Share on Facebook Share on Twitter Share on Google+ Share on Pinterest Share on Linkedin ਨਵਾਂ ਗਰਾਓ ਦੇ ਬਜ਼ੁਰਗ ਦੀ ਰਿਪੋਰਟ ਪਾਜ਼ੇਟਿਵ, ਸਿਵਲ ਸਰਜਨ ਨੇ ਕੀਤੀ ਪੁਸ਼ਟੀ ਮੁਹਾਲੀ ਵਿੱਚ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 7 ਹੋਈ, ਪੀੜਤ ਰੰਜਨਾ ਤੇ ਡਾਕਟਰ ਦੀ ਰਿਪੋਰਟ ਨੈਗੇਟਿਵ ਪੀੜਤ ਮਰੀਜ਼ ਦੇ ਪਰਿਵਾਰ ਸਮੇਤ ਨਵਾਂ ਗਰਾਓਂ ਤੇ ਮੁਹਾਲੀ ਵਿੱਚ ਰਹਿੰਦੇ ਦਰਜਨ ਰਿਸ਼ਤੇਦਾਰਾਂ ਦੇ ਖੂਨ ਦੇ ਸੈਂਪਲ ਲਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾਵਾਇਰਸ ਤੋਂ ਪੀੜਤ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ੀ ਦੇ ਬਿਲਕੁਲ ਨੇੜਲੇ ਕਸਬੇ ਵਿੱਚ ਕਰੋਨਾਵਾਇਰਸ ਦਾ ਪਾਜ਼ੇਟਿਵ ਮਰੀਜ਼ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਇਸ ਤਰ੍ਹਾਂ ਮੁਹਾਲੀ ਵਿੱਚ ਹੁਣ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 7 ਹੋ ਗਈ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਇੱਥੋਂ ਦੇ ਨਜ਼ਦੀਕੀ ਕਸਬਾ ਨਵਾਂ ਗਰਾਓ ਦੇ ਦਸਮੇਸ਼ ਨਗਰ ਦਾ ਬਜ਼ੁਰਗ ਓ ਪ੍ਰਕਾਸ਼ (65) ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਨੂੰ ਪੀਜੀਆਈ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ। ਇਸ ਪਾਜ਼ੇਟਿਵ ਮਰੀਜ਼ ਨੂੰ ਪੀਜੀਆਈ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕਰਨ ਦੀ ਬਜਾਏ ਸਿੱਧਾ ਐਮਰਜੈਂਸੀ ਵਿੱਚ ਲਿਆਉਣ ਕਾਰਨ ਡੇਢ ਦਰਜਨ ਤੋਂ ਵੱਧ ਨਰਸਾਂ ਅਤੇ ਹੋਰ ਸਟਾਫ਼ ਇਸ ਦੇ ਸੰਪਰਕ ਵਿੱਚ ਆ ਗਿਆ। ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੀਆਂ ਨਰਸਾਂ ਨੂੰ ਵੀ ਦੂਜੇ ਸਟਾਫ਼ ਤੋਂ ਅਲੱਗ ਰੱਖਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਪਾਜ਼ੇਟਿਵ ਮਰੀਜ਼ ਓਮ ਪ੍ਰਕਾਸ਼ ਸੈਕਟਰ-16 ਦੇ ਜਨਰਲ ਹਸਪਤਾਲ ਵਿੱਚ ਜੇਰੇ ਇਲਾਜ ਸੀ। ਉਸ ਵਿੱਚ ਸਵਾਈਨ ਫਲੂ ਦੇ ਲੱਛਣ ਪਾਏ ਜਾਣ ਕਾਰਨ ਉਸ ਨੂੰ ਸੈਕਟਰ-16 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸਵਾਈਨ ਫਲੂ ਦੀ ਰਿਪੋਰਟ ਠੀਕ ਆਉਣ ਦੇ ਬਾਵਜੂਦ ਜਦੋਂ ਉਸ ਦੀ ਸਿਹਤ ਵਿੱਚ ਸੁਧਾਰ ਨਹੀਂ ਆਇਆ ਤਾਂ ਉਸ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਅਤੇ ਐਮਰਜੈਂਸੀ ਬਲਾਕ ਵਿੱਚ ਇਲਾਜ ਦੌਰਾਨ ਮਰੀਜ਼ ਦਾ ਸ਼ੱਕ ਦੇ ਆਧਾਰ ’ਤੇ ਕਰੋਨਾਵਾਇਰਸ ਸਬੰਧੀ ਖੂਨ ਦਾ ਸੈਂਪਲ ਲਿਆ ਗਿਆ ਅਤੇ ਉਸ ਦੀ ਜਾਂਚ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਪੀਜੀਆਈ ਵਿੱਚ ਹੰਗਾਮਾ ਖੜਾ ਹੋ ਗਿਆ ਕਿਉਂਕਿ ਰਿਪੋਰਟ ਤੋਂ ਪਹਿਲਾਂ ਕਾਫੀ ਨਰਸਾਂ ਅਤੇ ਹੋਰ ਸਟਾਫ਼ ਉਸ ਦੇ ਸੰਪਰਕ ਵਿੱਚ ਆ ਚੁੱਕਾ ਸੀ। ਹੁਣ ਮੈਡੀਕਲ ਸਟਾਫ਼ ਆਪਣੀ ਸੁਰੱਖਿਆ ਦੀ ਗੁਹਾਰ ਲਗਾ ਰਿਹਾ ਹੈ। ਬਾਅਦ ਵਿੱਚ ਮੈਡੀਕਲ ਸਟਾਫ਼ ਦੀ ਕਥਿਤ ਲਾਪਰਵਾਹੀ ਕਾਰਨ ਇਨ੍ਹਾਂ ਸਾਰਿਆਂ ਨੂੰ ਵੀ ਆਈਸੋਲੇਟ ਕੀਤਾ ਗਿਆ। ਉਧਰ, ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਪੁਲੀਸ ਅਤੇ ਨਗਰ ਕੌਂਸਲ ਦੀ ਮਦਦ ਨਾਲ ਸਮੁੱਚੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਨਗਰ ਕੌਂਸਲ ਨਵਾਂ ਗਰਾਓਂ ਦੇ ਕਰਮਚਾਰੀਆਂ ਨੂੰ ਦਸਮੇਸ਼ ਨਗਰ ਸਮੇਤ ਹੋਰ ਨੇੜਲੇ ਇਲਾਕੇ ਨੂੰ ਸੈਨੇਟਾਈਜ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਬਾਕੀ ਕਲੋਨੀ ਵਾਸੀਆਂ ਨੂੰ ਇਸ ਦੀ ਲਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਓਮ ਪ੍ਰਕਾਸ਼ ਦੇ ਪਰਿਵਾਰਕ ਮੈਂਬਰਾਂ ਸਮੇਤ ਨਵਾਂ ਗਰਾਓਂ ਅਤੇ ਮੁਹਾਲੀ ਦੇ ਸੈਕਟਰ-69 ਵਿੱਚ ਰਹਿੰਦੇ ਕਰੀਬ ਦਰਜਨ ਭਰ ਰਿਸ਼ਤੇਦਾਰਾਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। (ਬਾਕਸ ਆਈਟਮ) ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਬੀਤੇ ਦਿਨੀਂ ਕਰੋਨਾਵਾਇਰਸ ਤੋਂ ਪੀੜਤ ਅੌਰਤ ਰੰਜਨਾ ਦੇਵੀ ਵਾਸੀ ਫੇਜ਼-5 ਅਤੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਇਕ ਡਾਕਟਰ ਦੇ ਨਵੇਂ ਸਿਰਿਓਂ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਦੋਵੇਂ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਰੰਜਨਾ ਪਿਛਲੇ ਇਕ ਹਫ਼ਤੇ ਤੋਂ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਅਧੀਨ ਹੈ। ਉਸ ਦਾ ਸਟੇਟਸ ਚੈੱਕ ਕਰਨ ਲਈ ਦੂਜੀ ਵਾਰ ਸੈਂਪਲ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਪੀੜਤ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ ਪ੍ਰੰਤੂ ਹਾਲੇ ਉਸ ਨੂੰ 14 ਦਿਨ ਹੋਰ ਦਾਖ਼ਲ ਰੱਖਿਆ ਜਾਵੇਗਾ ਅਤੇ ਦੁਬਾਰਾ ਸੈਂਪਲ ਲਿਆ ਜਾਵੇਗਾ। ਜੇਕਰ ਦੂਜੇ ਸੈਂਪਲ ਦੀ ਰਿਪੋਰਟ ਵੀ ਨੈਗੇਟਿਵ ਆਈ ਤਾਂ ਉਸ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਜਾਵੇਗਾ। (ਬਾਕਸ ਆਈਟਮ) ਕਰੋਨਾਵਾਇਰਸ ਤੋਂ ਪੀੜਤ ਮੁਹਾਲੀ ਦੇ ਸੱਤ ਮਰੀਜ਼ਾਂ ਇੱਥੋਂ ਦੇ ਫੇਜ਼-3ਏ ਦੀ ਵਸਨੀਕ ਗੁਰਦੇਵ ਕੌਰ (69), ਉਸ ਵੱਡੀ ਭੈਣ ਰੇਸ਼ਮ ਕੌਰ (74), ਸੈਕਟਰ-69 ਦਾ ਅਮਨਦੀਪ ਸਿੰਘ (40), ਉਸ ਦੀ ਪਤਨੀ ਆਰਤੀ ਸ਼ਰਮਾ (36), ਫੇਜ਼-5 ਦੀ ਰੰਜਨਾ ਦੇਵੀ ਅਤੇ ਉਸ ਦੀ ਪੀਜੀ ਮਾਲਕਣ ਕੁਲਵੰਤ ਕੌਰ ਅਤੇ ਓਮ ਪ੍ਰਕਾਸ਼ ਵਾਸੀ ਨਵਾਂ ਗਰਾਓਂ ਨੂੰ ਪੀਜੀਆਈ ਸਮੇਤ ਹੋਰ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਇਨ੍ਹਾਂ ਸਾਰਿਆਂ ਦੀ ਹਾਲਤ ਬਿਲਕੁਲ ਠੀਕ ਦੱਸੀ ਜਾ ਰਹੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸਗੋਂ ਆਪਣੇ ਘਰਾਂ ਵਿੱਚ ਰਹਿ ਕੇ ਇਸ ਬਿਮਾਰੀ ਤੋਂ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਾਲੇ ਵੀ 500 ਵਿਅਕਤੀ ਹਾਊਸ ਆਈਸੋਲੇਸ਼ਨ ਤਹਿਤ ਘਰਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਘਰੇਲੂ ਕੁਆਰੰਟੀਨ ਦਾ ਮਤਲਬ ਇਹ ਨਹੀਂ ਕਿ ਕੋਈ ਵਿਅਕਤੀ ਕਰੋਨਾਵਾਇਰਸ ਦੇ ਲੱਛਣ ਵਾਲਾ ਹੈ ਜਾਂ ਇਸ ਵਾਇਰਸ ਲਈ ਸਕਾਰਾਤਮਿਕ ਹੈ। ਇਹ ਸਿਰਫ਼ ਇਕ ਸਾਵਧਾਨੀ ਉਪਾਅ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ