Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਵੱਲੋਂ ਲਾਇਬਰੇਰੀਅਨ ਅਤੇ ਸਹਾਇਕ ਲਾਇਬਰੇਰੀਅਨਾਂ ਦੀ ਇੱਕ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਸਰਕਾਰੀ ਸਕੂਲਾਂ ਦੇ 400 ਤੋਂ ਵੱਧ ਲਾਇਬਰੇਰੀਅਨ ਅਤੇ ਸਹਾਇਕ ਲਾਇਬਰੇਰੀਅਨਾਂ ਨੇ ਲਿਆ ਹਿੱਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਇੱਥੋਂ ਦੇ ਫੇਜ਼-8 ਸਥਿਤ ਸਕੂਲ ਬੋਰਡ ਦੇ ਆਡੀਟੋਰੀਅਮ ਵਿੱਚ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਲਾਇਬ੍ਰੇਰੀਅਨਾਂ ਅਤੇ ਸਹਾਇਕ ਲਾਇਬ੍ਰੇਰੀਅਨਾਂ ਦੀ ਇੱਕ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਲਗਾਈ ਗਈ। ਜਿਸ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਦੇ 400 ਤੋਂ ਵੱਧ ਲਾਇਬ੍ਰੇਰੀਅਨਾਂ ਅਤੇ ਸਹਾਇਕ ਲਾਇਬ੍ਰੇਰੀਅਨਾਂ ਨੇ ਹਿੱਸਾ ਲਿਆ। ਇਸ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਵਿਭਾਗ ਤੋਂ ਡਾ. ਰਾਕੇਸ਼ ਮਹਿੰਦਰਾ ਅਤੇ ਅਨਿਲ ਕੁਮਾਰ ਨੇ ਲਾਇਬ੍ਰੇਰੀ ਦੇ ਉਦੇਸ਼ਾਂ ਦੇ ਨਾਲ-ਨਾਲ ਲਾਇਬ੍ਰੇਰੀਅਨਾਂ ਦੀ ਉਸਾਰੂ ਭੂਮਿਕਾ ਬਾਰੇ ਜਾਣਕਾਰੀ ਸਾਂਝੀ ਕੀਤੀ। ਸਿੱਖਿਆ ਵਿਭਾਗ ਦੇ ਬੁਲਾਰੇ ਰਜਿੰਦਰ ਸਿੰਘ ਚਾਨੀ ਨੇ ਦੱਸਿਆ ਕਿ ਸਕੂਲਾਂ ਵਿੱਚ ਲਾਇਬ੍ਰੇਰੀਆਂ ਦੀ ਵਿਦਿਆਰਥੀਆਂ ਲਈ ਉਚਿਤ ਵਰਤੋਂ ਕਰਨ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੋੜਨ, ਸਕੂਲਾਂ ਵਿੱਚ ਲਾਇਬ੍ਰੇਰੀ ਦੇ ਡਾਟੇ ਦੀ ਆਟੋਮੇਸ਼ਨ ਕਰਨ, ਆਨਲਾਈਨ ਲਾਇਬ੍ਰੇਰੀ ਸਰੋਤਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਉਸਾਰੂ ਸਾਹਿਤ ਵਿਦਿਆਰਥੀਆਂ ਨਾਲ ਸਾਂਝਾ ਕਰਨ ਬਾਰੇ ਵੱਖ-ਵੱਖ ਸੈਸ਼ਨਾਂ ਵਿੱਚ ਰਿਸੋਰਸ ਪਰਸਨਾਂ ਨੇ ਉਪਯੋਗੀ ਸੂਚਨਾਵਾਂ ਪ੍ਰਦਾਨ ਕੀਤੀਆਂ। ਇਸ ਮੌਕੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਜੋਗਾ ਦੀ ਲਾਇਬ੍ਰੇਰੀਅਨ ਅਮਰਜੀਤ ਕੌਰ ਅਤੇ ਹੋਰ ਅਧਿਆਪਕਾਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਹੁਣ ਤੱਕ ਇਤਿਹਾਸ ਵਿੱਚ ਇਹ ਪਹਿਲੀ ਵਾਰ ਦੇਖਿਆ ਕਿ ਵਿਭਾਗ ਵੱਲੋਂ ਲਾਇਬ੍ਰੇਰੀਅਨਾਂ ਦੀ ਓਰਐਂਟੇਸ਼ਨ ਲਈ ਸਿੱਖਿਆ ਭਵਨ ਵਿੱਚ ਕੋਈ ਸਿੱਖਿਆਦਾਇਕ ਪ੍ਰੋਗਰਾਮ ਉਲੀਕਿਆ ਗਿਆ ਹੋਵੇ। ਉਨ੍ਹਾਂ ਕਿਹਾ ਕਿ ਓਰੀਐਂਟਸ਼ਨ ਵਰਕਸ਼ਾਪ ਵਿੱਚ ਆਉਣ ’ਤੇ ਉਨ੍ਹਾਂ ਦੀ ਲਾਇਬ੍ਰੇਰੀਅਨ ਵਜੋਂ ਕੁਸ਼ਲਤਾ ਤੇ ਗਿਆਨ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਰਕਸ਼ਾਪ ਵਿੱਚ ਪ੍ਰਾਪਤ ਗਿਆਨ ਨੂੰ ਹੁਣ ਉਹ ਵਿਦਿਆਰਥੀਆਂ ਨਾਲ ਸਾਂਝਾ ਕਰਨਗੇ ਅਤੇ ਕਿਤਾਬਾਂ ਜਾਰੀ ਕਰਨ ਸਮੇਂ ਅਤੇ ਪੜ੍ਹੀ ਹੋਈ ਕਿਤਾਬ ਦੀ ਫੀਡ ਬੈਕ ਲੈਣ ਦੌਰਾਨ ਖਾਸ ਗੱਲਾਂ ਦਾ ਧਿਆਨ ਰੱਖਿਆ ਜਾਵੇ ਅਤੇ ਭਵਿੱਖ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ