ਟੈਲੀਗਰਾਮ ਰਾਹੀਂ ਪੰਜਾਬ, ਹਰਿਆਣਾ, ਯੂਪੀ ਵਿੱਚ ਆਨਲਾਈਨ ਫਰਾਡ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਨਬਜ਼-ਏ-ਪੰਜਾਬ, ਮੁਹਾਲੀ, 30 ਅਗਸਤ:
ਮੁਹਾਲੀ ਪੁਲੀਸ ਨੇ ਟੈਲੀਗਰਾਮ ਰਾਹੀਂ ਪੰਜਾਬ, ਹਰਿਆਣਾ ਅਤੇ ਯੂਟੀ ਵਿੱਚ ਆਨਲਾਈਨ ਧੋਖਾਧੜੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਅਕਸ਼ੈ ਕੁਮਾਰ ਵਾਸੀ ਬਲਟਾਣਾ (ਜ਼ੀਰਕਪੁਰ) ਨਾਲ ਕੁੱਝ ਵਿਅਕਤੀ ਵੱਲੋ ਆਨਲਾਈਨ ਇੰਨਵੈਸਟ ਕਰਨ ਦੇ ਨਾਮ 46,049 ਰੁਪਏ ਦੀ ਧੋਖਾਧੜੀ ਕੀਤੀ ਗਈ ਹੈ ਅਤੇ ਇਨ੍ਹਾਂ ਵਿਅਕਤੀਆਂ ਵੱਲੋਂ ਹੋਰ ਵੀ ਭੋਲੇ ਭਾਲੇ ਲੋਕਾਂ ਨਾਲ ਆਨਲਾਈਨ ਧੋਖਾਧੜੀ ਕੀਤੀ ਗਈ ਹੈ। ਇਸ ਸਬੰਧੀ ਬੀਤੀ 23 ਅਗਸਤ ਨੂੰ ਧਾਰਾ 406, 420, 120ਬੀ, 66 (ਡੀ) ਆਈਟੀ ਐਕਟ 2000 ਤਹਿਤ ਥਾਣਾ ਜ਼ੀਕਰਪੁਰ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਐਸਪੀ (ਟਰੈਫ਼ਿਕ) ਹਰਿੰਦਰ ਸਿੰਘ ਮਾਨ ਦੀ ਨਿਗਰਾਨੀ ਹੇਠ ਸਾਈਬਰ ਸੈੱਲ ਮੁਹਾਲੀ ਦੀ ਇੰਚਾਰਜ ਇੰਸਪੈਕਟਰ ਅਮਨਜੋਤ ਕੌਰ ਸੰਧੂ ਦੀ ਅਗਵਾਈ ਵਾਲੀ ਟੀਮ ਨੇ ਤਕਨੀਕੀ ਅਤੇ ਹਿਊਮਨ ਸੋਰਸ ਦੀ ਸਹਾਇਤਾ ਨਾਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਡਾ: ਗਰਗ ਨੇ ਦੱਸਿਆ ਕਿ ਮੁਲਜ਼ਮ, ਭੋਲੇ ਭਾਲੇ ਲੋਕਾਂ ਨੂੰ ਫੋਨ ’ਤੇ ਗੱਲਬਾਤ ਕਰਕੇ ਵੱਡੇ ਵੱਡੇ ਸੁਪਨੇ ਦਿਖਾ ਕੇ ਆਨਲਾਈਨ ਪੈਸੇ ਹਾਸਲ ਕਰਕੇ ਠੱਗੀ ਮਾਰਦੇ ਸਨ। ਇਨ੍ਹਾਂ ਦੇ ਬੈਂਕ ਖਾਤਿਆਂ ਦੀ ਜਾਂਚ ਕਰਨ ਤੋਂ ਪਤਾ ਲੱਗਾ ਕਿ ਮੁਲਜ਼ਮਾਂ ਨੇ ਪਿਛਲੇ ਇੱਕ ਸਾਲ ਵਿੱਚ ਆਪਣੇ ਬੈਕ ਖਾਤਿਆਂ ਰਾਹੀਂ 01,20,49,133 ਰੁਪਏ ਦੀ ਟਰਾਸਜੈਕਸ਼ਨ ਕੀਤੀ ਹੈ। ਇਨ੍ਹਾਂ ਵੱਲੋਂ ਆਪਣੇ ਟੈਲੀਗਰਾਮ ਐਪ ’ਤੇ ਕਰੀਬ 20 ਖਾਤੇ ਚਲਾਏ ਜਾ ਰਹੇ ਸਨ। ਜਿਨ੍ਹਾਂ ਵਿੱਚ ਕੁੱਲ 80 ਹਜ਼ਾਰ ਮੈਂਬਰ ਸਨ, ਹੁਣ ਤੱਕ ਦੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਵੱਲੋਂ 500 ਤੋਂ ਵੱਧ ਵਿਅਕਤੀਆਂ ਨਾਲ ਠੱਗੀ ਕੀਤੀ ਗਈ ਹੈ।
ਐੱਸਐੱਸਪੀ ਗਰਗ ਨੇ ਦੱਸਿਆ ਕਿ ਪੁਲੀਸ ਵੱਲੋਂ ਮਨੀਸ਼ਾ ਚੌਹਾਨ, ਰਿਸ਼ਵ ਚੌਹਾਨ ਵਾਸੀਆਨ ਪਿੰਡ ਕੁਤਬਪੁਰ (ਯੂਟੀ), ਮਿਲਨ ਵਾਸੀ ਪਿੰਡ ਬੇਜੋਵਾਲ (ਯੂਪੀ) ਅਤੇ ਵਿਸ਼ਾਲ ਕੁਮਾਰ ਵਾਸੀ ਕਲਸਿਆ (ਯੂਪੀ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ ਟਾਟਾ ਕਾਰ, ਇੱਕ ਮਾਰੂਤੀ ਅਲਟੋ, ਤਿੰਨ ਲੈਪਟੋਪ (ਡੈਲ), 11 ਮੋਬਾਈਲ ਫੋਨ, 45 ਏਟੀਐਮ ਕਾਰਡ, 50 ਸਿੰਮ, 13 ਚੈੱਕਬੁੱਕਾਂ, 5 ਲੱਖ ਰੁਪਏ ਭਾਰਤੀ ਕਰੰਸੀ ਬਰਾਮਦ ਕਰਨ ਸਮੇਤ ਮੁਲਜ਼ਮਾਂ ਕੇ 15 ਬੈਂਕ ਖਾਤਿਆਂ ਵਿੱਚ ਜਮ੍ਹਾ 4 ਲੱਖ 29 ਹਜ਼ਾਰ 121 ਰੁਪਏ ਬਲਾਕ ਕਰਵਾਏ ਗਏ ਹਨ।
ਡਾ. ਗਰਗ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਨਲਾਈਨ ਧੋਖਾਧੜੀ ਤੋਂ ਬਚਣ ਲਈ ਸ਼ੋਸ਼ਲ ਮੀਡੀਆ ’ਤੇ ਕਿਸੇ ਵੀ ਅਣਜਾਨ ਵਿਅਕਤੀ ਦੀਆਂ ਗੱਲਾਂ ਵਿੱਚ ਆ ਕੇ ਪੈਸੇ ਟਰਾਸਫ਼ਰ ਨਾ ਕੀਤੇ ਜਾਣ, ਮੋਬਾਈਲ ਫੋਨ ’ਤੇ ਸੰਦੇਸ਼ ਰਾਹੀ ਆ ਰਹੇ ਬੇਲੋੜੇ ਲਿੰਕਾਂ ਨੂੰ ਬਿਲਕੁਲ ਨਾ ਖੋਲ੍ਹਿਆ ਜਾਵੇ ਅਤੇ ਓਟੀਪੀ ਜਾਂ ਪਾਸਵਰਡ ਕਿਸੇ ਵੀ ਅਣਜਾਨ ਵਿਅਕਤੀ ਨਾਲ ਸ਼ੇਅਰ ਨਾ ਕੀਤਾ ਜਾਵੇ। ਏਟੀਐਮ ਮਸ਼ੀਨ ’ਚੋਂ ਪੈਸੇ ਕਢਵਾਉਣ ਸਮੇਂ ਕਿਸੇ ਅਣਜਾਨ ਵਿਅਕਤੀ ਨੂੰ ਏਟੀਐਮ ਕਾਰਡ ਨਾ ਦਿੱਤਾ ਜਾਵੇ ਅਤੇ ਨਾ ਹੀ ਕਾਰਡ ਨਾਲ ਸਬੰਧਤ ਕੋਈ ਜਾਣਕਾਰੀ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਵੱਲੋ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਸਬੰਧੀ ਕੋਈ ਵੀ ਸੂਚਨਾ/ਸ਼ਿਕਾਇਤ ਹੈ ਤਾਂ ਵਟਸਅੱਪ ਨੰਬਰ 80541-00112 ਜਾਂ ਈਮੇਲ ssp.mohali.druginfo0gmail.com ’ਤੇ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ/ਪਤਾ ਗੁਪਤ ਰੱਖਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …