਕੋਈ ਵੀ ਬੱਚਾ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਡਾ. ਭਾਰਦਵਾਜ ਨੇ ਕਿਹਾ ਕਿ ਚਾਹੇ ਬੱਚਾ ਬੀਮਾਰ ਹੋਵੇ ਤਾਂ ਵੀ ਉਸ ਨੂੰ ਦਵਾਈ ਜ਼ਰੂਰ ਪਿਲਾਈ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਨੂੰ ਪੋਲੀਓ ਮੁਕਤ ਐਲਾਨਿਆ ਜਾ ਚੁਕਾ ਹੈ ਪਰ ਫਿਰ ਵੀ ਪੋਲੀਓ ਰੋੋਕੂ ਮੁਹਿੰਮ ਲਗਾਤਾਰ ਜਾਰੀ ਹੈ ਤਾਂਕਿ ਇਹ ਬੀਮਾਰੀ ਕਿਸੇ ਨਾ ਕਿਸੇ ਰੂਪ ਵਿਚ ਦੁਬਾਰਾ ਪੈਦਾ ਨਾ ਹੋ ਸਕੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਯਕੀਨੀ ਬਣਾਉਣ ਕਿ ਉਨ੍ਹਾਂ ਦਾ ਬੱਚਾ ਦਵਾਈ ਜ਼ਰੂਰ ਪੀਵੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜ਼ਰੇਵਾਲ ਨੇ ਦਸਿਆ ਕਿ ਜ਼ਿਲ੍ਹੇ ਦੇ ਤਿੰਨ ਬਲਾਕਾਂ ਘੜੂੰਆਂ, ਬੂਥਗੜ੍ਹ ਅਤੇ ਡੇਰਾਬਸੀ ਅਧੀਨ ਸਾਰੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਅੱਜ ਸਿਹਤ ਕਾਮਿਆਂ ਨੇ ਘਰ ਘਰ ਜਾ ਕੇ ਬੂੰਦਾਂ ਪਿਲਾਈਆਂ ਅਤੇ ਯਕੀਨੀ ਬਣਾਇਆ ਕਿ ਕੋਈ ਵੀ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦਸਿਆ ਕਿ ਪੋਲੀਓ ਰੋਕੂ ਮੁਹਿੰਮ ਦਾ ਜਾਇਜ਼ਾ ਲੈਣ ਲਈ ਵੀ ਸੁਪਰਵਾਈਜ਼ਰਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਜਿਨ੍ਹਾਂ ਨੇ ਵੱਖ ਵੱਖ ਥਾਵਾਂ ਉੱਤੇ ਜਾ ਕੇ ਮੁਆਇਨਾ ਕੀਤਾ ਤਾਂ ਕਿ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਦੱਸਿਆ ਕਿ ਮੁਹਿੰਮ ਭਲਕੇ ਮੰਗਲਵਾਰ ਨੂੰ ਵੀ ਜਾਰੀ ਰਹੇਗੀ। ਅੱਜ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੇ ਵੱਖ ਵੱਖ ਥਾਵਾਂ ਉੱਤੇ ਜਾ ਕੇ ਮੁਹਿੰਮ ਦੀ ਨਿਗਰਾਨੀ ਕੀਤੀ। ਪੋਲੀਓ ਰੋਕੂ ਬੰੂਦਾਂ ਪਿਲਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਊਸ਼ਾ ਸਿੰਗਲਾ ਨੇ ਚੈਕਿੰਗ ਵੀ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ