Share on Facebook Share on Twitter Share on Google+ Share on Pinterest Share on Linkedin ਆਨਲਾਈਨ ਵਿੱਦਿਅਕ ਮੁਕਾਬਲੇ: ਕਵਿਤਾ ਤੇ ਭਾਸ਼ਣ ਮੁਕਾਬਲੇ ਵਿੱਚ ਚਰਨਪ੍ਰੀਤ ਕੌਰ ਅੱਵਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿੱਚ ਬਲਾਕ ਪੱਧਰੀ ਭਾਸ਼ਣ ਅਤੇ ਕਵਿਤਾ ਮੁਕਾਬਲੇ ਵਿੱਚ ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-11 ਦੀ ਵਿਦਿਆਰਥਣ ਚਰਨਪ੍ਰੀਤ ਕੌਰ ਸ਼ਾਨਦਾਰ ਪੇਸ਼ਕਾਰੀ ਦਿੰਦਿਆਂ ਨੇ ਬਲਾਕ ਪੱਧਰੀ ਮੁਕਾਬਲੇ ਵਿੱਚ ਪਹਿਲਾ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਅੱਜ ਸੈਂਟਰ ਹੈੱਡ ਟੀਚਰ ਜਸਵੀਰ ਸਿੰਘ (ਸਟੇਟ ਐਵਾਰਡੀ), ਸ੍ਰੀਮਤੀ ਰਮਿੰਦਰ ਕੌਰ, ਸਰਕਾਰੀ ਸਕੂਲ ਫੇਜ਼-11 ਦੇ ਹੈੱਡ ਟੀਚਰ ਜਸਵਿੰਦਰ ਸਿੰਘ ਅਤੇ ਕਲਾਸ ਟੀਚਰ ਰਵਿੰਦਰ ਕੌਰ ਅਤੇ ਹੋਰਨਾਂ ਅਧਿਆਪਕਾਂ ਨੇ ਇਸ ਹੋਣਹਾਰ ਵਿਦਿਆਰਥਣ ਨੂੰ ਯਾਦਗਾਰੀ ਚਿੰਨ੍ਹ ਕੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣ ਮਾਂ ਅਤੇ ਸੋਸ਼ਲ ਵਰਕਰ ਸ੍ਰੀਮਤੀ ਸੋਨੀਆ ਸੰਧੂ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸੈਂਟਰ ਹੈੱਡ ਟੀਚਰ ਜਸਵੀਰ ਸਿੰਘ ਨੇ ਸਮੇਂ ਸਿਰ ਚਰਨਪ੍ਰੀਤ ਕੌਰ ਦੀ ਵੀਡੀਓ ਅਪਲੋਡ ਕਰਕੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਮਦਦ ਕੀਤੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ ਇਨ੍ਹਾਂ ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ। ਜਿਨ੍ਹਾਂ ਵਿੱਚ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1.27 ਲੱਖ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਇਨ੍ਹਾਂ ਤਿੰਨੇ ਵਰਗਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ ਅੱਜ ਤੋਂ 19 ਸਤੰਬਰ ਨੂੰ ਰਾਤ 12 ਵਜੇ ਤੱਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ ਆਮ ਲੋਕਾਂ ਲਈ ਸੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ਰਾਹੀਂ ਅਪਲੋਡ ਕਰ ਸਕਦੇ ਹਨ। ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਫ਼ਲਸਫ਼ੇ ਨਾਲ ਸਬੰਧਤ ਪੋਸਟਰ ਬਣਾਉਣਗੇ। ਜਦੋਂਕਿ 20 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਫੋਟੋਆਂ ਅਤੇ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ਵਿੱਚ ਭਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ