ਮਿਸ਼ਨ ਸ਼ਤ-ਪ੍ਰਤੀਸ਼ਤ: ਸਿੱਖਿਆ ਵਿਭਾਗ ਵੱਲੋਂ ਬਲਾਕ ਨੋਡਲ ਅਫ਼ਸਰਾਂ ਦਾ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ

ਬਲਾਕ ਨੋਡਲ ਅਫ਼ਸਰਾਂ ਦਾ ਸਕੂਲ ਮੁਖੀਆਂ ਨਾਲ ਤਾਲਮੇਲ ਮਿਸ਼ਨ ਸ਼ਤ-ਪ੍ਰਤੀਸ਼ਤ ਟੀਚੇ ਨੂੰ ਸਫਲ ਬਣਾਏਗਾ: ਕ੍ਰਿਸ਼ਨ ਕੁਮਾਰ

ਵਿਦਿਆਰਥੀਆਂ ਦੀ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਲਈ ਸਕੂਲ ਮੁਖੀ ਕਰ ਰਹੇ ਨੇ ਵਿਸ਼ੇਸ਼ ਉਪਰਾਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਸਾਲਾਨਾ ਇਮਤਿਹਾਨਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਕਰਵਾਏ ਗਏ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ 9 ਜ਼ਿਲ੍ਹਿਆਂ ਦੇ ਸੈਂਕੜੇ ਬਲਾਕ ਨੋਡਲ ਅਫ਼ਸਰਾਂ ਨੇ ਭਾਗ ਲਿਆ। ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਬਲਾਕ ਨੋਡਲ ਅਫ਼ਸਰਾਂ ਨੂੰ ਵਿਵਹਾਰਕ ਕੁਸ਼ਲਤਾ ਦੀ ਮਿਸਾਲ ਬਣਨ ਅਤੇ ਮਿਸ਼ਨ ਸ਼ਤ-ਪ੍ਰਤੀਸ਼ਤ ਦੇ ਟੀਚੇ ਦੀ ਪ੍ਰਾਪਤੀ ਲਈ ਸਕੂਲਾਂ ਮੁਖੀਆਂ ਨਾਲ ਤਾਲਮੇਲ ਬਣਾ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣ ਲਈ ਲਈ ਪ੍ਰੇਰਿਤ ਕੀਤਾ।
ਸਿੱਖਿਆ ਸਕੱਤਰ ਨੇ ਬਲਾਕ ਨੋਡਲ ਅਫ਼ਸਰਾਂ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫ਼ਲ ਬਣਾਉਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਹਾਜ਼ਰੀ ਯਕੀਨੀ ਬਣਾਉਣ, 50 ਫੀਸਦੀ ਅੰਕਾਂ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਰਾਬਤਾ ਰੱਖ ਕੇ ਸਵੇਰ ਅਤੇ ਸ਼ਾਮ ਤੱਕ ਵੱਧ ਤੋਂ ਵੱਧ ਦੁਹਰਾਈ ਲਈ ਪ੍ਰੇਰਿਤ ਕਰਨਾ, ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਦੁਹਰਾਈ ਲਈ ਪ੍ਰਿੰਟਿੰਗ ਮਟੀਰੀਅਲ ਦੀ ਪੂਰਤੀ ਕਰਨਾ, ਬਡੀ ਗਰੁੱਪਾਂ ਰਾਹੀਂ ‘ਈਚ ਵਨ ਆਸਕ ਵਨ’ ਐਕਟੀਵਿਟੀ ਅਧੀਨ ਧਾਰਨਾਵਾਂ ਨੂੰ ਸਮਝਣ ਅਤੇ ਸਮਝਾਉਣ ਲਈ ਯਤਨ ਕਰਨਾ, ਸਕੂਲਾਂ ਵਿੱਚ ਬਲਾਕ ਨੋਡਲ ਅਫ਼ਸਰਾਂ ਵੱਲੋਂ ਸਕੂਲਾਂ ਵਿੱਚ ਕੀਤੀਆਂ ਜਾਣ ਵਾਲੀਆਂ ਵਿਜਟਾਂ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣ ਵਾਲੀਆਂ ਗਤੀਵਿਧੀਆਂ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਪ੍ਰਾਜੈਕਟਰਾਂ ਜਾਂ ਐੱਲਈਡੀਜ ਰਾਹੀਂ ਪੰਜਾਬ ਐਜੂਕੇਅਰ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਬਲਾਕ ਨੋਡਲ ਅਫ਼ਸਰਾਂ ਨੇ ਆਪਣੇ-ਆਪਣੇ ਬਲਾਕਾਂ ਦੇ ਸਕੂਲਾਂ ਅਤੇ ਬਲਾਕਾਂ ਦੇ ਘਰੇਲੂ ਇਮਤਿਹਾਨਾਂ ਵਿੱਚ ਬੋਰਡ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਪ੍ਰਾਪਤ ਅੰਕਾਂ ਦੇ ਆਧਾਰ ’ਤੇ ਵਿਸ਼ਲੇਸ਼ਣ ਕੀਤਾ।
ਇਸ ਮੌਕੇ ਸਹਾਇਕ ਡਾਇਰੈਕਟਰ (ਟਰੇਨਿੰਗਾਂ) ਸਲਿੰਦਰ ਸਿੰਘ, ਸੁਸ਼ੀਲ ਭਾਰਦਵਾਜ, ਜਸਵੀਰ ਸਿੰਘ, ਬਲਦੇਵ ਸਿੰਘ, ਵਰਿੰਦਰ ਸੇਖੋਂ ਸਟੇਟ ਰਿਸੋਰਸ ਪਰਸਨ ਦੇ ਨਾਲ ਨਾਲ ਜ਼ਿਲ੍ਹਾ ਮੁਹਾਲੀ, ਫਤਹਿਗੜ੍ਹ ਸਾਹਿਬ, ਰੂਪਨਗਰ, ਨਵਾਂ ਸ਼ਹਿਰ, ਪਟਿਆਲਾ, ਸੰਗਰੂਰ, ਲੁਧਿਆਣਾ, ਮੋਗਾ ਅਤੇ ਹੁਸ਼ਿਆਰਪੁਰ ਦੇ ਬਲਾਕ ਨੋਡਲ ਅਫ਼ਸਰਾਂ ਨੇ ਵੀ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਵੱਖ-ਵੱਖ ਵਿਸ਼ਿਆਂ ’ਤੇ ਚਰਚਾ ਕੀਤੀ। ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਸੁਰੇਸ਼ ਕੁਮਾਰ ਨੇ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਕਰਵਾਉਣ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਪ੍ਰਵੀਨ ਜਿੰਦਲ, ਵਿਸ਼ਵਾ ਕਿਰਨ, ਅਲਕਾ ਸ਼ਰਮਾ, ਕਰਨਜੀਤ ਕੌਰ, ਅਮਨਦੀਪ ਜੌਹਲ, ਹਰਿੰਦਰ ਕੌਰ, ਜਗਮੀਤ ਸਿੰਘ, ਗੌਤਮ ਗੌੜ, ਸੁਰੇਸ਼ ਕੁਮਾਰ ਅਤੇ ਅਨਿਲ ਕੁਮਾਰ ਸ਼ਰਮਾ ਨੇ ਵੀ ਸਕੂਲਾਂ ਵਿੱਚ ਚਲਾਈਆਂ ਜਾ ਰਹੀਆਂ ਵਧੀਆ ਪ੍ਰੈਕਟਿਸਜ਼ ਨੂੰ ਸਾਂਝਾ ਕੀਤਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…