ਨਿਪੁੰਨ ਭਾਰਤ ਮਿਸ਼ਨ ਤਹਿਤ ਮੁੱਖ ਦਫ਼ਤਰ ਵਿੱਚ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ

ਤੀਜੀ ਜਮਾਤ ਦੇ ਹੋਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਸਬੰਧੀ ਜਾਣਕਾਰੀ ਸਾਂਝੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀਜੀਐਸਈ) ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਹੇਠ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਸਥਿਤ ਕਾਨਫਰੰਸ ਹਾਲ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਡਾਈਟ ਪ੍ਰਿੰਸੀਪਲਾਂ ਅਤੇ ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਪ੍ਰਾਇਮਰੀ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਨੂੰ ਨਿਪੁੰਨ ਭਾਰਤ ਮਿਸ਼ਨ ਤਹਿਤ ਹੋਣ ਜਾ ਰਹੇ ਤੀਜੀ ਜਮਾਤ ਦੇ ਰਾਸ਼ਟਰੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਇਸ ਵਰਕਸ਼ਾਪ ਦੀ ਅਗਵਾਈ ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਡਾ. ਜਰਨੈਲ ਸਿੰਘ ਕਾਲੇਕੇ ਨੇ ਕੀਤੀ। ਉਨ੍ਹਾਂ ਨੇ ਵਰਕਸ਼ਾਪ ਵਿੱਚ ਹਿੱਸਾ ਲੈ ਰਹੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰੀ ਪ੍ਰਾਪਤੀ ਸਰਵੇਖਣ ਲਈ ਕੀਤੀਆਂ ਜਾਣ ਵਾਲੀਆਂ ਕਿਰਿਆਵਾਂ ਅਤੇ ਸਰਵੇਖਣ ਦੇ ਵੱਖ-ਵੱਖ ਪਹਿਲੂਆਂ ’ਤੇ ਚਾਨਣਾ ਪਾਇਆ।
ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਦੇ ਸੂਬਾ ਕੋਆਰਡੀਨੇਟਰ ਡਾ. ਹਰਪਾਲ ਸਿੰਘ ਬਾਜਕ ਨੇ ਇਸ ਸਰਵੇਖਣ ਦੇ ਡਾਕੂਮੈਂਟੇਸ਼ਨ ਸਬੰਧੀ ਜਾਣਕਾਰੀ ਵਿਸਤਾਰ ਵਿੱਚ ਸਾਂਝੀ ਕੀਤੀ। ਸਰਵੇਖਣ ਨਾਲ ਸਬੰਧਤ ਵੱਖ-ਵੱਖ ਨੁਕਤਿਆਂ ਅਤੇ ਹੋਰ ਸਬੰਧਤ ਜਾਣਕਾਰੀ ਦੇਣ ਲਈ ਸਟੇਟ ਰਿਸੋਰਸ ਪਰਸਨ ਗੁਰਤੇਜ ਸਿੰਘ ਖਟੜਾ, ਹਰਜੀਤ ਕੌਰ, ਨੀਲਮ ਕੁਮਾਰੀ ਅਤੇ ਗੁਰਿੰਦਰ ਕੌਰ ਨੇ ਵੀ ਵਰਕਸ਼ਾਪ ਨੂੰ ਸੰਬੋਧਨ ਕੀਤਾ। ਵਰਕਸ਼ਾਪ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਰਕਸ਼ਾਪ ਦੇ ਉਦੇਸ਼ਾਂ ਨੂੰ ਸਫ਼ਲ ਬਣਾਉਣ ਦੀ ਵਚਨਬੱਧਤਾ ਦੁਹਰਾਈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…