Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲਾਂ ਵਿੱਚ ਕੋਡਿੰਗ ਸਾਫ਼ਟਵੇਅਰ ਸਕਿੱਲ ਪੈਦਾ ਕਰਨ ਲਈ ਇੱਕ ਰੋਜ਼ਾ ਵਰਕਸ਼ਾਪ ਨਬਜ਼-ਏ-ਪੰਜਾਬ, ਮੁਹਾਲੀ, 10 ਸਤੰਬਰ: ਇੱਥੋਂ ਦੇ ਗਿਆਨ ਜਯੋਤੀ ਪਬਲਿਕ ਸਕੂਲ ਫੇਜ਼-2 ਵਿਖੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਭਵਿੱਖ ਵਿੱਚ ਨੌਕਰੀਆਂ ਪ੍ਰਾਪਤ ਕਰਨ ਜਾਂ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕੋਡਿੰਗ ਸਾਫ਼ਟਵੇਅਰ ਸਕਿੱਲ ਪੈਦਾ ਕਰਨ ਸਬੰਧੀ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ/ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਕੀਤੀ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅੰਗਰੇਜ਼ ਸਿੰਘ ਨੇ ਵਰਕਸ਼ਾਪ ਬਾਰੇ ਮੁੱਢਲੀ ਜਾਣਕਾਰੀ ਦਿੱਤੀ। ਉਪਰੰਤ ਰਾਕੇਸ਼ ਸਹਿਗਲ ਨੇ ਦੱਸਿਆ ਕਿ ਇਸ ਵਿਸ਼ੇਸ਼ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਲਈ ਆਨਲਾਈਨ ਕੋਡਿੰਗ ਕੋਰਸਿਜ਼ ਡਿਜ਼ਾਈਨ ਕੀਤੇ ਗਏ ਹਨ। ਇਹ ਕੈਰੀਅਰ ਕੋਰਸਿਜ਼ ਪੂਰੀ ਤਰ੍ਹਾਂ ਮੁਫ਼ਤ ਹਨ ਅਤੇ 9ਵੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਇਸ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਵਰਕਸ਼ਾਪ ਨਾਮੀ ਕੰਪਨੀ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਸਹਾਇਤਾ ਕਰੇਗੀ। ਇਸ ਤੋਂ ਇਲਾਵਾ ‘‘ਡਰੀਮ ਆਹੈਡ ਪ੍ਰੋ’’ ਪ੍ਰੋਗਰਾਮ ਬਾਰੇ ਸ੍ਰੀਮਤੀ ਪ੍ਰੀਤਿਕਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸਪੈਸ਼ਲ ਸਾਈਕੋ-ਮੈਟ੍ਰਿਕ ਟੈਸਟਿੰਗ ਰਾਹੀਂ ਕਰੀਅਰ ਦੀ ਚੋਣ ਜਾਂ ਕੋਰਸਿਜ਼ ਦੀ ਚੋਣ ਲਈ ਉਚਿੱਤ ਮਾਰਗ ਦਰਸ਼ਨ ਕੀਤਾ ਜਾ ਸਕਦਾ ਹੈ। ਸ੍ਰੀਮਤੀ ਸ਼ਿਖਾ ਸੂਦ (ਸ਼ੂਲੀਨੀ ਯੂਨੀਵਰਸਿਟੀ) ਨੇ ਵਿਦਿਆਰਥੀਆਂ ਲਈ ਆਨਲਾਈਨ ਕੁਇਜ਼ ਪ੍ਰੋਗਰਾਮ ਕਿਉਸਿਟੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਨੇ 90 ਫੀਸਦੀ ਜਾਂ ਉਸ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਉਹ ਇਸ ਵਿੱਚ ਭਾਗ ਲੈ ਸਕਦੇ ਹਨ ਅਤੇ ਸਕਾਲਰਸ਼ਿਪ ਅਤੇ ਇਨਾਮ ਪ੍ਰਾਪਤ ਕਰ ਸਕਦੇ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ ਅਤੇ ਉਨ੍ਹਾਂ ਦੀ ਟੀਮ ਨੇ ਪੋਕਸੋ ਐਕਟ ਬਾਰੇ ਸਕੂਲਾਂ ਵਿੱਚ ਇੰਟਰਨਲ ਕੰਪਲੇਂਟ ਕਮੇਟੀਆਂ, ਅੌਰਤਾਂ ਲਈ ਕਾਨੂੰਨੀ ਸਹੂਲਤਾਂ ਅਤੇ ਕਾਨੂੰਨ ਬਾਰੇ ਜਾਣਕਾਰੀ ਦਿੱਤੀ। ਸ੍ਰੀਮਤੀ ਮਾਨਸੀ ਅਤੇ ਜਗਪ੍ਰੀਤ ਸਿੰਘ ਨੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਬਾਰੇ ਵਿਦਿਆਰਥੀਆਂ ਲਈ ਵੱਖ-ਵੱਖ ਮੁਫ਼ਤ ਕੋਰਸ ਅਤੇ ਨੌਕਰੀਆਂ ਪ੍ਰਾਪਤ ਕਰਨ ਤੱਕ ਵਿਦਿਆਰਥੀਆਂ ਦੀ ਕਿਵੇਂ ਸਹਾਇਤਾ ਕੀਤੀ ਜਾਂਦੀ ਹੈ, ਬਾਰੇ ਪ੍ਰੇਰਿਤ ਕੀਤਾ। ਨੋਡਲ ਅਫ਼ਸਰ ਅਜੈ ਸ਼ਰਮਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਗਿਆਨ ਜਯੋਤੀ ਸਕੂਲ ਦੇ ਪ੍ਰਿੰਸੀਪਲ ਗਿਆਨ ਜੋਤ ਦਾ ਵਰਕਸ਼ਾਪ ਲਈ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਵਰਕਸ਼ਾਪ ਨੂੰ ਸਫਲ ਬਣਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ ਅਤੇ ਸ੍ਰੀਮਤੀ ਜਸਵੀਰ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ