ਲੜਾਈ ਝਗੜੇ ਵਿੱਚ ਇੱਕ ਵਿਅਕਤੀ ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਇੱਥੋਂ ਦੇ ਫੇਜ਼-1 ਦੇ ਐਚਈ ਰਿਹਾਇਸ਼ੀ ਬਲਾਕ ਵਿੱਚ ਬੱਚਿਆਂ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਏ ਝਗੜੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਸਰਵਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਸਿਰ ਵਿੱਚ ਸੱਟ ਲੱਗੀ ਹੈ। ਉਸ ਨੇ ਦੱਸਿਆ ਕਿ ਦੂਜੀ ਧਿਰ ਵਾਲੇ ਉਸ ਦੇ ਛੋਟੇ ਭਰਾ ਨੂੰ ਅਕਸਰ ਤੰਗ ਪ੍ਰੇਸ਼ਾਨ ਕਰਦੇ ਸਨ। ਜਿਸ ਸਮੇਂ ਹਮਲਾ ਹੋਇਆ ਉਸ ਸਮੇਂ ਘਰ ਵਿੱਚ ਕੋਈ ਹੋਰ ਮੈਂਬਰ ਨਹੀਂ ਸੀ। ਉਨ੍ਹਾਂ ਦੱਸਿਆ ਕਿ ਦੂਜੀ ਧਿਰ ਦੇ ਲੋਕ ਇਕੱਠੇ ਹੋ ਕੇ ਉਨ੍ਹਾਂ ਦੇ ਘਰ ਆਏ ਅਤੇ ਉਸ ’ਤੇ ਹਮਲਾ ਕਰ ਦਿੱਤਾ। ਉਸ ਤੋਂ ਬਾਅਦ ਜਦੋਂ ਉਹ ਹਮਲਾਵਰਾਂ ਦੇ ਘਰ ਉਲਾਂਭਾ ਦੇਣ ਗਏ ਤਾਂ ਉੱਥੇ ਉਸ ਨਾਲ ਵੀ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਸਿਰ ਵਿੱਚ ਇੱਟਾਂ ਮਾਰੀਆਂ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਸਰਵਜੀਤ ਸਿੰਘ ਨੇ ਦੱਸਿਆ ਕਿ ਝਗੜੇ ਸਬੰਧੀ ਉਸ ਨੇ ਤੁਰੰਤ ਪੁਲੀਸ ਕੰਟਰੋਲ ਰੂਮ ’ਤੇ ਫੋਨ ਕੀਤਾ ਤਾਂ ਪੀਸੀਆਰ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇਸ ਸਬੰਧੀ ਪੁਲੀਸ ਚੌਂਕੀ ਫੇਜ਼-6 ਦੇ ਏਐਸਆਈ ਪਾਲ ਚੰਦ ਨੇ ਕਿਹਾ ਕਿ ਉਨ੍ਹਾਂ ਨੂੰ ਝਗੜੇ ਦੀ ਸ਼ਿਕਾਇਤ ਮਿਲ ਗਈ ਹੈ ਅਤੇ ਦੂਜੀ ਧਿਰ ਨੂੰ ਚੌਕੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀ ਦੇ ਬਿਆਨ ਦਰਜ ਕਰਨ ਅਤੇ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…