Nabaz-e-punjab.com

ਸਮੂਹ ਲਾਅ ਅਫ਼ਸਰਾਂ ਤੇ ਦਫ਼ਤਰੀ ਸਟਾਫ਼ ਨੇ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ’ਚ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਪੰਜਾਬ ਦੇ ਸਮੂਹ ਲਾਅ ਅਫ਼ਸਰਾਂ ਅਤੇ ਦਫ਼ਤਰੀ ਸਟਾਫ਼ ਨੇ ਕਰੋਨਾਵਾਇਰਸ ਦੇ ਖ਼ਤਰੇ ਨਾਲ ਨਜਿੱਠਣ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇਕ ਦਿਨ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਡਾਇਰੈਕਟਰ ਪਬਲਿਕ ਪਰਾਸ਼ੀਕਿਊਟਰ ਵਿਜੈ ਕੁਮਾਰ ਸਿੰਗਲਾ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਸਮੇਤ ਦੇਸ਼ ਵਾਸੀ ਕਰੋਨਾ ਦੀ ਭਿਆਨਕ ਮਹਾਂਮਾਰੀ ਨਾਲ ਜੂਝ ਰਹੇ ਹਨ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਸੂਬੇ ਦੇ ਲੋਕਾਂ ਨੂੰ ਇਸ ਖ਼ਤਰਨਾਕ ਵਾਇਰਸ ਤੋਂ ਬਚਾਉਣ ਲਈ ਨਿਰੰਤਰ ਯਤਨ ਕਰ ਰਹੇ ਹਨ। ਇਸ ਲਈ ਪੰਜਾਬ ਦੇ ਸਮੂਹ ਲਾਅ ਅਫ਼ਸਰਾਂ ਅਤੇ ਸਾਰੇ ਦਫ਼ਤਰੀ ਸਟਾਫ਼ ਨੇ ਆਪਣੀ ਇੱਛਾ ਮੁਤਾਬਕ ਮਾਰਚ ਮਹੀਨੇ ਦੀ ਤਨਖ਼ਾਹ ’ਚੋਂ ਇਕ ਦਿਨ ਦੀ ਤਨਖ਼ਾਹ\ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਕਰੀਬ ਇਕ ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੇ ਆਪਣੀ ਤਨਖ਼ਾਹ ’ਚੋਂ ਇਕ ਦਿਨ ਦੀ ਬਣਦੀ ਰਾਸ਼ੀ ਕੱਟਣ ਦੀ ਆਪਸੀ ਸਹਿਮਤੀ ਦਿੱਤੀ ਹੈ। ਉਨ੍ਹਾਂ ਹੋਰਨਾਂ ਵਿਅਕਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਕਲੱਬਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਕਰੋਨਾ ਤੋਂ ਛੁਟਕਾਰਾ ਪਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਪੰਜਾਬ ਸਰਕਾਰ ਨੂੰ ਆਪਣੀ ਕਮਾਈ ’ਚੋਂ ਦਸਵੰਧ ਦੇ ਰੂਪ ਵਿੱਚ ਸ਼ਰਧਾ ਅਨੁਸਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…