Share on Facebook Share on Twitter Share on Google+ Share on Pinterest Share on Linkedin 1 ਹਜ਼ਾਰ ਮਾਸਟਰ ਕਾਡਰ ਅਧਿਆਪਕਾਂ ਨੂੰ ਪਹਿਲੀ ਜਨਵਰੀ ਨੂੰ ਮਿਲਣਗੇ ਨਿਯੁਕਤੀ ਪੱਤਰ: ਡਾ. ਚੀਮਾ 208 ਲੈਕਚਰਾਰਾਂ ਦੀ ਪ੍ਰਿੰਸੀਪਲ ਵਜੋਂ ਪਦਉੱਨਤੀ ਲਈ ਦਿੱਤੀ ਪ੍ਰਵਾਨਗੀ 873 ਡੀਪੀਈ ਤੇ 74 ਸਰੀਰਕ ਸਿੱਖਿਆ ਲੈਕਚਰਾਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਦਸੰਬਰ: ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ’ਤੇ ਕੀਤੀ ਗਈ ਭਰਤੀ ਅਤੇ ਪਦਉਨਤੀਆਂ ਦੀ ਪ੍ਰਕਿਰਿਆ ਨੂੰ ਜਾਰੀ ਕਰਦਿਆਂ ਨਵੇ ਚੁਣੇ 1000 ਮਾਸਟਰ ਕਾਡਰ ਅਧਿਆਪਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਪਹਿਲੀ ਜਨਵਰੀ 2017 ਨੂੰ ਨਿਯੁਕਤੀ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਿੱਖਿਆ ਵਿਭਾਗ ਦੀ ਉਚ ਪੱਧਰੀ ਮੀਟਿੰਗ ਕਰਨ ਉਪਰੰਤ ਕੀਤਾ। ਮੀਟਿੰਗ ਵਿੱਚ ਨਵੀਂ ਹੋਰ ਭਰਤੀ ਤੇ ਪਦਉਨਤੀਆਂ ਕਰਨ ਦਾ ਵੀ ਫੈਸਲਾ ਕੀਤਾ ਗਿਆ। ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਡਾ.ਚੀਮਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ 10 ਸਾਲਾਂ ਵਿੱਚ ਰਿਕਾਰਡ 84,000 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸੇ ਪ੍ਰਕਿਰਿਆ ਨੂੰ ਜਾਰੀ ਰੱਖਦਿਆਂ ਹਾਲ ਹੀ ਵਿੱਚ ਭਰਤੀ ਕੀਤੇ ਮਾਸਟਰ ਕਾਡਰ ਦੀ ਵੇਟਿੰਗ ਲਿਸਟ ਦੇ 1000 ਅਧਿਆਪਕਾਂ ਨੂੰ ਪਹਿਲੀ ਜਨਵਰੀ 2017 ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਪਹਿਲਾਂ ਵਾਂਗ ਮੈਰਿਟ ਅਨੁਸਾਰ ਬੁਲਾ ਕੇ ਮਨਪਸੰਦ ਦੇ ਸਟੇਸ਼ਨ ਵੀ ਉਸੇ ਦਿਨ ਅਲਾਟ ਕੀਤੇ ਜਾਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ 873 ਡੀ.ਪੀ.ਈ. ਅਤੇ 74 ਨਵੇਂ ਸਰੀਰਕ ਸਿੱਖਿਆ ਲੈਕਚਰਾਰਾਂ ਨੂੰ ਭਰਤੀ ਕਰਨ ਲਈ ਅੱਜ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ਼ਤਿਹਾਰ ਜਾਰੀ ਹੁੰਦਿਆਂ ਹੀ ਇਹ ਭਰਤੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਪਦਉਨਤੀਆਂ ਬਾਰੇ ਵੀ ਵਿਚਾਰ ਕਰਦਿਆਂ ਲੈਕਚਰਾਰ ਤੋਂ ਪ੍ਰਿੰਸੀਪਲ ਵਜੋਂ ਪਦਉਨਤੀ ਦੀਆਂ 208 ਅਸਾਮੀਆਂ ਭਰਨ ਦੀ ਵੀ ਪ੍ਰਵਾਨਗੀ ਦਿੱਤੀ ਗਈ ਜੋ ਕਿ ਜਲਦ ਹੀ ਮੁਕੰਮਲ ਕਰ ਲਈ ਜਾਵੇਗੀ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਸਕੂਲ ਸਿੱਖਿਆ ਡਾ. ਜੀ.ਵਜਰਾਲਿੰਗਮ, ਡੀਜੀਐਸਈ ਪਰਦੀਪ ਅਗਰਵਾਲ, ਡੀ.ਪੀ.ਆਈ. (ਸੈਕੰਡਰੀ) ਸੁਖਦੇਵ ਸਿੰਘ ਕਾਹਲੋਂ, ਡੀ.ਪੀ.ਆਈ. (ਐਲੀਮੈਂਟਰੀ) ਇੰਦਰਜੀਤ ਸਿੰਘ, ਡਾਇਰੈਕਟਰ (ਪ੍ਰਸ਼ਾਸਨ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਤੇ ਡਿਪਟੀ ਡਾਇਰੈਕਟਰ ਡਾ.ਗਿੰਨੀ ਦੁੱਗਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ