
ਦਸਵੀਂ ਪੱਧਰ ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦਾ ਆਨਲਾਈਨ ਨਤੀਜਾ ਐਲਾਨਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਤਿੰਨ ਮਹੀਨੇ ਬਾਅਦ ਲਈ ਜਾਂਦੀ ਦਸਵੀਂ ਪੱਧਰ ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦੇ ਤਹਿਤ ਜਨਵਰੀ ਦੇ ਆਖਰੀ ਹਫ਼ਤੇ ਵਿੱਚ ਕਰਵਾਈ ਗਈ ਉਚੇਚੀ ਪ੍ਰੀਖਿਆ ਦਾ ਨਤੀਜਾ ਅੱਜ ਆਨਲਾਈਨ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਐਲਾਨੇ ਗਏ ਇਸ ਨਤੀਜੇ ਦੀ ਵਿਸਥਾਰਪੂਰਵਕ ਜਾਣਕਾਰੀ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ’ਤੇ ਅਪਲੋਡ ਕਰ ਦਿੱਤੀ ਗਈ ਹੈ। ਬੋਰਡ ਦੀ ਜਾਣਕਾਰੀ ਅਨੁਸਾਰ ਸਬੰਧਤ ਪ੍ਰੀਖਿਆਰਥੀ ਅੱਜ (24 ਫਰਵਰੀ ਨੂੰ) ਬਾਅਦ ਦੁਪਹਿਰ ਤੋਂ ਪੰਜਾਬ ਬੋਰਡ ਦੀ ਵੈਬਸਾਈਟ www.pseb.ac.in ’ਤੇ ਆਪਣਾ ਨਤੀਜਾ ਦੇਖ ਸਕਦੇ ਹਨ।