Share on Facebook Share on Twitter Share on Google+ Share on Pinterest Share on Linkedin ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’: ਪ੍ਰੀ-ਪ੍ਰਾਇਮਰੀ ‘ਖੇਡ ਮਹਿਲ’ ਦੀ ਸੀਐੱਚਟੀ ਦੀ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਪੜ੍ਹਾਉਣ ਲਈ ਚਲਾਈਆਂ ਜਾ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਨੂੰ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨ ਦੇ ਉਦੇਸ਼ ਤਹਿਤ ਸਟੇਟ ਵੱਲੋਂ ਜ਼ਿਲ੍ਹਾ ਐੱਸਏਐੱਸ ਨਗਰ ਦੇ 40 ਸੈਂਟਰ ਹੈੱਡ ਟੀਚਰਾਂ ਦੀ ਇੱਕ ਦਿਨਾਂ ਸਿਖਲਾਈ ਵਰਕਸ਼ਾਪ ਦਾ ਆਯੋਜਨ ਦਫਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੇ ਕਾਨਫਰੰਸ ਹਾਲ ਵਿਖੇ ਕੀਤਾ ਗਿਆ। ਸਿੱਖਿਆ ਮੰਤਰੀ ਓਪੀ ਸੋਨੀ ਦੀ ਅਗਵਾਈ ਵਿੱਚ ਪ੍ਰੀ ਪ੍ਰਾਇਮਰੀ ਬੱਚਿਆਂ ਨੂੰ ਸਕੂਲਾਂ ਵਿੱਚ ਖੇਡ ਮਹਿਲ ਰਾਹੀਂ ਪੜ੍ਹਾਉਣ ਲਈ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਕੰਮ ਕੀਤਾ ਜਾ ਰਿਹਾ ਹੈ। ਡਾਇਰੈਕਟਰ ਐੱਸਸੀਈਆਰਟੀ ਇੰਦਰਜੀਤ ਸਿੰਘ ਨੇ ਇਸ ਵਰਕਸ਼ਾਪ ਦੇ ਵਿੱਚ ਸਮੂਹ ਹਾਜਰ ਸੀਐੱਚਟੀ ਨੂੰ ਕਿਹਾ ਕਿ ਸਮੂਹ ਸੀਐੱਚਟੀ ਆਪਣੇ ਕਲਸਟਰ ਵਿੱਚ ਪ੍ਰੀ-ਪ੍ਰਾਇਮਰੀ ਖੇਡ ਮਹਿਲ ਨੂੰ ਸੰਜੀਦਗੀ ਨਾਲ ਚਲਾਉਣ ਲਈ ਹਰ ਸੰਭਵ ਯਤਨ ਕਰਕੇ ਸਿੱਖਿਆ ਦੇ ਗੁਣਾਤਮਿਕ ਸੁਧਾਰ ‘ਚ ਅਹਿਮ ਰੋਲ ਅਦਾ ਕਰ ਸਕਦੇ ਹਨ। ਇਸ ਮੌਕੇੇ ਵਿਭਾਗ ਵੱਲੋਂ ਸਟੇਟ ਰਿਸੋਰਸ ਪਰਸਨਾਂ ਨੇ ਸਮੂਹ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਅਤੇ ਖੇਡ ਮਹਿਲ ਦੀਆਂ ਕਿਰਿਆਵਾਂ ਕਰਵਾ ਕੇ ਉਤਸ਼ਾਹਿਤ ਕੀਤਾ। ਸਮੂਹ ਹਾਜਰ ਸੈਂਟਰ ਹੈੱਡ ਟੀਚਰਾਂ ਨੇ ਇਸ ਵਿਸ਼ੇਸ਼ ਸਿਖਲਾਈ ਵਰਕਸ਼ਾਪ ਨੂੰ ਬਹੁਤ ਹੀ ਲਾਹੇਵੰਦ ਦੱਸਿਆ।ਸਿਖਲਾਈ ਵਰਕਸ਼ਾਪ ਨੂੰ ਸਹਾਇਕ ਡਾਇਰੈਕਟਰ ਟਰੇਨਿੰਗਾਂ ਡਾ. ਜਰਨੈਲ ਸਿੰਘ ਕਾਲੇਕੇ, ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ