ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ: ਕ੍ਰਿਸ਼ਨਪਾਲ ਸ਼ਰਮਾ

ਨਿਊਜ਼ ਡੈਸਕ ਸਰਵਿਸ
ਮੁਹਾਲੀ, 4 ਦਸੰਬਰ
ਪੰਜਾਬ ਸਰਕਾਰ ਵੱਲੋਂ ਸਾਹਿਬਜਾਦਾ ਅਜੀਤ ਸਿੰੰਘ ਨਗਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਬਹੁਤ ਸਾਰੀਆਂ ਗਰਾਂਟਾਂ ਪ੍ਰਾਪਤ ਹੋਈਆਂ। ਜਿਨ੍ਹਾਂ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਕਾਸ ਕਾਰਜਾਂ ਨੂੰ ਮਿਆਰੀ ਹੋਣਾ ਯਕੀਨੀ ਬਣਾਇਆ ਜਾਵੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਜਿਲਾ੍ਹ ਯੋਜਨਾ ਕਮੇਟੀ ਸ੍ਰੀ ਕ੍ਰਿਸ਼ਨ ਪਾਲ ਸ਼ਰਮਾ ਨੇ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਸਥਿਤ ਜਿਲਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਜਿਲਾ੍ਹ ਯੋਜਨਾ ਕਮੇਟੀ ਦੇ ਮੈਂਬਰਾ ਨਾਲ ਮੀਟਿੰਗ ਕਰਦਿਆਂ ਕੀਤਾ।
ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇ ਸਿਰ ਮੁੰਕਮਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਕੰਮਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਕਰਨ ਲਈ ਵੀ ਆਖਿਆ ਅਤੇ ਜਿਲਾ੍ਹ ਯੋਜਨਾ ਕਮੇਟੀ ਦੇ ਮੈਬਰਾਂ ਨੂੰ ਵੀ ਚੱਲ ਰਹੇ ਵਿਕਾਸ ਕਾਰਜਾਂ ਤੇ ਖੁਦ ਨਿਗਰਾਨੀ ਰੱਖਣ ਲਈ ਵੀ ਕਿਹਾ। ਉਨ੍ਹਾਂ ਸਮੂਹ ਮੈਂਬਰਾਂ ਨੂੰ ਕਿਹਾ ਕਿ ਉਹ ਆਪਣੇ ਹਲਕੇ ਵਿਚ ਹੋਣ ਵਾਲੇ ਜਾਂ ਹੋ ਰਹੇ ਕੰਮਾਂ ਵਿਚ ਜੋ ਕੋਈ ਰੁਕਾਵਟ ਜਾਂ ਮੁਸ਼ਕਲ ਆਉਂਦੀ ਹੋਵੇ ਉਸ ਸਬੰਧੀ ਸੂਚਨਾ 05 ਦਸਬੰਰ ਤੱਕ ਉਪ ਅਰਥ ਅਤੇ ਅੰਕੜਾ ਸਲਾਹਕਾਰ ਦਫਤਰ ਨੂੰ ਭੇਜੀ ਜਾਵੇ। ਸ਼੍ਰੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਜਿਲ੍ਹੇ ’ਚ ਛੋਟੇ ਛੋਟੇ ਵਿਕਾਸ ਕਾਰਜ ਜਿਹੜੇ ਕਿ ਅਧੂਰੇ ਪਏ ਹਨ ਜਿਨ੍ਹਾਂ ਦੇ ਮੁੰਕਮਲ ਹੋਣ ਨਾਲ ਲੋਕਾਂ ਨੂੰ ਫਾਇਦਾ ਹੁੰਦਾ ਹੋਵੇ ਉਨ੍ਹਾਂ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਮੁੰਕਮਲ ਕੀਤਾ ਜਾਵੇ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਅਜਿਹਾ ਘਰ ਨਹੀ ਹੋਵੇਗਾ ਜਿੱਥੇ ਕਿ ਪਾਖਾਨਾ ਨਾ ਹੋਵੇ। ਜਿਲ੍ਹੇ ਦੇ ਪਿੰਡਾਂ ਵਿੱਚ ਪਾਖਾਨਾ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਜਿਲੇ ਦਾ ਕੋਈ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਹਾਈ ਸਕੂਲ, ਮਿਡਲ ਸਕੂਲ ਅਤੇ ਪ੍ਰਾਇਮਰੀ ਸਕੂਲ ਅਜਿਹਾ ਨਹੀ ਰਹੇਗਾ ਜਿੱਥੇ ਪਾਖਾਨਾ ਨਾ ਹੋਵੇ ਅਤੇ ਸਕੂਲਾਂ ਵਿੱਚ ਲੜਕੀਆਂ ਲਈ ਵੱਖਰੇ ਪਾਖਾਨੇ ਬਣਾਏ ਜਾ ਰਹੇ ਹਨ। ਸ੍ਰੀ ਸ਼ਰਮਾ ਨੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹਾ ਯੋਜਨਾ ਕਮੇਟੀ ਲਈ ਏਜੰਡਾ ਤਿਆਰ ਕੀਤਾ ਜਾਵੇ ਅਤੇ ਸੰਬਧਤ ਵਿਭਾਗਾਂ ਨੂੰ ਜਾਰੀ ਫੰਡਾਂ ਦੇ ਯੂ.ਸੀ./ਡੀ.ਸੀ. ਬਿੱਲਾਂ ਦੀ ਪ੍ਰੋਗਰੈਸ ਰਿਪੋਰਟ ਵੀ ਜਿਲਾ੍ਹ ਯੋਜਨਾ ਕਮੇਟੀ ਦੀ ਮੀਟਿੰਗ ਵਿਚ ਰੱਖੀ ਜਾਵੇ।
ਮੀਟਿੰਗ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਰਮੀਤ ਸਿੰਘ ਬਾਕਰਪੁਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਮਲਕੀਅਤ ਸਿੰਘ ਖੱਟੜਾ, ਸ੍ਰੀ ਹਰਵਿੰਦਰ ਸਿੰਘ, ਸ੍ਰੀਮਤੀ ਕਰਮਜੀਤ ਕੌਰ, ਸ੍ਰੀਮਤੀ ਗੁਰਪ੍ਰੀਤ ਕੌਰ, ਕਰਨੈਲ ਸਿੰਘ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਦਵਿੰਦਰ ਕੁਮਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…