Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਵੱਲੋਂ ਸੰਗੀਤ ਵਿਸ਼ੇ ਦੇ ਅਧਿਆਪਕਾਂ ਦੀ ਇੱਕ ਰੋਜ਼ਾ ਮੋਟੀਵੇਸ਼ਨ ਵਰਕਸ਼ਾਪ ਸਰਕਾਰੀ ਸਕੂਲਾਂ ਵਿੱਚ ਸੰਗੀਤ ਦੀ ਸਿੱਖਿਆ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਲਈ ਉਸਾਰੂ ਮਾਹੌਲ ਸਿਰਜਣ ’ਤੇ ਜ਼ੋਰ ਸਰਕਾਰੀ ਸਕੂਲਾਂ ਦੇ 250 ਤੋਂ ਵੱਧ ਅਧਿਆਪਕਾਂ ਨੇ ਕੀਤੀ ਸ਼ਿਰਕਤ, ਸੰਗੀਤ ਕਲਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ: ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੰਗੀਤ ਵਿਸ਼ਾ ਪੜ੍ਹਾ ਰਹੇ ਅਧਿਆਪਕਾਂ ਦਾ ਉਤਸ਼ਾਹ ਵਧਾਉਣ ਲਈ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਇੱਕ ਰੋਜ਼ਾ ਮੋਟੀਵੇਸ਼ਨਲ ਵਰਕਸ਼ਾਪ ਲਗਾਈ ਗਈ। ਜਿਸ ਵਿੱਚ ਸਰਕਾਰੀ ਸਕੂਲਾਂ ਦੇ 250 ਤੋਂ ਵੱਧ ਅਧਿਆਪਕਾਂ ਨੇ ਭਾਗ ਲਿਆ ਅਤੇ ਸਕੂਲਾਂ ਵਿੱਚ ਸੰਗੀਤ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਰਕਸ਼ਾਪ ਵਿੱਚ ਪਹੁੰਚੇ ਅਧਿਆਪਕਾਂ ਨੂੰ ਸੰਗੀਤ ਵਿੱਦਿਆ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਸੰਗੀਤਕ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਦਿਵਾਉਣ ਲਈ ਰਾਸ਼ਟਰੀ ਦਿਵਸ ਮੌਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੈ ਤਾਂ ਜੋ ਵਿਦਿਆਰਥੀਆਂ ਦਾ ਸਮਾਜਿਕ ਅਤੇ ਭਾਵਨਾਤਮਿਕ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਮੌਕਿਆਂ ਨਾਲ ਵਿਦਿਆਰਥੀਆਂ ਨੂੰ ਆਪਣੀ ਕਲਾ ਦਾ ਬਾਖ਼ੂਬੀ ਪ੍ਰਦਰਸ਼ਨ ਕਰਨ ਦਾ ਮੌਕਾ ਵੀ ਮਿਲੇਗਾ। ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਸੰਗੀਤ ਵਿਸ਼ੇ ਦੀ ਵਿੱਦਿਆ ਲਈ ਸਕੂਲਾਂ ਵਿੱਚ ਮਾਹਰ ਅਧਿਆਪਕਾਂ ਦੀ ਤਾਇਨਾਤੀ ਸਮੇਤ ਸਾਰਾ ਸਾਜੋ ਸਮਾਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਡਾਇਰੈਕਟਰ ਇੰਦਰਜੀਤ ਸਿੰਘ, ਸਹਾਇਕ ਡਾਇਰੈਕਟਰ (ਟਰੇਨਿੰਗਾਂ) ਡਾ. ਜਰਨੈਲ ਸਿੰਘ ਕਾਲੇਕੇ, ਸਵਤੰਤਰ ਕਰੀਰ ਨੇ ਵੀ ਸੰਬੋਧਨ ਕੀਤਾ। ਵਰਕਸ਼ਾਪ ਵਿੱਚ ਸੰਗੀਤ ਅਧਿਆਪਕਾਂ ਨੇ ਸੰਗੀਤ ਵਿਸ਼ੇ ਦੇ ਪ੍ਰਭਾਵੀ ਸੁਧਾਰਾਂ ਲਈ ਆਪਣੇ ਵਿਚਾਰ ਸਾਂਝੇ ਕੀਤੇ। ਵਰਕਸ਼ਾਪ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸੰਗੀਤ ਦੀ ਸਿੱਖਿਆ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਲਈ ਉਸਾਰੂ ਮਾਹੌਲ ਬਣਾਉਣ ਲਈ ਰਿਸੋਰਸ ਪਰਸਨਾ ਨੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿ ਸਕੂਲੀ ਬੱਚਿਆਂ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ। ਸਿਰਫ਼ ਇਸ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਨਿਖਾਰਨ ਦੀ ਵਧੇਰੇ ਲੋੜ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ