Share on Facebook Share on Twitter Share on Google+ Share on Pinterest Share on Linkedin ਦੁੱਧ ਉਤਪਾਦਕਾਂ ਨੂੰ ਡੇਅਰੀ ਵਿਭਾਗ ਦੇ ਆਨਲਾਈਨ ਸਿਖਲਾਈ ਪ੍ਰੋਗਰਾਮਾਂ ਨਾਲ ਜੁੜ ਕੇ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ 19 ਤੋਂ 30 ਅਕਤੂਬਰ ਤੱਕ ਦੁੱਧ ਉਤਪਾਦਕਾਂ ਤੇ ਡੇਅਰੀ ਫਾਰਮਰਾਂ ਨੂੰ ਘਰ ਬੈਠੇ ਦਿੱਤੀ ਜਾਵੇਗੀ ਆਨਲਾਈਨ ਸਿਖਲਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ: ਕੋਵਿਡ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਲੋਕ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰ ਵਿਭਾਗ ਵਿਚ ਆਨਲਾਈਨ ਵਿਧੀ ਲਾਗੂ ਕੀਤੀ ਹੈ। ਇਸ ਦੇ ਚਲਦਿਆਂ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਫਾਰਮਰਾਂ ਨੂੰ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਆਨਲਾਈਨ ਸ਼ਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕੋਵਿਡ 19 ਮਹਾਂਮਾਰੀ ਦੇ ਕਾਰਨ ਜਿੱਥੇ ਦੇਸ ਦੀ ਅਰਥ ਵਿਵਸਥਾ ਉੱਤੇ ਮਾੜਾ ਅਸਰ ਪਿਆ ਹੈ ਉੱਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ। ਜਿਸ ਦਾ ਅਸਰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਪ੍ਰੋਗਰਾਮਾਂ ਉੱਤੇ ਵੀ ਪਿਆ ਹੈ। ਇਸ ਖੜੌਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ ਨੇ ਆਨਲਾਈਨ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਹਨ। ਜਿਸ ਦੇ ਤਹਿਤ 19 ਤੋਂ 30 ਅਕਤੂਬਰ ਤੱਕ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨ-ਲਾਈਨ ਸਿਖਲਾਈ ਦੇਣ ਲਈ ਪ੍ਰੋਗਰਾਮ ਚਲਾਇਆ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਦੱੁਧ ਉਤਪਾਦਕਾਂ ਨੂੰ ਆਨਲਾਈਨ ਸਿਖਲਾਈ ਦੇਣ ਲਈ ਵਿਭਾਗ ਵੱਲੋਂ 15 ਪ੍ਰੋਗਰਾਮ ਚਲਾਏ ਜਾਣਗੇ, ਜਿਸ ਦੇ ਤਹਿਤ 19 ਅਕਤੂਬਰ ਤੋਂ ਸ਼ੂਰੂ ਹੋ ਰਹੇ ਇਸ ਦੋ ਹਫਤੇ ਦੇ ਆਨਲਾਈਨ ਪ੍ਰੋਗਰਾਮ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਇਨ੍ਹਾਂ ਸਿਖਲਾਈ ਪ੍ਰੋਗਰਾਮ ਵਿੱਚ ਵਿਭਾਗ ਵੱਲੋਂ ਪਸ਼ੂ ਖਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸੈਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੁਨਿਟ, ਆਟੋਮੈਟਿਕ ਸਾਈਲੇਜ਼ ਬੇਲਰ ਕਮ ਰੈਪਰ ਮਸੀਨ ਦੀ ਖਰੀਦ ’ਤੇ ਸਬਸਿਡੀ ਦੀ ਸਹੂਲਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਹੈ ਕਿ ਆਨਲਾਈਨ ਸਿਖਲਾਈ ਪ੍ਰੋਗਰਾਮਾਂ ਵਿਚ ਸ਼ਾਮਿਲ ਹੋ ਕੇ ਸਿਖਲਾਈ ਲੈਣ ਲਈ ਉਹ ਚਤਾਮਲੀ ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਜਾ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਾਲ ਸੰਪਰਕ ਕਰਨ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਕੁਲਦੀਪ ਸਿੰਘ ਜੱਸੋਵਾਲ ਨੇ ਦੱਸਿਆ ਕਿ ਇਸ ਆਨਲਾਈਨ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਜਿਨ੍ਹਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀ ਪਾਸ ਹੋਵੇ। ਉਨ੍ਹਾਂ ਨੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਚਾਹਵਾਨ ਕਿਸਾਨ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫ਼ਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 434, ਤੀਜੀ ਮੰਜ਼ਲ ਤੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ 0172-2219276 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ